5 Dariya News

ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਵਿੱਚ ਸੰਤ ਫਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੀ ਟੀਮ ਨੇ ਮਾਰੀ ਬਾਜੀ

ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿੱਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚੁੰਨੀ ਕਲਾਂ ਦੀ ਟੀਮ ਰਹੀ ਜੇਤੂ

5 Dariya News

ਫ਼ਤਹਿਗੜ੍ਹ ਸਾਹਿਬ 31-Jul-2019

ਪੰਜਾਬ ਸਰਕਾਰ ਵੱਲੋਂ ਖੇਡ ਵਿਭਾਗ ਰਾਹੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਅੰਡਰ-14 ਖੇਡ ਮੁਕਾਬਲੇ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ। ਇਨ੍ਹਾਂ ਤਿੰਨ ਰੋਜ਼ਾ ਖੇਡ ਮੁਕਾਬਲਿਆਂ ਵਿੱਚ ਲੱਗਭਗ 1300 ਖਿਡਾਰੀਆਂ ਨੇ ਭਾਗ ਲਿਆ। ਖੇਡ ਮੁਕਾਬਲਿਆਂ ਦੇ ਅੰਤਿਮ ਦਿਨ ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਨੇ ਅਦਾ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਜਿਸ ਅਨੁਸ਼ਾਸ਼ਨ ਨਾਲ ਉਨ੍ਹਾਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦੇ ਜੋਹਰ ਵਿਖਾਏ ਹਨ ਉਹ ਸ਼ਲਾਘਾਯੋਗ ਹਨ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਲਾਹਣਤਾਂ ਦੇ ਖਾਤਮੇ ਲਈ ਖੇਡਾਂ ਨਾਲ ਜਰੂਰ ਜੁੜਨ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਨਸ਼ਿਆਂ ਵਰਗੀਆਂ ਲਾਹਣਤਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਤਹਿਸੀਲਦਾਰ ਗੁਰਜਿੰਦਰ ਸਿੰਘ ਵੀ ਮੌਜੂਦ ਸਨ।ਜ਼ਿਲ੍ਹਾ ਖੇਡ ਅਫਸਰ ਸ. ਉਪਕਾਰ ਸਿੰਘ ਵਿਰਕ ਨੇ ਦੱਸਿਆ ਕਿ ਅੰਤਿਮ ਦਿਨ ਲੜਕਿਆਂ ਦੇ ਵਾਲੀਬਾਲ ਮੁਕਾਬਲਿਆਂ ਵਿੱਚ ਸੰਤ ਫਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਪਹਿਲੇ ਸਥਾਨ 'ਤੇ ਰਿਹਾ ਜਦੋਂ ਕਿ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚੁੰਨੀ ਕਲਾਂ ਦੀ ਟੀਮ ਦੂਜੇ ਤੇ ਜੀਸੂ ਕਾਨਵੈਂਟ ਸਕੂਲ ਫਾਟਕ ਮਾਜਰੀ ਦੀ ਟੀਮ ਤੀਜੇ ਸਥਾਨ 'ਤੇ ਰਹੀ। ਜਦੋਂ ਕਿ ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿੱਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚੁੰਨੀ ਕਲਾਂ ਦੀ ਟੀਮ ਪਹਿਲੇ ਤੇ ਜੀਸੂ ਕਾਨਵੈਂਟ ਸਕੂਲ ਦੀ ਟੀਮ ਦੂਜੇ ਸਥਾਨ 'ਤੇ ਰਹੀ।ਲੜਕਿਆਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਕੋਚਿੰਗ ਸੈਂਟਰ ਮਾਧੋਪੁਰ ਦੀ ਟੀਮ ਪਹਿਲੇ, ਓ.ਪੀ. ਬਾਂਸਲ ਸਕੂਲ ਦੀ ਟੀਮ ਦੁਜੇ, ਕੋਚਿੰਗ ਸੈਂਟਰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੀ ਟੀਮ ਤੀਜੇ ਸਥਾਨ 'ਤੇ ਰਹੀ। ਲੜਕੀਆਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਕੋਚਿੰਗ ਸੈਂਟਰ ਮਾਧੋਪੁਰ ਦੀ ਟੀਮ ਪਹਿਲੇ, ਕੋਚਿੰਗ ਸੈਂਟਰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੀ ਟੀਮ ਦੂਜੇ ਤੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਅਮਲੋਹ ਦੀ ਟੀਮ ਤੀਜੇ ਸਥਾਨ 'ਤੇ ਰਹੀ। 

