5 Dariya News

ਸਿਵਲ ਸਰਜਨ ਵਲੋਂ ਪੋਲੀਓ ਮੁਹਿੰਮ ਸਬੰਧੀ ਰਿਕਸ਼ਾ ਜਾਗਰੂਕਤਾ ਰੈਲੀ ਰਵਾਨਾ

5 Dariya News

ਜਲੰਧਰ 17-Jan-2020

ਸਿਵਲ ਸਰਜਨ ਜਲੰਧਰ ਡਾ.ਗੁਰਿੰਦਰ ਕੌਚ ਚਾਵਲਾ ਵਲੋਂ ਜ਼ਿਲ੍ਹੇ ਦੇ 0 ਤੋਂ 5 ਸਾਲ ਦੇ 243,044 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 19 ਤੋਂ 21 ਜਨਵਰੀ ਤੱਕ ਕਰਵਾਈ ਜਾ ਰਹੀ ਕੌਮੀ ਪਲਸ ਪੋਲੀਓ ਮੁਹਿੰਮ ਸਬੰਧੀ ਰਿਕਸ਼ਾ ਜਾਗਰੂਕਤਾ ਰੈਲੀ ਨੂੰ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰਿਕਸ਼ਾ ਜਾਗਰੂਕਤਾ ਰੈਲੀ ਵਲੋਂ ਪੋਲੀਓ ਮੁਹਿੰਮ ਸਬੰਧੀ ਅਨਾਊਂਸਮੈਂਟ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੌਰਾਨ 543429 ਘਰਾਂ ਤੋਂ ਇਲਾਵਾ ਬੱਸ ਸਟੈਂਡ, ਰੇਲਵੇ ਸਟੇਸ਼ਨ, 165 ਇੱਟਾਂ ਦੇ ਭੱÎਠਿਆਂ, 31 ਉਸਾਰੀ ਅਧੀਨ ਥਾਵਾਂ, 667 ਹਾਈ ਰਿਸਕ ਖੇਤਰਾਂ ਅਤੇ 232 ਸਲੱਮ ਖੇਤਰਾਂ ਨੂੰ ਕਵਰ ਕਰਨ ਲਈ 2067 ਟੀਮਾਂ ਦਾ ਗਠਨ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 23 ਟਰਾਂਸਿਟ ਅਤੇ 81 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸਾਰੀ ਮੁਹਿੰਮ ਦੀ ਨਜ਼ਰਸਾਨੀ ਲਈ 209 ਸੁਪਰਵਾਈਜ਼ਰੀ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 1076 ਬੂਥ ਸਥਾਪਿਤ ਕੀਤੇ ਗਏ ਹਨ ਅਤੇ ਅਗਲੇ ਦੋ ਦਿਨਾਂ ਦੌਰਾਨ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਕੌਮੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਟੀਮਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।