5 Dariya News

‘ਬੇਟੀ ਬਚਾਓ, ਬੇਟੀ ਪੜਾਓ’: ਜ਼ਿਲਾ ਪ੍ਰਸ਼ਾਸਨ ਬਰਨਾਲਾ ਦਾ ਨਿਵੇਕਲਾ ਉਪਰਾਲਾ

ਭਰੂਣ ਹੱਤਿਆ ਖਿਲਾਫ਼ ਤੇ ਧੀਆਂ ਦੇ ਚੰਗੇ ਪਾਲਣ-ਪੋਸ਼ਣ ਲਈ ਲੋਕਾਂ ਨੂੰ ਸੁਚੇਤ ਕਰਦੀ ਦਸਤਾਵੇਜੀ ਫ਼ਿਲਮ ਡਿਪਟੀ ਕਮਿਸ਼ਨਰ ਨੇ ਕੀਤੀ ਰਿਲੀਜ਼

5 Dariya News

ਬਰਨਾਲਾ 22-Aug-2019

‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਨਿਵੇਕਲਾ ਉਪਰਾਲਾ ਕਰਦਿਆਂ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਮਾਪਿਆਂ ਨੂੰ ਧੀਆਂ ਦੇ ਹੱਕਾਂ ਪ੍ਰਤੀ ਸੁਚੇਤ ਕਰਨ ਤੇ ਉਨਾਂ ਦੇ ਚੰਗੇ ਪਾਲਣ-ਪੋਸ਼ਣ ਲਈ ਪ੍ਰੇਰਿਤ ਕਰਨ ਲਈ ਵੱਖ-ਵੱਖ ਖੇਤਰਾਂ ’ਚ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰਨ ਵਾਲੀਆਂ ਜ਼ਿਲੇ ਦੀਆਂ ਲੜਕੀਆਂ ’ਤੇ ਆਧਾਰਿਤ ਇੱਕ ਦਸਤਾਵੇਜੀ ਫ਼ਿਲਮ ਤਿਆਰ ਕੀਤੀ ਹੈ। ਇਸ ਦਸਤਾਵੇਜੀ ਫ਼ਿਲਮ ਨੂੰ ਲਾਂਚ ਕਰਨ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤਿਆਰ ਕਰਵਾਈ ਗਈ 60 ਸੈਕਿੰਡ ਦੀ ਇਹ ਫ਼ਿਲਮ ਸਿਵਲ ਸੇਵਾਵਾਂ (ਆਈ.ਏ.ਐਸ.) ਦੀ ਪ੍ਰੀਖਿਆ ਪਾਸ ਕਰਨ ਵਾਲੀ ਭਦੌੜ ਦੀ ਖ਼ੁਸ਼ਬੂ ਗੁਪਤਾ ਅਤੇ ਮੁੱਕੇਬਾਜ਼ੀ ਦੀ ਖੇਡ ’ਚ ਤਮਗ਼ੇ ਜਿੱਤਣ ਵਾਲੀ ਅਵਨੀਤ ਕੌਰ ਦੀਆਂ ਪ੍ਰਾਪਤੀਆਂ ’ਤੇ ਆਧਾਰਿਤ ਹੈ। ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਹ ਦਸਤਾਵੇਜੀ ਫਿਲਮ ਜ਼ਿਲੇ ਦੇ ਸਿਨੇਮਾ ਘਰਾਂ ਦੇ ਨਾਲ-ਨਾਲ ਜਨਤਕ ਥਾਂਵਾਂ ’ਤੇ ਲੱਗੀਆਂ ਸਕਰੀਨਾਂ ’ਤੇ ਵੀ ਚਲਵਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸੁਨੇਹਾ ਪਹੰੁਚਾਇਆ ਜਾ ਸਕੇ। ਉਨਾਂ ਕਿਹਾ ਕਿ ਇਸ ਫ਼ਿਲਮ ਦਾ ਮੁੱਖ ਮਕਸਦ ਜ਼ਿਲਾ ਵਾਸੀਆਂ ਨੂੰ ਧੀਆਂ ਦੀਆਂ ਪ੍ਰਾਪਤੀਆਂ ਦੱਸ ਕੇ ਕੁੜੀਆਂ ਨੂੰ ਕੁੱਖਾਂ ’ਚ ਕਤਲ ਕਰਨ ਵਰਗੀਆਂ ਕੁਰੀਤੀਆਂ ਵਿਰੁੱਧ ਲਾਮਬੱਧ ਕਰਕੇ ਿਗ ਅਨੁਪਾਤ ’ਚ ਸੁਧਾਰ ਲਿਆਉਣਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਅਜਿਹਾ ਕੋਈ ਵੀ ਖੇਤਰ ਨਹੀਂ ਹੈ ਜਿਸ ਵਿੱਚ ਕੁੜੀਆਂ ਮੋਹਰੀ ਰੋਲ ਅਦਾ ਨਾ ਕਰ ਰਹੀਆਂ ਹੋਣ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਧੀਆਂ ਨਾਲ ਕੋਈ ਵਿਤਕਰਾ ਕਰਨ ਦੀ ਬਜਾਏ ਉਨਾਂ ਦੇ ਪਾਲਣ-ਪੋਸ਼ਣ ’ਚ ਕੋਈ ਵੀ ਕਸਰ ਨਾ ਛੱਡਣ ਅਤੇ ਧੀਆਂ ਨੂੰ ਵੱਧ ਤੋਂ ਵੱਧ ਪੜਾ ਕੇ ਉਨਾਂ ਦੇ ਭਵਿੱਖ ਨੂੰ ਸੁਨਿਹਰਾ ਬਣਾਉਣ। ਉਨਾਂ ਲੋਕਾਂ ਨੂੰ ਸਮਾਜ ਵਿੱਚ ਫੈਲੀਆਂ ਭਰੂਣ ਹੱਤਿਆ ਵਰਗੀਆਂ ਕੁਰੀਤੀਆਂ ਨੂੰ ਨੱਥ ਪਾਉਣ ਲਈ ਜਾਗਰੂਕ ਹੋਣ ਦੀ ਵੀ ਅਪੀਲ ਕੀਤੀ ਕਿਉਂਕਿ ਅੱਜ ਧੀਆਂ ਮਾਪਿਆਂ ਦਾ ਪੁੱਤਰਾਂ ਵਰਗਾ ਸਹਾਰਾ ਬਣ ਰਹੀਆਂ ਹਨ।ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲਾ ਪ੍ਰਸ਼ਾਸਨ ਦੀ ਮਦਦ ਨਾਲ ਿਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਧੀਆਂ ਦੀ ਜਨਮ ਦਰ ਨੂੰ ਮੁੰਡਿਆਂ ਦੇ ਬਰਾਬਰ ਲਿਆਉਣ ਲਈ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ’ਤੇ ਆਧਾਰਿਤ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਦਸਤਾਵੇਜੀ ਫ਼ਿਲਮ ਲਾਂਚ ਕਰਨ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰੂਹੀ ਦੁੱਗ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਸੀ.ਡੀ.ਪੀ.ਓ. ਨੇਹਾ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।