5 Dariya News

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ

ਕਿਹਾ:ਪਟਿਆਲਾ ਤੋਂ ਸਰਹੰਦ ਤੱਕ ਸੜਕ ਨੂੰ ਚੌੜੀ ਕਰਕੇ ਕੀਤੀ ਜਾਵੇ ਮੁਕੰਮਲ ਰਿਪੇਅਰ

5 Dariya News

ਪਟਿਆਲਾ 23-Sep-2019

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੁੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਟਿਆਲਾ ਤੋਂ ਲੈ ਕੇ ਸਰਹੰਦ ਤੱਕ ਸੜਕਾਂ ਚੌੜੀਆਂ ਕਰਕੇ ਇਸ ਦੀ ਮੁਕੰਮਲ ਤੌਰ ਤੇ ਰਿਪੇਅਰ ਕੀਤੀ ਜਾਵੇ ਤਾਂ ਜੋ ਇਸ ਰੋਡ ਤੇ ਵਾਪਰ ਰਹੇ ਰੋਜ਼ਾਨਾ ਸੜਕੀ ਹਾਦਸਿਆਂ ਵਿੱਚ ਜਾ ਰਹੀਆਂ ਅਜਾਈ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰਾਂ ਇਸ ਵਾਰ ਵੀ 11, 12, 13 ਪੋਹ ਅਨੁਸਾਰ 26, 27, 28 ਦਸੰਬਰ ਨੂੰ ਗੁ: ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਥੇ ਦੇਸ਼ ਵਿਦੇਸ਼ ਤੋਂ  ਸੰਗਤਾਂ ਭਾਰੀ ਗਿਣਤੀ ਵਿੱਚ ਅਮਰ ਸ਼ਹੀਦਾਂ ਨੂੰ ਸਰਧਾ ਤੇ ਸਤਿਕਾਰ ਭੇਂਟ ਕਰਨ ਹਿੱਤ ਪੁੱਜਦੀਆਂ ਹਨ। ਪੰਜਾਬ ਸਰਕਾਰ ਵੱਲੋਂ ਵੀ ਇਸ ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦੇ ਹੋਏ ਹੋਰਨਾਂ ਤਿਆਰੀਆਂ ਦੇ ਨਾਲ-ਨਾਲ ਸਥਾਨਕ ਸੜਕਾਂ ਦੀ ਮੁਰੰਮਤ ਅਤੇ ਨਵ-ਉਸਾਰੀ ਕੀਤੀ ਜਾ ਰਹੀ ਹੈ ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਇਸ ਸਬੰਧ ਵਿੱਚ ਬੇਨਤੀ ਹੈ ਕਿ ਪਟਿਆਲਾ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ, ਘੱਟ ਚੌੜੀ ਅਤੇ ਇਸ ਸੜਕ ਤੇ ਟ੍ਰੈਫਿਕ ਬਹੁਤ ਜਿਆਦਾ ਹੋਣ ਕਰਕੇ ਕਾਫੀ ਜਿਆਦਾ ਸੜਕ ਦੁਰਘਟਨਾਵਾਂ ਹੁੰਦੀਆਂ ਹਨ ਅਤੇ ਸ਼ਹੀਦੀ ਜੋੜ ਮੇਲ ਸਮੇਂ ਸੰਗਤਾਂ ਦੀ ਵੱਧ ਆਵਾਜਾਈ ਹੋਣ ਕਰਕੇ ਇਸ ਸੜਕ ਤੇ ਆਉਣ-ਜਾਣ ਵਿੱਚ ਬਹੁਤ ਜਿਆਦਾ ਮੁਸ਼ਕਿਲ ਆਉਂਦੀ ਹੈ। ਉਨ੍ਹਾਂ ਨਾਲ ਹੀ ਮੰਗ ਕਰਦਿਆਂ ਕਿਹਾ ਕਿ ઠਪਿਛਲੇ ਦਿਨੀ ਸਰਹਿੰਦ-ਚੰਡੀਗੜ੍ਹ (ਗੁਰਦੁਆਰਾ ਜੋਤੀ ਸਰੂਪ ਨੇੜੇ) ਨਵਾਂ ਸੀਵਰੇਜ ਪਾਉਣ ਕਾਰਨ ਸੜਕ ਟੁੱਟੀ ਪਈ ਹੈ। ਇਹ ਸੜਕ ਸੀ ਗੁਰੂ ਗੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੂੰ ਜਾਂਦੀ ਹੈ। ਸੜਕ ਦੀ ਖਸਤਾ ਹਾਲਤ ਹੋਣ ਕਾਰਨ ਅਧਿਆਪਿਕਾ ਵਿਦਿਆਰਥੀਆਂ ਅਤੇ ਸੰਗਤਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸ਼ਹੀਦੀ ਜੋੜ ਮੇਲ ਸਮੇਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਦੀ ਸੜਕ ਨੂੰ ਚੌੜਾ ਕਰਕੇ ਚਾਰ ਮਾਰਗੀ ਕੀਤਾ ਜਾਵੇ ਤਾਂ ਜੋ ਸ਼ਰਧਾਲੂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਜੀ। ਉਨ੍ਹਾਂ ਇਸ ਦੀ ਇੱਕ ਕਾਪੀ ਯੋਗ ਕਾਰਵਾਈ ਲਈ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਡਾ ਪ੍ਰਸ਼ਾਂਤ ਕੁਮਾਰ ਗੋਇਲ ਨੂੰ ਵੀ ਭੇਜੀ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵੀਰ ਸਿੰਘ ਲੋਟ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ ਵੀ ਹਾਜ਼ਰ ਸਨ ।