5 Dariya News

10ਵਾਂ ਕੌਮੀ ਵੋਟਰ ਦਿਵਸ : ਹਰੇਕ ਯੋਗ ਵੋਟਰ ਦੀ ਵੋਟ ਬਣੇਗੀ : ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ

5 Dariya News

ਐਸ.ਏ.ਐਸ. ਨਗਰ 25-Jan-2020

‘‘ਕੌਮੀ ਵੋਟਰ ਦਿਵਸ ਦੇਸ਼ ਦੇ ਇਤਿਹਾਸ ਵਿਚ ਇਕ ਮਹੱਤਵਪੂਰਣ ਅਵਸਰ ਹੈ ਅਤੇ ਇਹ ਸਾਨੂੰ ਜ਼ਿੰਮੇਵਾਰ ਅਤੇ ਜਾਗਰੂਕ ਵੋਟਰਾਂ ਵਜੋਂ ਸਾਡੀ ਵਚਨਬੱਧਤਾ ਦੀ ਯਾਦ ਦਿਵਾਉਂਦਾ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਹਰੇਕ ਯੋਗ ਵੋਟਰ ਦਾ ਨਾਂਅ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਵੇ ਅਤੇ ਕੋਈ ਵੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ।’’ਉਕਤ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਸਰਕਾਰੀ ਕਾਲਜ ਫੇਜ਼ -6 ਵਿਖੇ 10 ਵਾਂ ਕੌਮੀ ਵੋਟਰ ਦਿਵਸ ਮਨਾਉਣ ਮੌਕੇ ਕੀਤਾ।ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਵਿੱਚ ਸਮਰਪਣ ਅਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਅਤੇ ਚੋਣਾਂ ਵਿੱਚ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਤ ਕੀਤਾ। ਮੁਹਾਲੀ ਜ਼ਿਲ੍ਹੇ ਦੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਗਏ ਅਤੇ ਵੋਟਰਾਂ ਨੂੰ ਸਹੁੰ ਚੁਕਾਈ ਗਈ ਕਿ ਉਹ ਬਿਨਾਂ ਕਿਸੇ ਡਰ ਜਾਂ ਪੱਖਪਾਤ ਅਤੇ ਜਾਤ, ਪੰਥ, ਸ਼ੇ੍ਰਣੀ ਜਾਂ ਧਰਮ ਦੇ ਵਿਚਾਰ ਕੀਤੇ ਬਿਨਾਂ ਵੋਟ ਪਾਉਣਗੇ।ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ  ਕੀਤਾ  ਗਿਆ ਜਿਨ੍ਹਾਂ ਨੇ ਕੌਮੀ ਵੋਟਰ ਦਿਵਸ ਨਾਲ ਸਬੰਧਤ ਕਲਾ, ਚਿੱਤਰਕਾਰੀ ਅਤੇ ਪੇਂਟਿੰਗ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਸੀ। ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਆਸ਼ਿਕਾ ਜੈਨ, ਐਸ.ਡੀ.ਐਮ. ਮੋਹਾਲੀ ਜਗਦੀਪ ਸੈਗਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਪੂਜਾ ਗਰੇਵਾਲ ਮੌਜੂਦ ਸਨ।