ਲੜਕਿਆਂ ਦੇ ਫੁੱਟਬਾਲ ਮੁਕਾਬਲਿਆਂ ਵਿੱਚ ਕੋਚਿੰਗ ਸੈਂਟਰ ਬਸੀ ਪਠਾਣਾ ਦੀ ਟੀਮ ਪਹਿਲੇ, ਮਾਤਾ ਸੁੰਦਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਤੇਵਾਲੀ ਦੀ ਟੀਮ ਦੂਜੇ ਤੇ ਉਮਾ ਰਾਣਾ ਪਬਲਿਕ ਸਕੂਲ ਸੰਘੋਲ ਦੀ ਟੀਮ ਤੀਜੇ ਸਥਾਨ 'ਤੇ ਰਹੀ। ਜਦੋਂ ਕਿ ਲੜਕੀਆਂ ਦੇ ਫੁੱਟਬਾਲ ਮੁਕਾਬਲਿਆਂ ਵਿੱਚ ਉਮਾ ਰਾਣਾ ਪਬਲਿਕ ਸਕੂਲ ਸੰਘੋਲ ਦੀ ਟੀਮ ਪਹਿਲੇ, ਸ਼੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਭਾਗੀਆਂ ਦੀ ਟੀਮ ਦੂਜੇ ਤੇ ਮਾਤਾ ਸੁੰਦਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਤੇਵਾਲੀ ਦੀ ਟੀਮ ਤੀਜੇ ਸਥਾਨ 'ਤੇ ਰਹੀ।ਲੜਕਿਆਂ ਦੇ ਹੈਂਡਬਾਲ ਮੁਕਾਬਲਿਆਂ ਵਿੱਚ ਕੋਚਿੰਗ ਸੈਂਟਰ ਪੰਜੋਲੀ ਕਲਾਂ ਦੀ ਟੀਮ ਪਹਿਲੇ, ਬਲਾਕ ਮੁਲੇਪੁਰ ਦੀ ਟੀਮ ਦੂਜੇ ਤੇ ਉਮਾ ਰਾਣਾ ਪਬਲਿਕ ਸਕੂਲ ਦੀ ਟੀਮ ਤੀਜੇ ਸਥਾਨ 'ਤੇ ਰਹੀ। ਲੜਕੀਆਂ ਦੇ ਹੈਂਡਬਾਲ ਮੁਕਾਬਲਿਆਂ ਵਿੱਚ ਮਾਤਾ ਸੁੰਦਰੀ ਪਬਲਿਕ ਸਕੂਲ ਅੱਤੇਵਾਲੀ ਦੀ ਟੀਮ ਪਹਿਲੇ, ਕੇਂਦਰੀ ਵਿਦਿਆਲਿਆ ਸਕੂਲ ਉਚਾ ਰਿਊਣਾ ਦੂਜੇ ਤੇ ਐਸ.ਡੀ. ਸਕੂਲ ਮੰਡੀ ਗੋਬਿੰਦਗੜ੍ਹ ਦੀ ਟੀਮ ਤੀਜੇ ਸਥਾਨ 'ਤੇ ਰਹੀ। ਲੜਕੀਆਂ ਦੇ ਖੋ-ਖੋ ਮੁਕਾਬਲਿਆਂ ਵਿੱਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚੁੰਨੀ ਕਲਾਂ ਦੀ ਟੀਮ ਪਹਿਲੇ, ਸਰਹਿੰਦ ਪਬਲਿਕ ਸਕੂਲ ਸਰਹਿੰਦ ਦੀ ਟੀਮ ਦੂ!