5 Dariya News

ਰੋਟਾਵਾਈਰਸ ਨੂੰ ਯੂਨੀਵਰਸਲ ਇਮੂਨਾਈਜ਼ੇਸ਼ਨ ਪ੍ਰੋਗਰਾਮ ਵਿਚ ਸ਼ਾਮਿਲ ਕੀਤਾ

5 Dariya News

ਬਟਾਲਾ 07-Aug-2019

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ  ਬਲਬੀਰ ਸਿੰਘ ਅਤੇ ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ ਦੇ ਦਿਸ਼ਾ ਨਿਰਦੇਸਾਂ ਤਹਿਤ ਰੋਟਾਵਾਈਰਸ ਵੈਕਸੀਨ ਨੂੰ ਯੂਨੀਵਰਸਲ ਇਮੂਨਾਈਜ਼ੇਸ਼ਨ ਪ੍ਰੋਗਰਾਮ ਵਿਚ ਸ਼ਾਮਿਲ ਕਰ ਲਿਆ ਗਿਆ ਹੈ ਅਤੇ ਅੱਜ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਛੋਟੇ ਬੱਚਿਆਂ ਨੂੰ ਰੋਟਾਵਾਈਰਸ ਵੈਕਸੀਨ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।ਇਸ ਮੌਕੇ ਤੇ ਬੱਚਿਆਂ ਦੇ ਰੋਗਾਂ ਦੇ ਮਾਹਰ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਨੂੰ ਜਨਮ ਤੋਂ ਛੇਵੇਂ, ਦਸਵੇਂ, ਅਤੇ ਚੌਦਵੇਂ ਹਫਤੇ ਰੋਟਾਵਾਈਰਸ  ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਜਾਣੀਆਂ ਹਨ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਬੱਚਿਆਂ ਨੂੰ ਦਸਤ ਨਾਲ ਹੋਣ ਵਾਲੀਆਂ 50 ਪ੍ਰਤੀਸ਼ਤ ਮੌਤਾਂ ਜਨਮ ਤੋਂ ਪਹਿਲੇ ਸਾਲ ਵਿਚ ਹੀ ਹੋ ਜਾਂਦੀਆਂ ਹਨ। ਰੋਟਾਵਾਈਰਸ ਵੈਕਸੀਨ ਹੀ ਰੋਟਾਵਾਈਰਸ ਤੋਂ ਬਚਣ ਦਾ ਇੱਕ ਮਾਤਰ ਹੱਲ ਹੈ।ਐੱਸ.ਐੱਮ.ਓ. ਬਟਾਲਾ ਡਾ. ਸੰਜੀਵ ਭੱਲਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਰੋਟਾਵਾਈਰਸ ਵੈਕਸੀਨ ਜਰੂਰ ਦਿਵਾਉਣ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਬੱਚਿਆਂ ਲਈ ਬਹੁਤ ਲਾਭਕਾਰੀ ਹੈ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਲੋਂ ਇਹ ਬੱਚਿਆਂ ਨੂੰ ਮੁਫ਼ਤ ਦਿੱਤੀ ਜਾਵੇਗੀ।