5 Dariya News

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਡੇਰਾ ਬਾਬਾ ਨਾਨਕ ਦੇ ਬੱਸ ਅੱਡੇ ਦੇ ਨਵੀਨੀਕਰਨ ਤੇ ਸੁੰਦਰੀਕਰਨ ਕਰਨ ਦਾ ਨੀਂਹ ਪੱਥਰ

ਬੱਸ ਅੱਡੇ ਨੂੰ ਦਿੱਤੀ ਜਾਵੇਗੀ ਹੈਰੀਟੇਜ ਦਿੱਖ

5 Dariya News

ਡੇਰਾ ਬਾਬਾ ਨਾਨਕ/ ਗੁਰਦਾਸਪੁਰ 29-Aug-2019

ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ, ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਦੇ 55 ਲੱਖ ਰੁਪਏ ਦੀ ਲਾਗਤ ਨਾਲ ਬੱਸ ਅੱਡੇ ਦੇ ਨਵੀਨੀਕਰਨ ਤੇ ਸੁੰਦਰੀਕਰਨ ਕਰਨ ਦੇ ਵਿਕਾਸ ਕੰਮ ਸ਼ੁਰੂ ਕਰਨ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਜੇ 550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਡੇਰਾ ਬਾਬਾ ਨਾਨਕ ਬੱਸ ਅੱਡੇ ਦੇ ਵਿਕਾਸ ਕੰਮ ਸ਼ੁਰੂ ਕਰਵਾਏ ਗਏ ਹਨ ਅਤੇ ਬੱਸ ਅੱਡੇ ਨੂੰ ਹੈਰੀਟੇਜ ਦਿੱਖ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬੱਸ ਅੱਡੇ ਦੀ ਪਾਰਕਿੰਗ, ਵਾਟਰ ਹਾਰਵੈਸਟਿੰਗ ਸਿਸਟਮ ਤੇ ਪਖਾਨੇ ਬਣਾਏ ਜਾਣਗੇ।ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡੇਰਾ ਬਾਬਾ ਨਾਨਕ ਕਸਬੇ ਅੰਦਰ ਵਿਕਾਸ ਕੰਮ ਪਹਿਲ ਦੇ ਆਦਾਰ ਤੇ ਮੁਕੰਮਲ ਕਰਵਾਏ ਜਾ ਰਹੇ ਹਨ ਅਤੇ ਨਵੰਬਰ ਮਹਿਨੇ ਵਿਚ ਲੱਖਾਂ ਦੀ ਤਦਾਦ ਵਿਚ ਪੁਹੰਚਣ ਵਾਲੀ ਸੰਗਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨਾਂ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਮੋਹਤਬਰਾਂ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 550 ਸਾਲਾ ਗੁਰਪੁਰਬ ਸਮਾਗਮ ਮਨਾਉਣ ਲਈ ਵੱਧ ਤੋ ਵੱਧ ਸਹਿਯੋਗ ਕਰਨ ਅਤੇ ਗੁਰੂ ਘਰ ਦੀਅ ਖੁਸ਼ੀਆਂ ਪ੍ਰਾਪਤ ਕਰਨ।ਸ. ਰੰਧਾਵਾ ਨੇ ਅੱਗੇ ਕਿਹਾ ਕਿ ਨਵੰਬਰ 2019 ਤਕ ਸ਼ਤਾਬਦੀ ਸਮਾਗਮਾਂ ਤੋ ਪਹਿਲਾਂ-ਪਹਿਲਾਂ ਵਿਕਾਸ ਕੰਮ ਮੁਕੰਮਲ ਕਰਨ ਲਈ ਸਬੰਧਿਤ ਵਿਭਾਗਾਂ ਵਲੋਂ ਕੰਮ ਕੀਤਾ ਜਾ ਰਿਹਾ ਹੈ। ਡੇਰਾ ਬਾਬਾ ਨਾਨਕ ਡਿਵਲਪਮੈਂਟ ਅਥਾਰਟੀ ਤਹਿਤ ਕਸਬੇ ਦਾ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ 75 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ। ਡੇਰਾ ਬਾਬਾ ਨਾਨਕ ਦੇ ਨੇੜਲੇ 13 ਪਿੰਡਾਂ ਅੰਦਰ ਕਰੀਬ 25 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਕਰੀਬ 98 ਲੱਖ ਰੁਪਏ ਦੀ ਲਾਗਤ ਨਾਲ ਸੋਲਡ ਵੈਸਟ ਮੈਨੇਜੈਮੈਂਟ ਦੇ ਕੰਮ ਕਰਵਾਏ ਜਾਣਗੇ। ਕਸਬੇ ਅੰਦਰ ਕਰੀਬ 93 ਲੱਖ ਰੁਪਏ ਦੀ ਲਾਗਤ ਨਾਲ ਐਲ.ਈ.ਡੀ ਲਾਈਟਸ ਲਗਾਈਆਂ ਜਾਣਗੀਆਂ।ਇਸ ਮੌਕੇ ਸਰਵ ਸ੍ਰੀ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਡੇਰਾ ਬਾਬਾ ਨਾਨਕ, ਐਕਸੀਅਨ ਹਰਜੋਤ ਸਿੰਘ ਪੀ.ਡਬਲਿਊ.ਡੀ, ਦਰਸ਼ਨ ਸਿੰਘ ਗਿੱਲ ਜੀ.ਐਮ ਪੰਜਾਬ ਰੋਡਵੇਜ਼, ਐਸ.ਡੀ.ਓ ਹਰਜਿੰਦਰ ਸਿੰਘ, ਪ੍ਰਧਾਨ ਐਡਵੋਕੈਟ ਪਰਮੀਤ ਸਿੰਘ ਬੇਦੀ , ਗੁਰਜੀਤ ਸਿੰਘ ਬੀ.ਡੀ.ਪੀ.ਓ ਆਦਿ ਹਾਜਰ ਸਨ।