5 Dariya News

ਮਿਸ਼ਨ ਸ਼ਤ-ਪ੍ਰਤੀਸ਼ਤ ਅਤੇ ਦਾਖਲਾ ਮੁਹਿੰਮ 'ਈਚ ਵਨ ਬਰਿੰਗ ਵਨ' ਸਬੰਧੀ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਰੀਵਿਊ ਮੀਟਿੰਗ ਦੌਰਾਨ ਪ੍ਰੀ ਪ੍ਰਾਇਮਰੀ ਦੇ ਦਾਖਲਿਆਂ ਅਤੇ ਮਿਸ਼ਨ ਸ਼ਤ-ਪ੍ਰਤੀਸ਼ਤ ਸਬੰਧੀ ਸਿੱਖਿਆ ਦੇ ਗੁਣਾਤਮਕ ਪਰਿਣਾਮਾਂ ਦਾ ਕੀਤਾ ਅੰਕੜਾ ਵਿਸ਼ਲੇਸ਼ਣ

5 Dariya News

ਮੋਗਾ 18-Feb-2020

ਸਥਾਨਕ ਨਿੱਜੀ ਕਾਲਜ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਅਤੇ ਦਾਖਲਾ ਮੁਹਿੰਮ 'ਈਚ ਵਨ ਬਰਿੰਗ ਵਨ' ਸਬੰਧੀ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਵਿੱਚ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸਕੂਲ ਮੁਖੀਆਂ ਨੂੰ ਸੰਬੋਧਨ ਕੀਤਾ।ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵੱਲੋਂ ਪ੍ਰੀ ਪੋਸਟ ਅਤੇ ਮੱਧਵਰਤੀ ਜਾਂਚ ਅਤੇ ਅੱਜ ਤੱਕ ਦੇ ਦਾਖਲਿਆਂ ਦੇ ਅੰਕੜਿਆਂ ਅਤੇ ਸਥਿਤੀ ਦਾ ਵਿਸ਼ਲੇਸ਼ਣ ਕੀਤਾ ਗਿਆ ਜਿਸ ਵਿੱਚ ਪ੍ਰੀ ਪ੍ਰਾਇਮਰੀ ਦੇ ਦਾਖਲਿਆਂ ਦੀ ਪ੍ਰਗਤੀ ਅਤੇ ਹੁਣ ਤੱਕ ਦੇ ਨਤੀਜਿਆਂ ਨੂੰ ਪਾਵਰ ਪੁਆਇੰਟ ਪ੍ਰਜੈਂਟੇਸ਼ਨ ਦੇ ਰਾਹੀਂ ਸਭ ਨਾਲ ਸਾਂਝਾ ਕੀਤਾ ਗਿਆ।ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਹੁਣ ਤੱਕ ਦੇ ਨਤੀਜੇ ਬਹੁਤ ਸਾਰਥਕ ਰਹੇ ਹਨ।  ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਸਾਲ ਦਾਖਲਾ ਵਧਾਉਣ ਲਈ ਸਕੂਲ ਮੁਖੀ ਅਤੇ ਅਧਿਆਪਕਾਂ ਵੱਲੋਂ ਤਨਦੇਹੀ ਨਾਲ ਕਾਰਜ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ ਮੋਗਾ ਜ਼ਿਲ੍ਹੇ ਵਿੱਚ ਹੀ ਪੰਜ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀ ਪ੍ਰਾਇਮਰੀ ਜਮਾਤਾਂ ਵਿੱਚ ਦਾਖਲਾ ਲਿਆ ਹੈ। ਇਸ ਮੌਕੇ ਟੀਚੇ ਤੋਂ ਪਿੱਛੇ ਚੱਲ ਰਹੇ ਸਕੂਲਾਂ ਨੂੰ ਮਾਈਕਰੋ ਅਤੇ ਮੈਕਰੋ ਵਿਸ਼ਲੇਸ਼ਣ ਰਾਹੀਂ ਨਤੀਜੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਪਣੀ ਪ੍ਰੀ ਪ੍ਰਾਇਮਰੀ  ਜਮਾਤਾਂ ਦੇ ਵਿਦਿਆਰਥੀਆਂ ਲਈ ਸਮਾਰਟ ਜਮਾਤਾਂ ਦੀ ਵਿਵਸਥਾ ਕੀਤੀ ਗਈ ਹੈ ਜਿਨ੍ਹਾਂ ਵਿੱਚ ਈ ਕੰਟੈਂਟ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ। ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਝੂਲਿਆਂ ਅਤੇ ਖਿਡੌਣਿਆਂ ਦੇ ਪ੍ਰਬੰਧ ਲਈ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਰਾਸ਼ੀ ਵੀ ਜਾਰੀ ਕੀਤੀ ਗਈ ਹੈ।  

