5 Dariya News

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਮੁੱਖ ਮੰਤਰੀ ਪੰਜਾਬ ਵਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਕੋਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

5 Dariya News

ਗੁਰਦਾਸਪੁਰ 19-Oct-2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਸ਼ਰਧਾਲੂਆਂ ਨੂੰ ਹਰ ਤਰ•੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਕੋਲੋ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਉਨਾਂ ਨੇ ਅਧਿਕਾਰੀਆਂ ਨੂੰ ਸਮਾਗਮ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਸਫਲ ਬਣਾਉਣ ਲਈ ਕਿਹਾ। ਇਸ ਮੌਕੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਵੀ ਮੋਜੂਦ ਸਨ।ਗੁਰਦਾਸਪੁਰ ਦੇ ਤਿੱਬੜੀ ਕੈਂਟ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 550 ਸਾਲਾ ਗੁਰਪੁਰਬ ਨੂੰ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਉਤਸ਼ਾਹ ਨਾਲ ਤਿਆਰੀਆਂ ਕੀਤੀ ਜਾ ਰਹੀਆਂ ਹਨ ਅਤੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਡੀ ਗਿਣਤੀ ਵਿਚ ਦੇਸ਼ ਤੇ ਵਿਦੇਸ਼ ਵਿਚੋਂ ਪੁਹੰਚਣ ਵਾਲੀ ਸੰਗਤਾਂ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ।ਮੁੱਖ ਮੰਤਰੀ ਪੰਜਾਬ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੀਆਂ ਸੰਗਤਾਂ ਦੇ ਠਹਿਰਣ, ਲੰਗਰ ਅਤੇ ਆਵਾਜਾਈ ਆਦਿ ਦੀ ਸਾਰੀਆਂ ਸਹੂਲਤਾਂ ਦੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਉਨਾਂ ਕਿਹਾ ਕਿ ਅਸੀ ਸਾਰੇ ਵਡਭਾਗੇ ਹਾਂ ਕਿ ਸਾਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਮਨਾਉਣ ਦਾ ਮਾਣ ਮਿਲਿਆ ਹੈ। ਇਸ ਲਈ ਸਮਾਗਮਾਂ ਦੀ ਤਿਆਰੀ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਪੰਜਾਬ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਦੇ ਠਹਿਰਣ ਲਈ ਬਣ ਰਹੇ 'ਟੈਂਟ ਸਿਟੀ' ਦਾ ਕੰਮ  60 ਫੀਸਦੀ ਮੁਕੰਮਲ ਕਰ ਲਿਆ ਗਿਆ ਤੇ 31 ਅਕਤੂਬਰ ਤਕ ਟੈਂਟ ਸਿਟੀ ਬਣ ਕੇ ਤਿਆਰ ਹੋ ਜਾਵੇਗਾ। ਪੰਡਾਲ ਅਤੇ ਵੱਖ-ਵੱਖ ਪੰਜ ਪਾਰਕਿੰਗਾਂ ਦੀ ਤਿਆਰੀ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। 

ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਡੇਰਾ ਬਾਬਾ ਨਾਨਕ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਸਮਾਗਮਾਂ ਨੂੰ ਮਨਾਉਣ ਲਈ ਤਿਆਰੀਆਂ ਪੂਰੇ ਜੋਰਾ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਡੇਰਾ ਬਾਬਾ ਨਾਨਕ ਨੂੰ 09 ਸੈਕਟਰਾਂ ਵਿਚ ਵੰਡਿਆ ਗਿਆ ਹੈ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਨਾਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾ ਸਕੇ।ਉਨਾਂ ਦੱਸਿਆ ਕਿ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਲਈ ਬੱਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜ਼ਿਲਾ ਪ੍ਰਸ਼ਾਸਨ ਲੰਗਰ ਲਗਾਉਣ ਲਈ ਪਾਰਕਿੰਗਾਂ ਵਿਚ ਵਿਸ਼ੇਸ ਸਥਾਨ ਨਿਰਧਾਰਿਤ ਕੀਤੇ ਗਏ ਹਨ। ਸਮੂਹ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਸਥਾਨਾਂ ਤੇ ਹੀ ਸੰਗਤਾਂ ਲਈ ਲੰਗਰ ਲਗਾਉਣ ਤਾਂ ਜੋ ਸੰਗਤਾਂ ਨੂੰ ਆਵਾਜਾਈ ਦੋਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ ਤੇ ਸ਼ਹਿਰ ਨੂੰ ਸਾਫ ਸੁਥਰਾ ਵੀ ਰੱਖਿਆ ਜਾ ਸਕੇ। ਉਨਾਂ ਦੱਸਿਆ ਕਿ ਕਰੀਬ 65 ਏਕੜ ਵਿਚ ਟੈਂਟ ਸਿਟੀ, ਪੰਡਾਲ ਅਤੇ ਸੰਗਤਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ ਤੇ 31 ਅਕਤੂਬਰ 2019 ਤਕ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਜ਼ਿਲੇ ਅੰਦਰ ਚੱਲ ਰਹੇ ' ਸਮਰਪਣ'  ਪ੍ਰੋਜੈਕਟ ਤਹਿਤ ਜਿਲੇ ਦੇ 550 ਪ੍ਰਾਇਮਰੀ ਸਕੂਲ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਨਾਂ ਸਕਲਾਂ ਅੰਦਰ ਐਲ.ਈ.ਡੀਜ਼ ਅਤੇ ਹੋਰ ਅਤਿ ਆਧਨਿਕ ਸਾਮਾਨ ਮੁੱਹਈਆ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਡਿਪਟੀ ਕਮਿਸ਼ਨਰ ਵਲੋਂ ਸਾਰਿਆਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ 'ਸਮਰਪਣ' ਪ੍ਰੋਜੈਕਟ ਦੀ ਸ਼ਲਾਘਾ ਕੀਤੀ।ਇਸ ਮੌਕੇ ਸਰਵ ਸ੍ਰੀ ਐਸ.ਪੀ.ਐਸ ਪਰਮਾਰ, ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ,  ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਡੇਰਾ ਬਾਬਾ ਨਾਨਕ ਆਦਿ ਹਾਜ਼ਰ ਸਨ।