5 Dariya News

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਦੀ ਅਚਨਚੇਤ ਜਾਂਚ

ਸਿਹਤ ਬੀਮਾ ਯੋਜਨਾ ਬਾਰੇ ਮਰੀਜ਼ਾਂ ਨੂੰ ਜਾਣੂੰ ਕਰਵਾਉਣ ਦੀਆਂ ਹਦਾਇਤਾਂ

5 Dariya News

ਜਲੰਧਰ 26-Sep-2019

ਸਿਵਲ ਸਰਜਨ ਜਲੰਧਰ ਡਾ.ਗੁਰਵਿੰਦਰ ਕੌਰ ਚਾਵਲਾ ਵਲੋਂ ਅੱਜ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਕੇ ਹਸਪਤਾਲ ਦੇ ਸਰਜੀਕਲ ਅਤੇ ਬਰਨਵਾਰਡ (ਮਹਿਲਾ ਤੇ ਪੁਰਸ) ਵਿਖੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਦਾ ਜਾਇਜ਼ਾ ਲਿਆ । ਇਸ ਮੌਕੇ ਡਾ.ਚਾਵਲਾ ਨੇ ਹਸਪਤਾਲ ਸਟਾਫ਼ ਨੂੰ ਹਦਾਇਤਾਂ ਕੀਤੀਆਂ ਕਿ ਇਲਾਜ ਲਈ ਆਉਣ ਵਾਲੇ ਲੋਕਾਂ ਨਾਲ ਚੰਗਾ ਵਿਵਹਾਰ ਕਰਦੇ ਹੋਏ ਉਨਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਅਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 34 ਹਸਪਤਾਲਾਂ ਜਿਨਾਂ ਵਿੱਚ 14 ਸਰਕਾਰੀ ਹਸਪਤਾਲ ਵੀ ਸ਼ਾਮਿਲ ਹਨ ਵਲੋਂ ਮਰੀਜਾਂ ਨੂੰ 5 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸਮਾਜਿਕ-ਆਰਥਿਕ ਜਾਤੀ ਜਨਣਾ 2011 ਦੇ ਅਨੁਸਾਰ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਨਾਲ ਸਬੰਧਿਤ ਪਰਿਵਾਰ, ਨੀਲੇ ਕਾਰਡ ਧਾਰਕ ਪਰਿਵਾਰ, ਕਿਸਾਨ ਜਿਨਾਂ ਨੂੰ ਮੰਡੀ ਬੋਰਡ ਵਲੋਂ ਜੇ ਫਾਰਮ ਜਾਰੀ ਕੀਤੇ ਗਏ ਹਨ ਅਤੇ ਕਰ ਤੇ ਆਬਕਾਰੀ ਵਿਭਾਗ ਪਾਸ ਰਜਿਸਟਰ ਵਪਾਰੀ, ਕਿਰਤ ਵਿਭਾਗ ਪਾਸ ਰਜਿਸਟਰ ਉਸਾਰੀ ਕਾਮੇ ਅਤੇ ਪੰਜਾਬ ਸਰਕਾਰ ਵਲੋਂ ਪ੍ਰਵਾਨਿਤ ਐਕਰੀਡੇਸ਼ਨ ਅਤੇ ਪੀਲੇ ਪ੍ਰੈਸ ਸ਼ਨਾਖਤੀ ਕਾਰਡ ਹੋਲਡਰ ਪੱਤਰਕਾਰ ਸਿਹਤ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਹਸਪਤਾਲ ਨੂੰ ਕਿਸੇ ਵੀ ਕਿਸਮ ਦੀ ਮੈਡੀਕਲ ਸਾਜ਼ੋ ਸਮਾਨ ਦੀ ਲੋੜ ਹੈ ਤਾਂ ਇਸ ਸਬੰਧੀ ਤੁਰੰਤ ਲਿਖਤੀ ਦਿੱਤਾ ਜਾਵੇ ਤਾਂ ਜੋ ਇਸ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਹਸਪਤਾਲ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਕਿ ਹਸਪਤਾਲ ਦੇ ਆਲੇ ਦੁਆਲੇ ਸਫ਼ਾਈ ਸਫ਼ਾਈ ਦੇ ਨਾਲ ਮਰੀਜ਼ਾਂ ਅਤੇ ਉਨਾਂ ਦੇ ਪਰਿਵਾਰਾਂ ਲਈ ਪੀਣ ਯੋਗ ਸਾਫ਼ ਸੁਥਰੇ ਪਾਣੀ ਨੂੰ ਵੀ ਯਕੀਨੀ ਬਣਾਇਆ ਜਾਵੇ।