ੇ ਤੇ ਸਰਕਾਰੀ ਹਾਈ ਸਕੂਲ ਅਜਨੇਰ ਦੀ ਟੀਮ ਤੀਜੇ ਸਥਾਨ 'ਤੇ ਰਹੀ। ਲੜਕਿਆਂ ਦੇ ਖੋ-ਖੋ ਮੁਕਾਬਲਿਆਂ ਵਿੱਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚੁੰਨੀ ਕਲਾਂ ਦੀ ਟੀਮ ਪਹਿਲੇ, ਸਰਹਿੰਦ ਪਬਲਿਕ ਸਕੂਲ ਸਰਹਿੰਦ ਦੀ ਟੀਮ ਦੂਜੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਦੀ ਟੀਮ ਤੀਜੇ ਸਥਾਨ 'ਤੇ ਰਹੀ।ਲੜਕਿਆਂ ਦੀ 100 ਮੀਟਰ ਦੌੜ ਵਿੱਚ ਦੀਪਕ ਠਾਕੁਰ ਪਹਿਲੇ, ਜੋਬਨਪ੍ਰੀਤ ਸਿੰਘ ਦੂਜੇ ਤੇ ਅਭਿਨਵ ਕੁਮਾਰ ਤੀਜੇ ਸਥਾਨ 'ਤੇ ਰਿਹਾ। ਲੜਕਿਆਂ ਦੇ ਹਾਕੀ ਮੁਕਾਬਲਿਆਂ ਵਿੱਚ ਅਮਲੋਹ ਏ ਦੀ ਟੀਮ ਪਹਿਲੇ, ਬਸੀ ਪਠਾਣਾ ਦੀ ਟੀਮ ਦੂਜੇ ਤੇ ਫ਼ਤਹਿਗੜ੍ਹ ਨਿਊਆਂ ਦੀ ਟੀਮ ਤੀਜੇ ਸਥਾਨ 'ਤੇ ਰਹੀ ਜਦੋਂ ਕਿ ਲੜਕੀਆਂ ਦੇ ਹਾਕੀ ਮੁਕਾਬਲਿਆਂ ਵਿੱਚ ਪੰਜੋਲੀ ਕਲਾਂ ਦੀ ਟੀਮ ਪਹਿਲੇ, ਕੋਚਿੰਗ ਸੈਂਟਰ ਫ਼ਤਹਿਗੜ੍ਹ ਸਾਹਿਬ ਦੀ ਟੀਮ ਦੂਜੇ ਤੇ ਅਕਾਲ ਅਕੈਡਮੀ ਚੁੰਨੀ ਕਲਾਂ ਦੀ ਟੀਮ ਤੀਜੇ ਸਥਾਨ 'ਤੇ ਰਹੀ। ਲੜਕਿਆਂ ਦੇ ਕਬੱਡੀ ਮੁਕਾਬਲਿਆਂ ਵਿੱਚ ਸਹਿਜ਼ਾਦਪੁਰ ਦੀ ਟੀਮ ਪਹਿਲੇ, ਸਾਨੀਪੁਰ ਦੀ ਟੀਮ ਦੂਜੇ ਤੇ ਅਸ਼ੋਕਾ ਸਕੂਲ ਸਰਹਿੰਦ ਦੀ ਟੀਮ ਤੀਜੇ ਸਥਾਨ 'ਤੇ ਰਹੀ। ਲੜਕੀਆਂ ਦੇ ਕਬੱਡੀ ਮੁਕਾਬਲਿਆਂ ਵਿੱਚ ਗੋਬਿੰਦਗੜ੍ਹ ਦੀ ਟੀਮ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਦੀ ਟੀਮ ਦੂਜੇ ਤੇ ਗਾਰਡਨ ਵੈਲੀ ਅਮਲੋਹ ਦੀ ਟੀਮ ਤੀਜੇ ਸਥਾਨ 'ਤੇ ਰਹੀ।