5 Dariya News

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਦੋ ਦਿਨਾਂ ਟੂਰਨਾਮੈਂਟ ਸ਼ੁਰੂ

ਐਸ.ਐਸ.ਪੀ. ਨੇ ਕੀਤਾ ਉਦਘਾਟਨ, ਕਿਹਾ, ਨੌਜਵਾਨ ਖੇਡਾਂ ਨੂੰ ਬਣਾਉਣ ਜੀਵਨ ਦਾ ਹਿੱਸਾ

5 Dariya News

ਸ੍ਰੀ ਮੁਕਤਸਰ ਸਾਹਿਬ 06-Aug-2019

ਪੰਜਾਬ ਸਰਕਾਰ ਦ ਖੇਡ ਵਿਭਾਗ ਪੰਜਾਬ  ਦੇ ਨਿਰਦੇਸਾਂ ਅਨੁਸਾਰ ਜ਼ਿਲਾ ਖੇਡ ਅਫਸਰ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਦੀ ਅਗਵਾਈ ਵਿੱਚ ਜ਼ਿਲਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਦੁਆਰਾ ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਉਤਸਵ ਅਤੇ ਮਿਸਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲਾ ਪੱਧਰੀ ਖੇਡਾਂ ਅੰਡਰ-18 ਲੜਕੇ-ਲੜਕੀਆਂ ਦੀ ਸ਼ੁਰੂਆਤ ਹੋਈ। ਇਸ ਦੋ ਰੋਜਾ ਟੂਰਨਾਮੈਂਟ ਦੌਰਾਨ ਐਥਲੈਟਿਕਸ, ਬਾਕਸਿੰਗ, ਬਾਸਕਿਟਬਾਲ, ਕਬੱਡੀ, ਫੁੱਟਬਾਲ, ਹਾਕੀ, ਹੈਂਡਬਾਲ, ਖੋਹ-ਖੋਹ, ਵਾਲੀਬਾਲ, ਬੈਡਮਿੰਟਨ ਅਤੇ ਜਿਮਨਾਸਟਿਕਸ ਦੇ ਮੁਕਾਬਲੇ ਹੋਣਗੇ।ਅੱਜ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਪੁੱਜੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਮਨਜੀਤ ਸਿੰਘ ਢੇਸੀ ਦੁਆਰਾ ਇਸ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਮੁੱਖ ਮਹਿਮਾਨ ਵੱਲੋ ਖਿਡਾਰੀਆਂ ਨੂੰ ਵੱਧ ਤੋ ਵੱਧ ਗੇਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨਾਂ ਨੇ ਕਿਹਾ ਕਿ ਖੇਡਾਂ ਮਨੁੱਖ ਨੂੰ ਉਸਾਰੂ ਜੀਵਨ ਜਾਚ ਸਿਖਾਉਂਦੀਆਂ ਹਨ। ਉਨਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਖੇਡਾਂ ਨੂੰ ਆਪਣੇ ਜੀਵਨ ਦਾ ਅਭਿੰਨ ਅੰਗ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਵਿਰਾਸਤ ਨੂੰ ਕਾਇਮ ਰੱਖਦਿਆਂ ਸੋਹਣੇ ਪੰਜਾਬ ਦੀ ਸਿਰਜਨਾਂ ਲਈ ਆਪਣੀ ਭੁਮਿਕਾ ਨਿਭਾਉਣੀ ਚਾਹੀਦੀ ਹੈ। ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਵਿਖਾਏ ਸੱਚ ਦੇ ਰਾਹ ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਖਿਡਾਰੀਆਂ ਨੂੰ ਕਿਹਾ ਕਿ ਮਨੁੱਖ ਸਖ਼ਤ ਮਿਹਨਤ ਨਾਲ ਹਰ ਇਕ ਮੰਜਿਲ ਹਾਸਲ ਕਰ ਸਕਦਾ ਹੈ। ਇਸ ਮੌਕੇ ਵਿਸ਼ੇਸ ਮਹਿਮਾਨ ਵਜੋਂ ਸ੍ਰੀ ਸਮਸ਼ੇਰ ਸਿੰਘ ਪ੍ਰਧਾਨ ਜਿਲਾ ਫੁੱਟਬਾਲ ਐਸੋਸੀਏਸਨ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜਵਿੰਦਰ ਸਿੰਘ ਸਕੱਤਰ ਜਿਲਾ ਐਥਲੈਟਿਕਸ ਐਸੋਸੀਏਸਨ ਸ੍ਰੀ ਮੁਕਤਸਰ ਸਾਹਿਬ, ਸ੍ਰੀ ਦਿਲਬਾਗ ਸਿੰਘ ਵੀ ਮੌਕੇ ਤੇ ਮੌਜੂਦ ਸਨ।  ਉਨਾਂ ਨੇ ਭਾਗ ਲੈਣ ਵਾਲੇ ਸਾਰੇ ਖਿਡਾਰੀ/ਖਿਡਾਰਨਾਂ ਨੂੰ ਵਧਾਈ ਦਿੰਦਿਆਂ ਸੱਚੀ ਲਗਨ ਨਾਲ ਗੇਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋ ਇਲਾਵਾ ਜਿਲਾ ਪ੍ਰਸ਼ਾਸਨ ਦੇ ਕਰਮਚਾਰੀ, ਖੇਡ ਵਿਭਾਗ ਦੇ ਸਮੂਹ ਕੋਚਿਜ , ਸਟਾਫ ਅਤੇ ਸਿੱਖਿਆ ਵਿਭਾਗ ਦੇ ਡੀ.ਪੀ, ਪੀ.ਟੀ ਮੌਜੂਦ ਸਨ।