5 Dariya News

'ਬੇਟੀ ਬਚਾਉ ਬੇਟੀ ਪੜਾਉ' ਤਹਿਤ ਢਿੱਲਵਾਂ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ

98 ਨਵ-ਜੰਮੀਆਂ ਬੱਚੀਆਂ ਦਾ ਕੀਤਾ ਸਨਮਾਨ

5 Dariya News

ਢਿੱਲਵਾਂ/ਬਰਨਾਲਾ 22-Aug-2019

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਐਸ.ਡੀ.ਐਮ. ਤਪਾ ਸ੍ਰੀ ਕਰਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਲੜਕੇ ਅਤੇ ਲੜਕੀ ਵਿਚ ਕੋਈ ਫ਼ਰਕ ਨਹੀਂ ਕਿਉਂਕਿ ਲੜਕੀਆਂ ਹਰ ਖੇਤਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਹਮੇਸ਼ਾਂ ਤਰੱਕੀ ਕਰਦਾ ਹੈ ਜੋ ਆਪਣੀ ਬੇਟੀ ਨੂੰ ਅੱਗੇ ਵੱਧਣ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਲਈ ਸਾਨੂੰ ਲੜਕੀ ਤੇ ਲੜਕੇ ਵਿਚਲੇ ਭੇਦਭਾਵ ਨੂੰ ਖ਼ਤਮ ਕਰਨਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਬੇਟੀ ਨੂੰ ਕੁੱਖ ਵਿੱਚ ਕਤਲ ਕਰਕੇ ਉਸ ਤੋਂ ਜਿਊਣ ਦਾ ਹੱਕ ਖੋਹਣ ਦਾ ਕਿਸੇ ਨੂੰ ਵੀ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇੱਕ ਪੜ੍ਹੀ-ਲਿਖੀ ਬੱਚੀ ਹੀ ਸਮਾਜ ਸੁਧਾਰ 'ਚ ਅਹਿਮ ਯੋਗਦਾਨ ਪਾ ਸਕਦੀ ਹੈ, ਇਸ ਲਈ ਧੀਆਂ ਨੂੰ ਸਮਾਜ ਵਿੱਚ ਵਧਣ-ਫੁੱਲਣ, ਪੜ੍ਹਨ-ਲਿਖਣ ਅਤੇ ਹਰ ਖੇਤਰ ਵਿੱਚ ਲੜਕਿਆਂ ਦੇ ਸਮਾਨ ਤਰੱਕੀ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ।ਸਮਾਗਮ ਦੌਰਾਨ ਐਸ.ਡੀ.ਐਮ ਵੱਲੋਂ 98 ਨਵ ਜੰਮੀਆਂ ਬੱਚੀਆਂ ਦਾ ਸਨਮਾਨ ਕੀਤਾ ਗਿਆ ਅਤੇ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਯੂਨੀਵਰਸਿਟੀ ਕਾਲਜ ਪ੍ਰਿੰਸੀਪਲ ਕਰਮਜੀਤ ਸਿੰਘ, ਸੀ.ਡੀ.ਪੀ.ਓ. ਸ਼ਹਿਣਾ ਨਿਕਿਤਾ ਢੀਂਗਰਾ ਤੋਂ ਇਲਾਵਾ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।