5 Dariya News

ਸੀ.ਡੀ.ਪੀ.ਓ. ਦਫ਼ਤਰ ਵਲੋਂ ਘੁਮਾਣ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ

ਮਾਪਿਆਂ ਨੂੰ ਧੀ ਦੀ ਦਾਤ ਕੁਦਰਤ ਦੀ ਸਭ ਤੋਂ ਪਿਆਰੀ ਨਿਆਮਤ - ਬਲਵਿੰਦਰ ਸਿੰਘ ਲਾਡੀ

5 Dariya News

ਘੁਮਾਣ/ਬਟਾਲਾ 20-Jan-2020

ਸੀ.ਡੀ.ਪੀ.ਓ. ਦਫ਼ਤਰ ਸ਼੍ਰੀ ਹਰਗੋਬਿੰਦਪੁਰ ਵੱਲੋਂ ਅੱਜ ਬਾਬਾ ਨਾਮਦੇਵ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਘੁਮਾਣ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਲੋਹੜੀ ਨੂੰ ਸਮਰਪਿਤ ਕਰਾਏ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਭੁੱਗਾ ਬਾਲਿਆ ਗਿਆ। ਲੋਹੜੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਬਲਾਕ ਸ੍ਰੀ ਹਰਗੋਬਿੰਦਪੁਰ ਦੀਆਂ 21 ਨਵਜੰਮੀਆਂ ਧੀਆਂ ਨੂੰ ਲੋਹੜੀ ਪਾਈ ਗਈ। ਇਸ ਮੌਕੇ ਉਨ੍ਹਾਂ ਨੇ ਨਵਜੰਮੀਆਂ ਧੀਆਂ ਨੂੰ ਤੋਹਫੇ ਵੀ ਦਿੱਤੇ। ਇਸ ਦੌਰਾਨ ਨਵ-ਜੰਮੀਆਂ ਧੀਆਂ ਦੀਆਂ ਮਾਵਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਖੁਸ਼ੀ ਦੇ ਗੀਤ ਗਾਏ ਅਤੇ ਧੀ ਦੇ ਜਨਮ ਦੀਆਂ ਵਧਾਈਆਂ ਦਿੱਤੀਆਂ।ਨਵਜੰਮੀਆਂ ਧੀਆਂ ਨੂੰ ਅਸ਼ੀਰਵਾਦ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਧੀ ਦੀ ਦਾਤ ਕੁਦਰਤ ਦੀ ਸਭ ਤੋਂ ਪਿਆਰੀ ਨਿਆਮਤ ਹੈ ਅਤੇ ਉਹ ਲੋਕ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਘਰ ਧੀਆਂ ਨੇ ਜਨਮ ਲਿਆ ਹੈ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿੱਚ ਧੀਆਂ ਨੇ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਲੰਘ ਕੇ ਮੱਲਾਂ ਮਾਰੀਆਂ ਹਨ ਅਤੇ ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਨਾਂ ਕਿਹਾ ਕਿ ਆਪਣੀ ਲਿਆਕਤ ਨਾਲ ਲੜਕੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਲੜਕਿਆਂ ਤੋਂ ਘੱਟ ਨਹੀਂ ਹਨ। ਛੋਟੀਆਂ ਬੱਚੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦਿਆਂ ਸ. ਲਾਡੀ ਨੇ ਕਿਹਾ ਕਿ ਧੀਆਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ।ਇਸ ਮੌਕੇ ਕਮਲਜੀਤ ਕੌਰ ਸੀ.ਡੀ.ਪੀ.ਓ. ਸ੍ਰੀ ਹਰਗੋਬਿੰਦਪੁਰ, ਕੁਲਦੀਪ ਕੌਰ ਸੁਪਰਵਾਈਜਰ, ਬਲਵਿੰਦਰ ਸਿੰਘ ਕਲਰਕ, ਸਰਪੰਚ ਘੁਮਾਣ ਨਰਿੰਦਰ ਸਿੰਘ ਨਿੰਦੀ, ਸਾਹਿਬ ਸਿੰਘ ਮੰਡ, ਪ੍ਰਲੋਕ ਸਿੰਘ ਘੁਮਾਣ, ਗੁਰਨਾਮ ਸਿੰਘ ਅਠਵਾਲ, ਸਤਨਾਮ ਸਿੰਘ ਸੱਤੀ, ਰਾਜਦੇਵ ਸਿੰਘ, ਗੁਰਦੀਪ ਸਿੰਘ ਵੀ ਹਾਜ਼ਰ ਸਨ।