5 Dariya News

ਸੰਗਤਾ ਦੀ ਸਿਹਤ ਸਹੂਲਤ ਤੇ ਸੰਤੁਸ਼ਟੀ ਸਿਹਤ ਵਿਭਾਗ ਦਾ ਉਦੇਸ਼ - ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ

550 ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਵਲ ਸਰਜਨ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

5 Dariya News

ਕਪੂਰਥਲਾ 14-Sep-2019

ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਦੇ ਸੰਬੰਧ ਵਿੱਚ ਸੁਲਤਾਨਪੁਰ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਦੇਣ ਲਈ ਸਿਹਤ ਵਿਭਾਗ ਵਚਨਬੱਧ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਮਿਊਨਿਟੀ ਹੈਲਥ ਸੈਂਟਰ ਟਿੱਬਾ, ਫੱਤੂਢਿੰਗਾ ਅਤੇ ਪ੍ਰਾਈਮਰੀ ਹੈਲਥ ਸੈਂਟਰ ਪਰਮਜੀਤਪੁਰ ਦੀ ਵਿਜਿਟ ਦੌਰਾਨ ਕਹੇ। ਜਿਕਰਯੋਗ ਹੈ ਕਿ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਵੱਲੋਂ ਖੁੁਦ ਜਿਲੇ ਦੇ ਸਰਕਾਰੀ ਸਿਹਤ ਕੇਂਦਰਾਂ ਦਾ ਜਾਇਜਾ ਲਿਆ ਜਾ ਰਿਹਾ ਹੈ ਤਾਂ ਜੋ ਕਿਤੇ ਕਿਸੇ ਵੀ ਤਰ੍ਹਾਂ ਦੀ ਕਮੀ ਹੈ ਉਸ ਨੂੰ ਪਹਿਲਾਂ ਹੀ ਪੂਰਾ ਕੀਤਾ ਜਾ ਸਕੇ। ਸਿਵਲ ਸਰਜਨ ਡਾ.ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਸੰਗਤਾਂ ਦੀ ਸਿਹਤ ਸਹੂਲਤ ਤੇ ਉਨ੍ਹਾਂ ਦੀ ਸੰਤੁਸ਼ਟੀ ਸਿਹਤ ਵਿਭਾਗ ਦਾ ਮੱਖ ਉਦੇਸ਼ ਰਹੇਗਾ। ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਏ ਉਸ ਸੰਬੰਧੀ ਸਾਰੇ ਸਟਾਫ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।  ਇਹੀ ਨਹੀਂ ਸਿਹਤ ਵਿਭਾਗ ਵੱਲੋਂ 24 ਘੰਟੇ ਐਮਰਜੈਂਸੀ ਮੁਫਤ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਹਾਜਰੀਨ ਸਟਾਫ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਇਸ ਸਮਾਗਮ ਦੌਰਾਨ ਪੂਰੀ ਤਣਦੇਹੀ ਨਾਲ ਆਪਣਾ ਕੰਮ ਕਰਨ ਤੇ ਮਰੀਜਾਂ ਨੂੰ ਅਤੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਏ।ਉਨ੍ਹਾਂ ਸਿਹਤ ਕੇਂਦਰਾਂ ਦੀ ਸਫਾਈ ਵਿਵਸਥਾ ਵੱਲ ਵੀ ਖਾਸ ਧਿਆਨ ਰੱਖਣ ਨੂੰ ਕਿਹਾ ਤੇ ਆਯੂਸ਼ਮਾਨ ਭਾਰਤ ਸਰਬਤ ਸਿਹਤ ਯੋਜਨਾ ਦਾ ਲਾਭ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਦੇਣ ਨੂੰ ਕਿਹਾ। ਇਸ ਦੌਰਾਨ ਉਨ੍ਹਾਂ ਹੜਾਂ ਵਿੱਚ ਡਿਊਟੀ ਕਰਨ ਵਾਲੇ ਸਟਾਫ ਦੀ ਪ੍ਰਸ਼ੰਸਾ ਵੀ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ 550 ਸਾਲਾਂ ਪ੍ਰਕਾਸ਼ਉਤਸਵ ਦੌਰਾਨ ਵੀ ਉਹ ਆਪਣੀ ਡਿਊਟੀ ਨੂੰ ਪੂਰੀ ਤਣਦੇਹੀ ਨਾਲ ਨਿਭਾਉਣਗੇ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਸੀਨੀਅਰ ਮੈਡੀਕਲ ਅਫਸਰ ਡਾ. ਕਿੰਦਰਪਾਲ ਬੰਗੜ, ਜਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਤੇ ਹੋਰ ਹਾਜਰ ਸਨ।