ਪਿੰਡਾਂ ਦੀਆਂ ਸੜਕਾਂ ਦੀ ਕਾਇਆ ਕਲਪ ਕਰਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ : ਕੁਲਜੀਤ ਸਿੰਘ ਨਾਗਰਾ
ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਹੀਂ ਛੱਡੀ ਜਾਵੇਗੀ ਕੋਈ ਕਸਰ
5 Dariya News
ਫ਼ਤਹਿਗੜ੍ਹ ਸਾਹਿਬ 17-Nov-2019
ਦਿਹਾਤੀ ਖੇਤਰ ਦੀਆਂ ਸੜਕਾਂ ਦੀ ਕਾਇਆ ਕਲਪ ਕਰਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜ਼ੋ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ. ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਸੌਂਡਾ ਦੀ 1.10 ਕਿਲੋਮੀਟਰ ਲੰਮੀ ਫਿਰਨੀ ਦੀ 14.28 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾ ਰਹੀ ਵਿਸ਼ੇਸ਼ ਮੁਰੰਮਤ ਤਹਿਤ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ. ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਜਰੂਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ.ਸ. ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤਰਜ਼ੀਹ ਦੇ ਰਹੀ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ. ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੂਬੇ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਫ਼ਤਹਿਗੜ੍ਹ ਸਾਹਿਬ ਹਲਕੇ ਦੀਆਂ ਲੰਿਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕਰਵਾਈ ਹੈ ਅਤੇ ਹਲਕੇ ਦੀਆਂ ਬਹੁਤੀਆਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਬਾਕੀ ਰਹਿੰਦੀਆਂ ਸੜਕਾਂ ਦਾ ਕੰਮ ਵੀ ਛੇਤੀ ਹੀ ਪੂਰਾ ਹੋ ਜਾਵੇਗਾ.ਮੁੱਖ ਮੰਤਰੀ ਦੇ ਸਲਾਹਕਾਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾਂ ਵਿਕਾਸ ਨੂੰ ਤਰਜੀਹ ਦਿੱਤੀ ਹੈ ਜਦੋਂ ਕਿ ਅਕਾਲੀ ਭਾਜਪਾ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਦੇ ਵਿਕਾਸ ਨੂੰ ਹਮੇਸ਼ਾਂ ਅੱਖੋਂ ਪਰੋਖੇ ਕਰੀ ਰੱਖਿਆ. ਇਸ ਮੌਕੇ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਸਰਪੰਚ ਤੀਰਕ ਸਿੰਘ ਸੌਂਢਾ, ਮਲਕੀਤ ਸਿੰਘ, ਤੀਰਥ ਸਿੰਘ ਸੌਂਢਾ, ਦਰਸ਼ਨ ਸਿੰਘ, ਦਲਜੀਤ ਸਿੰਘ, ਪੰਚ ਰਣਜੀਤ ਸਿੰਘ, ਪੰਚ ਅਵਤਾਰ ਸਿੰਘ, ਪੰਚ ਹਰਚੰਦ ਸਿੰਘ, ਸੁਖਵਿੰਦਰ ਸਿੰਘ ਬਿੱਟੂ, ਮਨਜੀਤ ਸਿੰਘ ਰੋਡਾ, ਜ਼ਸਪ੍ਰੀਤ ਸਿੰਘ ਜੱਸਾ, ਬਲਜੀਤ ਸਿੰਘ, ਮਨਵੀਰ ਸਿੰਘ ਮਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ.