ਫਿਜੀਓਥਰੈਪੀ ਨਾਲ ਅਨੇਕਾ ਬਿਮਾਰੀਆਂ ਦਾ ਇਲਾਜ ਸੰਭਵ - ਓਮ ਪ੍ਰਕਾਸ਼ ਸੋਨੀ
5 Dariya News
ਅੰਮ੍ਰਿਤਸਰ 10-Sep-2019
ਆਰਟ ਗੈਲਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਫਿਜੀਓਥਰੈਪੀ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਬੋਲਦਿਆਂ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਫਿਜੀਓਥਰੈਪੀ ਨਾਲ ਅਨੇਕਾਂ ਬਿਮਾਰੀਆਂ ਦਾ ਇਲਾਜ ਸੰਭਵ ਹੈ ਅਤੇ ਇਸ ਨੂੰ ਕਰਨ ਨਾਲ ਅਸੀਂ ਕਈ ਬਿਮਾਰੀਆਂ ਤੋਂ ਨਿਜਾਤ ਪਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਰਵਾਈਕਲ, ਲੱਕ ਦਾ ਦਰਦ, ਪੁਰਾਣੀ ਸੱਟ ਦਾ ਦਰਦ, ਮੂੰਹ ਦਾ ਟੇਡਾਪਣ, ਗਠੀਆ ਵਰਗੀਆਂ ਲਾ-ਇਲਾਜ ਬਿਮਾਰੀਆਂ ਦਾ ਇਲਾਜ ਕੇਵਲ ਫਿਜੀਓਥਰੈਪੀ ਵਿੱਚ ਹੀ ਸੰਭਵ ਹੈ। ਉਨ੍ਹਾਂ ਦੱਸਿਆ ਕਿ ਫਿਜੀਓਥਰੈਪੀ ਇਕ ਦਰਦ ਰਹਿਤ ਪ੍ਰਕਿਰਿਆ ਹੈ ਅਤੇ ਇਸ ਨੂੰ ਰੋਜਾਨਾ ਕਰਨ ਨਾਲ ਸਾਡਾ ਸਰੀਰ ਵੀ ਤੰਦਰੁਸਤ ਰਹਿੰਦਾ ਹੈ। ਇਸ ਮੌਕੇ ਸ੍ਰੀ ਸੋਨੀ ਵੱਲੋਂ ਫਿਜੀਓਥਰੈਪੀ ਸਬੰਧੀ ਇਕ ਬੁੱਕ ਵੀ ਰਲੀਜ ਕੀਤੀ ਗਈ।ਇਸ ਮੌਕੇ ਕੌਂਸਲਰ ਸ੍ਰੀ ਵਿਕਾਸ ਸੋਨੀ, ਸ੍ਰੀ ਪਰਮਜੀਤ ਸਿੰਘ ਬੱਤਰਾ, ਡਾ: ਹਰਪ੍ਰੀਤ ਬਾਵਾ ਤੋਂ ਇਲਵਾ ਵੱਡੀ ਗਿਣਤੀ ਵਿੱਚ ਫਿਜੀਓਥਰੈਪੀ ਦੇ ਮਾਹਿਰ ਡਾਕਟਰ ਵੀ ਹਾਜ਼ਰ ਸਨ।