5 Dariya News

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਪੰਚ ਰਤਨ ਸ੍ਰੀ ਕ੍ਰਿਸ਼ਨ ਮੰਦਿਰ ਨੂੰ ਧਰਮਸ਼ਾਲਾ ਦੀ ਮੁਰੰਮਤ ਲਈ 3 ਲੱਖ ਰੁਪਏ ਦਾ ਚੈਕ ਦਿੱਤਾ

5 Dariya News

ਅੰਮ੍ਰਿਤਸਰ 07-Aug-2019

ਮੈਡੀਕਲ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਨਰਾਇਣਗੜ੍ਹ ਛੇਹਰਟਾ ਦੇ ਪੰਚ ਰਤਨ ਕ੍ਰਿਸ਼ਨ ਮੰਦਿਰ ਵਿਖੇ ਕਰਵਾਏ ਗਏ ਧਾਰਮਿਕ ਆਯੋਜਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਮੱਥਾ ਟੇਕਿਆ ਅਤੇ ਇਸ ਮੌਕੇ ਮੰਦਿਰ ਕਮੇਟੀ ਵੱਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਮੰਦਿਰ ਦੀ ਧਰਮਸ਼ਾਲਾ ਦੀ ਮੁੰਰਮਤ ਲਈ ਮੰਦਿਰ ਕਮੇਟੀ ਨੂੰ 3 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਅਤੇ ਕਰੀਬ 250 ਜਰੂਰਤਮੰਦ  ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਵੀ ਕੀਤੀ ਗਈ। ਸ੍ਰੀ ਸੋਨੀ ਨੇ ਮੰਦਿਰ ਕਮੇਟੀ ਨੂੰ ਵਿਸ਼ਵਾਸ਼ ਦਿਵਾਇਆ ਕਿ ਧਰਮਸ਼ਾਲਾ ਦੀ ਮੁੰਰਮਤ ਲਈ ਹੋਰ ਜਿੰਨੇ ਵੀ ਫੰਡਾਂ ਦੀ ਲੋੜ ਹੋਵੇਗੀ ਦੇਣ ਲਈ ਵਚਨਬੱਧ ਹਨ। ਉਨ੍ਹਾਂ ਨੇ ਮੰਦਿਰ ਕਮੇਟੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਕਮੇਟੀ ਵੱਲੋਂ ਹਰ ਮਹੀਨੇ ਜਰੂਰਤ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ ਕੀਤੀ ਜਾਂਦੀ ਹੈ ਅਤੇ ਗਰੀਬ ਲੜਕੀਆਂ ਦੀ ਆਰਥਿਕ ਮਦਦ ਵੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਮੰਦਿਰ ਕਮੇਟੀ ਨੂੰ ਕਿਹਾ ਕਿ ਉਹ ਹਰ ਸਮੇਂ ਮਦਦ ਲਈ ਤਿਆਰ ਹਨ ਅਤੇ ਮੰਦਿਰ ਨੂੰ ਕਿਸੇ ਤਰ੍ਹਾਂ ਦੀ ਕੋਈ ਕਮੀ ਮਹਿਸੂਸ ਨਹੀਂ ਹੋਣ ਦਿੱਤੀ ਜਾਵੇਗੀ।  ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਸ੍ਰੀ ਤਰਸੇਮ ਲਾਲ ਰੰਗੀਲਾ ਵੱਲੋਂ ਸ੍ਰੀ ਸੋਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਧਰਮਸ਼ਾਲਾ ਦੇ ਨਿਰਮਾਣ ਵਿੱਚ ਉਨ੍ਹਾਂ ਦਾ ਬਹੁਤ ਵੱਡਾ ਸਹਿਯੋਗ ਹੈ ਅਤੇ ਇਨ੍ਹਾਂ ਦੇ ਸਹਿਯੋਗ ਨਾਲ ਹੀ ਮੰਦਿਰ ਕਮੇਟੀ ਵੱਲੋਂ ਹਰ ਮਹੀਨੇ ਗਰੀਬ ਲੋਕਾਂ ਲਈ ਲੰਗਰ ਵੀ ਲਗਾਇਆ ਜਾਂਦਾ ਹੈ ਅਤੇ ਜਰੂਰਤਮੰਦ ਪਰਿਵਾਰਾਂ ਵਿੱਚ ਰਾਸ਼ਨ ਦੀ ਵੰਡ ਵੀ ਕੀਤੀ ਜਾਂਦੀ ਹੈ। ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰ ਸੁਰਿੰਦਰ ਸਿੰਘ ਛਿੰਦਾ, ਪ੍ਰਸੋਤਮਪਾਲ ਸੰਧੂ, ਨਵਲ ਸੰਧੂ, ਅਵਤਾਰ ਸਿੰਘ, ਰਾਜ ਕੁਮਾਰ ਗੁਪਤਾ, ਵਿਪਨ ਸ਼ੁਕਲਾ, ਸ੍ਰੀ ਸੁਰਿੰਦਰ ਮੋਹਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।