5 Dariya News

ਰਾਜਬੀਰ ਸਿੰਘ ਰਾਜੀ ਯੂਥ ਕਾਂਗਰਸ ਖਰੜ ਦੇ ਪ੍ਰਧਾਨ ਨਿਯੁਕਤ

ਪਾਰਟੀ ਦੀ ਬਿਹਤਰੀ ਲਈ ਹਮੇਸ਼ਾ ਤਨਦੇਹੀ ਨਾਲ ਕਰਦਾ ਰਹਾਂਗਾ ਕੰਮ-ਰਾਜੀ

5 Dariya News

ਖਰੜ 09-Oct-2019

ਕਾਂਗਰਸ ਹਾਂਈ ਕਮਾਂਡ ਵੱਲੋਂ ਸ੍ਰੀ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਮੁੱਖ ਸੇਵਾਦਾਰ ਹਲਕਾ ਖਰੜ  ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਰਾਜਬੀਰ ਸਿੰਘ ਰਾਜੀ ਨੂੰ ਯੂਥ ਕਾਂਗਰਸ ਖਰੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।ਸਮੂਹ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿੱਚ ਸੰਨੀ ਇਨਕਲੇਵ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਸ. ਜਗਮੋਹਨ ਸਿੰਘ ਕੰਗ ਵੱਲੋਂ ਇਹ ਨਿਯੁਕਤੀ ਪੱਤਰ ਸ੍ਰੀ ਰਾਜੀ ਨੂੰ ਸੌਪਿਆ । ਇਸ ਮੌਕੇ ਸ੍ਰੀ ਕੰਗ ਵੱਲੋਂ ਕਿਹਾ ਗਿਆ ਕਿ ਸ੍ਰੀ ਰਾਜਬੀਰ ਸਿੰਘ ਰਾਜੀ  ਦੀਆਂ ਪਾਰਟੀ ਸੰਬੰਧੀ ਪਿੱਛਲੇ 15 ਸਾਲਾ ਤੋਂ  ਦਿੱਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਜੁੰਮੇਵਾਰੀ ਸ਼ੌਪੀ ਗਈ ਹੈ ਕਿਉਂ ਕਿ ਸ੍ਰੀ ਰਾਜੀ ਯੂਥ ਵਿੱਚ ਇੱਕ ਬਹੁਤ ਹੀ ਹਰਮਨ ਪਿਆਰੇ ਨੇਤਾ ਹਨ ਅਤੇ ਯੂਥ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਮੁੱਦੇ ਹਮੇਸਾ ਹੀ ਜੋਰਸ਼ੋਰ ਨਾਲ ਚੁੱਕਦੇ ਰਹੇ ਹਨ। ਸਾਨੂੰ ਆਸ ਹੈ ਕਿ ਰਾਜੀ ਹੁਣ ਵੀ ਪਾਰਟੀ ਵੱਲੋਂ ਦਿੱਤੀ ਗਈ ਜੁੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਗੱਲਬਾਤ ਦੌਰਾਨ ਸ੍ਰੀ ਰਾਜੀ ਨੇ ਪਹੁੰਚੇ ਸਮੂਹ ਕਾਂਗਰਸੀ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਆਪਣੇ ਯੂਥ ਸਾਥੀਆਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਮੇਰੀ ਇਹ ਖੁਸ਼ਕਿਸਮਤੀ ਇੱਕ ਛੋਟੇ ਜਿਹੇ ਸੱਦੇ ਤੇ ਸਮੂਹ ਸਾਥੀਆਂ ਵੱਲੋਂ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਨੂੰ ਨੇਪਰੇ ਚਾੜਨ ਲਈ ਇੱਕ ਪੂਰੀ ਟੀਮ ਦਾ ਸਾਥ ਹੋਣਾ ਬਹੁਤ ਜ਼ਰੂਰੀ ਹੈ ਅਤੇ ਮੇਰੇ ਇਹ ਨੌਜਵਾਨ ਵੀਰ ਪਿੱਛਲੇ 15 ਸਾਲ ਤੋਂ ਮੇਰੇ ਮੋਢੇ ਨਾਲ ਮੋਢਾ ਜੋੜਕੇ ਖੜੇ ਹਨ ਜਿਨ੍ਹਾਂ ਦੀ ਮਿਹਨਤ ਸਦਕਾ ਅਤੇ ਮੇਰੇ ਵੱਲੋਂ ਕੀਤੇ ਕੰਮਾਂ ਨੂੰ ਦੇਖਦੇ ਹੋਏ ਪਾਰਟੀ ਵੱਲੋਂ ਮੈਨੂੰ  ਇਹ ਜੁੰਮੇਵਾਰੀ ਸੌਪੀ ਗਈ ਹੈ । ਉਨ੍ਹਾਂ ਕਿਹਾ ਕਿ ਹੁਣ ਵੀ ਉਹ ਪਾਰਟੀ ਵੱਲੋਂ ਦਿੱਤੀ ਇਸ ਜੁੰਮੇਵਾਰੀ  ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ਯੂਥ ਨੂੰ ਕਾਂਗਰਸ ਦੀਆਂ ਨੀਤੀਆਂ ਸੰਬੰਧੀ ਜਾਣੂ ਕਰਵਾਉਣਗੇ ਅਤੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਯਾਦਵਿੰਦਰ ਸਿੰਘ ਕੰਗ, ਮਨਜੋਤ ਸਿੰਘ ਪ੍ਰਧਾਨ ਲੋਕਸਭਾ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਕਾਂਗਰਸੀ ਅਹੁਦੇਦਾਰ ਮੌਜੂਦ ਸਨ।