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਖੇਡ ਵਿਧੀ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ ਸ਼ੁਰੂਆਤੀ ਪੱਧਰ ਤੋਂ ਹੀ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਵਿਭਾਗ ਦਾ ਹਰੇਕ ਅਧਿਕਾਰੀ ਅਤੇ ਕਰਮਚਾਰੀ 'ਈਚ ਵਨ ਬ੍ਰਿੰਗ ਵਨ' ਮੁਹਿੰਮ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ ਉਨ੍ਹਾਂ ਅਧਿਆਪਕਾਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਸਕੂਲ ਪ੍ਰਬੰਧਨ ਜਿਹੇ ਵਿਸ਼ਿਆਂ ਉੱਪਰ ਵੀ ਮੁਹਾਰਤ ਹਾਸਲ ਕਰਨ ਲਈ ਪ੍ਰੇਰਨਾ ਦਿੱਤੀ।  ਉਨ੍ਹਾਂ ਨਾਲ ਹੀ ਕਿਹਾ ਕਿ ਹਰ ਸਕੂਲ ਦੇ ਵਿਦਿਆਰਥੀ ਦਾ ਡਾਟਾ ਈ ਪੋਰਟਲ ਉੱਪਰ ਹੋਣਾ ਜ਼ਰੂਰੀ ਹੈ। ਉਹਨਾਂ ਘਰ-ਘਰ ਜਾ ਕੇ ਵਿਦਿਆਰਥੀਆਂ ਨੂੰ ਦਾਖਲ ਕਰਨ ਦੇ ਅਭਿਆਨ ਲਈ ਵੀ ਅਧਿਆਪਕਾਂ ਨੂੰ ਵਧਾਈ ਦਾ ਪਾਤਰ ਦੱਸਿਆ ।ਉਨ੍ਹਾਂ ਜਿਲ੍ਹਾ ਮੋਗਾ ਦੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਘੱਟ ਦਾਖਲਿਆਂ ਵਾਲੇ ਸਕੂਲ ਉੱਪਰ ਧਿਆਨ ਫੋਕਸ ਕਰਨ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਸਪਾਲ ਸਿੰਘ ਔਲਖ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਨੇਕ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰਗਟ ਸਿੰਘ ਬਰਾੜ, ਰਾਜਿੰਦਰ ਸਿੰਘ ਚਾਨੀ ਮੁੱਖ ਬੁਲਾਰਾ ਸਿੱਖਿਆ ਵਿਭਾਗ, ਮਨਦੀਪ ਸਿੰਘ, ਮੇਜਰ ਸਿੰਘ, ਕਰਮਜੀਤ ਸਿੰਘ, ਪ੍ਰਿੰਸੀਪਲ ਡਾਇਟ ਸੁਖਚੈਨ ਸਿੰਘ ਹੀਰਾ ,ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਮਨਮੀਤ ਸਿੰਘ ਰਾਏ , ਸਹਾਇਕ  ਕੋਆਰਡੀਨੇਟਰ ਬਲਦੇਵ ਰਾਮ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੁਮਨਦੀਪ ਕੌਰ, ਜਸਕਰਨ ਸਿੰਘ, ਹਰਜਿੰਦਰ ਕੌਰ, ਸ਼ਸ਼ੀ ਬਾਲਾ, ਸੋਸ਼ਲ ਮੀਡੀਆ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ, ਤੇਜਿੰਦਰ ਸਿੰਘ ਮੀਡੀਆ ਕੋਆਰਡੀਨੇਟਰ, ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ  ਮਨਜੀਤ ਸਿੰਘ  ਬੀਐੱਮਟੀ, ਸੁਰਿੰਦਰ ਸਿੰਘ, ਕੁਲਵੰਤ ਸਿੰਘ, ਮਨੋਜ ਕੁਮਾਰ, ਸਵਰਨਜੀਤ ਸਿੰਘ, ਕੁਲਦੀਪ ਸਿੰਘ, ਜੈ ਇੰਦਰਪਾਲ ਸਿੰਘ, ਬੇਅੰਤ ਸਿੰਘ,ਮਨੂ ਸ਼ਰਮਾ ਆਦਿ ਹਾਜਰ ਸਨ।