5 Dariya News

ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਪੰਜਾਬੀ ਸਾਹਿਤ ਸਿਰਜਣ ਅਤੇ ਪੰਜਾਬੀ ਕਵਿਤਾ ਗਾਇਣ ਮੁਕਾਬਲੇ

5 Dariya News

ਫ਼ਿਰੋਜ਼ਪੁਰ 18-Oct-2019

ਸ੍ਰੀ. ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ੍ਰੀਮਤੀ ਕਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਅਫਸਰ ਸ੍ਰ. ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ ਅਤੇ ਪੰਜਾਬੀ ਕਵਿਤਾ ਗਾਇਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਵਿਸ਼ਿਆਂ ਤੇ ਆਪਣੀ ਯੋਗਤਾ ਦਰਸਾਉਂਦੇ ਹੋਏ, ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਸ੍ਰ. ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਿਰਜਣ (ਲੇਖ) ਮੁਕਾਬਲੇ ਵਿੱਚ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੇ ਵਿਦਿਆਰਥੀ ਰਵੀਤਾਸ਼ ਸਿੰਘ ਭੋਗਲ ਨੇ ਪਹਿਲਾ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਦੇ ਵਿਦਿਆਰਥੀ ਜਿਵਾਂਸ਼ੂ ਵਰਮਾ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਵਾੜ੍ਹਾ ਭਾਈ ਫਿਰੋਜ਼ਪੁਰ ਦੀ ਵਿਦਿਆਰਥਣ ਅੱਕੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬੀ ਸਾਹਿਤ ਸਿਰਜਣ (ਕਹਾਣੀ) ਮੁਕਾਬਲੇ ਵਿੱਚ ਡੀ. ਡੀ. ਬੀ. ਡੀ. ਏ. ਵੀ. ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਦੀ ਵਿਦਿਆਰਥਣ ਜਪਜੀਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਵਾੜ੍ਹਾ ਭਾਈ ਫਿਰੋਜ਼ਪੁਰ ਦੀ ਵਿਦਿਆਰਥਣ ਕਰਮਜੀਤ ਕੌਰ ਨੇ ਦੂਜਾ ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਦੀ ਵਿਦਿਆਰਥਣ ਮਨਮੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਾਬੀ ਸਾਹਿਤ ਸਿਰਜਣ (ਕਵਿਤਾ) ਮੁਕਾਬਲੇ ਵਿੱਚ ਸ਼ਹੀਦ ਗੰਜ ਪਬਲਿਕ ਸਕੂਲ, ਮੁੱਦਕੀ ਦੀ ਵਿਦਿਆਰਥਣ ਸਨਮਵੀਰ ਕੌਰ ਨੇ ਪਹਿਲਾ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਵਾੜ੍ਹਾ ਭਾਈ ਫਿਰੋਜ਼ਪੁਰ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ  ਪੰਜਾਬੀ ਕਵਿਤਾ ਗਾਇਨ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਵਾੜ੍ਹਾ ਭਾਈ ਫਿਰੋਜ਼ਪੁਰ ਦੇ ਵਿਦਿਆਰਥੀ ਪ੍ਰਭਪ੍ਰੀਤ ਨੇ ਪਹਿਲਾ, ਖ਼ਾਲਸਾ ਗਰਲਜ਼ ਹਾਈ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਦੂਜਾ ਅਤੇ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ/ਵਿਦਿਆਰਥਣਾਂ ਨੂੰ ਸ੍ਰੀ. ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਦੀ ਪ੍ਰਿੰਸੀਪਲ ਸ੍ਰੀਮਤੀ ਡਾ. ਸੁਸ਼ਮਾ ਸੇਠੀ ਅਤੇ ਹਾਜ਼ਰ ਜੱਜਾਂ ਵੱਲੋਂ ਇਨਾਮ ਵੀ ਵੰਡੇ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਡਾ. ਰਾਮੇਸ਼ਵਰ ਸਿੰਘ ਕਟਾਰਾ ਅਤੇ ਸ. ਰਾਜਿੰਦਰ ਸਿੰਘ ਅਤੇ ਸ੍ਰੀਮਤੀ ਰਵਿੰਦਰ ਕੌਰ ਵੱਲੋਂ ਨਿਭਾਈ ਗਈ। ਡਾ. ਰਾਮੇਸ਼ਵਰ ਸਿੰਘ ਕਟਾਰਾ ਨੇ ਭਾਸ਼ਾ ਵਿਭਾਗ ਦੇ ਅਜਿਹੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਪ੍ਰਤਿਭਾ ਨੂੰ ਦਰਸਾਉਣ ਲਈ ਅਜਿਹੇ ਸਮਾਗਮ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਕਰਨ। ਇਸ ਮੌਕੇ ਸ੍ਰ. ਨਵਦੀਪ ਸਿੰਘ ਵੀ ਹਾਜ਼ਰ ਸਨ।