5 Dariya News

15 ਤੋਂ 17 ਤੱਕ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਲਈ ਜਾਗਰੂਕਤਾ ਰੈਲੀ ਰਵਾਨਾ

ਜ਼ਿਲ੍ਹੇ ਦੇ 1.29 ਲੱਖ ਬੱਚਿਆ ਨੂੰ 1089 ਟੀਮਾਂ ਪਿਲਾਉਣਗੀਆਂ ਪੋਲੀਓ ਰੋਧਕ ਬੂੰਦਾਂ

5 Dariya News

ਜਲੰਧਰ 14-Sep-2019

ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵਲੋਂ 15 ਤੋਂ 17 ਸਤੰਬਰ ਤੱਕ ਸ਼ੁਰੂ ਕੀਤੀ ਜਾ ਰਹੀ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਨੂੰ ਅੱਜ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ 1.29 ਲੱਖ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੁੱਲ 1089 ਟੀਮਾਂ ਜਿਨਾਂ ਵਿੱਚ 1002 ਘਰ-ਘਰ ਜਾਣ ਵਾਲੀਆਂ ਟੀਮਾਂ, 33 ਟਰਾਂਸਿਟ ਟੀਮਾਂ ਅਤੇ 54 ਮੋਬਾਇਲ ਟੀਮਾਂ ਸ਼ਾਮਿਲ ਹਨ ਵਲੋਂ ਸ਼ਹਿਰੀ ਖੇਤਰ ਦੇ 101622 ਅਤੇ ਪੇਂਡੂ ਖੇਤਰ ਦੇ 27617 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 152 ਸੁਪਰਵਾਈਜ਼ਰ ਅਮਲੇ ਵਲੋਂ ਸਮੁੱਚੀ ਪੋਲੀਓ ਰੋਧਕ ਮੁਹਿੰਮ ਦੀ ਨਜ਼ਰਸਾਨੀ ਕੀਤੀ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੋਬਾਇਲ ਟੀਮਾ ਵਲੋਂ ਅਰਧ ਸ਼ਹਿਰੀ ਖੇਤਰਾਂ, ਸਲੱਮ ਖੇਤਰਾਂ ਤੋਂ ਇਲਾਵਾ ਛੋਟੀਆਂ-ਵੱਡੀਆਂ ਫੈਕਟਰੀਆਂ ਵਿੱਚ ਅਤੇ ਟਰਾਂਸਿਟ ਟੀਮਾਂ ਵਲੀ ਬੱਸ ਸਟੈਡਾਂ ਤੇ ਰੇਲਵੇ ਸਟੇਸ਼ਨਾਂ ਆਦਿ ਉਪਰ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੋਲੀਓ ਟੀਮਾਂ ਵਲੋਂ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਬਜ਼ਾਰਾਂ ਤੋਂ ਇਲਾਵਾ ਇੱਟਾਂ ਦੇ ਭੱਠਿਆਂ, ਦੂਜੇ ਰਾਜਾਂ ਤੋਂ ਆਏ ਬੱਚਿਆਂ, ਉਸਾਰੀ ਅਤੇ ਹੋਰ ਸਥਾਨਾਂ ਨੂੰ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ ਕਵਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਦੌਰਾਨ ਖਾਸ ਕਰਕੇ ਦੂਜੇ ਰਾਜਾਂ ਤੋਂ ਆਈ ਅਬਾਦੀ ਨੂੰ ਕਵਰ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ ਸੰਜੀਦਾ ਯਤਨ ਕੀਤਾ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਨਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਿਹਤ ਵਿਭਾਗ ਵਲੋਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸ਼ੁਰੂ ਕੀਤੀ ਗਈ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਇਸ ਲਈ ਪੋਲੀਓ ਰੋਧਕ ਟੀਮਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਧਕ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।