5 Dariya News

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅਚਨਚੇਤ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਨਿਰੀਖਣ-ਕੈਦੀਆਂ ਨਾਲ ਕੀਤੀ ਮੁਲਾਕਾਤ ਤੇ ਸੁਣੀਆਂ ਮੁਸ਼ਕਿਲਾਂ

ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧਾਂ ਦਾ ਅਧਿਕਾਰੀਆਂ ਕੋਲੋ ਜਾਇਜ਼ਾ

5 Dariya News

ਗੁਰਦਾਸਪੁਰ 19-Oct-2019

ਸੁਖਜਿੰਦਰ ਸਿੰਘ ਰੰਧਾਵਾ ਜੇਲ੍ਹ ਮੰਤਰੀ ਪੰਜਾਬ ਵਲੋਂ ਅਚਨਚੇਤ ਸਥਾਨਕ ਕੇਂਦਰੀ ਜੇਲ ਦਾ ਨਿਰੀਖਣ ਕੀਤਾ ਗਿਆ। ਉਨਾਂ ਕੈਦੀਆਂ ਨਾਲ ਗੱਲਬਾਤ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਜੇਲ੍ਹ ਅਧਿਕਾਰੀਆਂ ਕੋਲੋ ਸੁਰੱਖਿਆਂ ਦੇ ਪ੍ਰਬੰਧ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਐਸ.ਪੀ.ਐਸ ਪਰਮਾਰ ਆਈ.ਜੀ ਬਾਰਡਰ ਰੇਂਜ ਸ੍ਰੀ ਅੰਮ੍ਰਿਤਸਰ, ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ ਤੇ ਬਲਕਾਰ ਸਿੰਘ ਭੁੱਲਰ ਜੇਲ੍ਹ ਸੁਪਰਡੈਂਟ ਗੁਰਦਾਸਪੁਰ ਵੀ ਮੋਜੂਦ ਸੀ।ਕੈਬਨਿਟ ਵਜ਼ੀਰ ਸ. ਰੰਧਾਵਾ ਨੇ ਜੇਲ੍ਹ ਅੰਦਰ ਵੱਖ-ਵੱਖ ਬੈਰਕਾਂ ਦਾ ਦੌਰਾ ਕੀਤਾ ਅਤੇ ਹਵਾਲਾਤੀਆਂ ਤੇ ਕੈਦੀਆਂ ਨਾਲ ਗੱਲਬਾਤ ਕੀਤੀ । ਇਸ ਮੌਕੇ ਉਨਾਂ ਜੇਲ੍ਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੈਰਕਾਂ ਅੰਦਰ ਸਾਫ-ਸਫਾਈ ਅਤੇ ਕੈਦੀਆਂ ਦੀ ਸਿਹਤ ਸੰਭਾਲ ਲਈ ਲੋੜੀਦੇ ਕਦਮ ਉਠਾਉਣ। ਕੈਦੀਆਂ ਨੂੰ ਲੋੜੀਦੀਆਂ ਮੈਡੀਕਲ ਸਹੂਲਤਾਂ ਦੇਣ ਦੇ ਨਾਲ ਉਨਾਂ ਦੀ ਸਿਹਤ ਦੀ ਜਾਂਚ ਵੀ ਸਮੇਂ-ਸਮੇ ਸਿਰ ਕਰਨ ਨੂੰ ਯਕੀਨੀ ਬਣਾਇਆ ਜਾਵੇ। ਕੈਦੀਆਂ ਲਈ ਬਣਾਏ ਬਾਥਰੂਮਾਂ ਅੰਦਰ ਸਫਾਈ ਵਿਵਸਥਾ ਹੋਰ ਬਿਹਤਰ ਬਣਾਉਣ ਲਈ ਕਿਹਾ।ਸ. ਰੰਧਾਵਾ ਨੇ ਔਰਤਾਂ ਲਈ ਬਣੀ ਬੈਰਕ ਦਾ ਦੌਰਾ ਕਰਦਿਆਂ ਔਰਤਾਂ ਨੂੰ ਦਿੱਤੀ ਜਾ ਰਹੀ ਸਿਲਾਈ ਕਢਾਈ ਅਤੇ ਹੋਰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਜਨਾਨਾ ਵਾਰਡ ਵਿਖੇ ਲਗਹੇ ਮੋਬਾਈਲ ਏ.ਟੀ.ਐਮ ਦਾ ਨਿਰੀਖਣ ਵੀ ਕੀਤਾ ਜਿਥੇ ਔਰਤ ਕੈਦੀਆਂ ਨਿਰਧਾਰਿਤ ਸਮੇਂ ਸੀਮਾ ਅੰਦਰ ਫੋਨ ਦੀ ਵਰਤੋਂ ਕਰਦੀਆਂ ਹਨ। ਸ. ਰੰਧਾਵਾ ਨੇ ਇਥੇ ਜ਼ਿਲਾ ਚਾਈਲਡ ਵੈਲਫੇਅਰ ਕੋਂਸ਼ਲ ਵਲੋਂ ਸਥਾਪਿਤ ਕੀਤੇ ਗਏ 'ਪ੍ਰੀਲਿਮਰੀ ਐਜੂਕੇਸ਼ਨ ਸਟੱਡੀ ਸੈਂਟਰ ' ਦਾ ਦੋਰਾ ਵੀ ਕੀਤਾ ਜਿਥੇ ਅੋਰਤਾਂ ਨੂੰ ਪੜ੍ਹਾਈ ਆਦਿ ਕਰਨ ਦਾ ਵਿਸ਼ੇਸ ਪ੍ਰਬੰਧ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸੂਬਾ ਸਰਕਾਰ ਜੇਲ੍ਹ ਅੰਦਰ ਕੈਦੀਆਂ ਨੂੰ ਸੁਖਾਵਾਂ ਮਾਹੋਲ ਦੇਣ ਲਈ ਵਚਨਬੱਧ ਹੈ ਅਤੇ ਕੈਦੀਆਂ ਨੂੰ ਜੇਲ੍ਹ ਵਿਚ ਦਰਪੇਸ਼ ਮੁਸ਼ਕਿਲਾਂ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।ਜੇਲ੍ਹ ਮੰਤਰੀ ਪੰਜਾਬ ਨੇ ਜੇਲ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲੈਦਿਆਂ ਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਉਣ ਲਈ ਦ੍ਰਿੜ ਸੰਕਲਪ ਹੈ ਅਤੇ ਜੇਲ੍ਹ ਅੰਦਰ ਅਨੁਸ਼ਾਸ਼ਨ ਹੀਣਤਾ ਬਿਲਕੁੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਦਾ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਜਿਹੜਾ ਸੂਬੇ ਦੀ ਕਾਨੂੰਨ, ਅਮਨ ਵਿਵਸਥਾ ਨਾਲ ਸਿੱਧੇ ਤੌਰ 'ਤੇ ਜੁੜਿਆ ਹੋਇਆ ਹੈ ਜਿਸ ਵਿੱਚ ਕੋਤਾਹੀ ਕਿਸੇ ਵੀ ਕੀਮਤ 'ਤੇ ਨਹੀਂ ਬਰਦਾਸ਼ਤ ਕੀਤੀ ਜਾ ਸਕਦੀ। ਜੇਲ੍ਹ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਗੈਰ ਅਨੁਸ਼ਾਸਨੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।