16ਵੀਂ ਲੋਕ ਸਭਾ ਦੀ ਪਟਿਆਲਾ ਹਲਕੇ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਵੱਲੋਂ ਅਖੀਰਲੀ ਮੀਟਿੰਗ ਮੌਕੇ ਐਮ.ਪੀ ਲੈਡ ਫੰਡਾਂ ਦੀ ਸਮੀਖਿਆ 20-Nov-2018 ਪਟਿਆਲਾ ਲੋਕ ਸਭਾ ਹਲਕਾ ਪਟਿਆਲਾ ਵਿਖੇ ਐਮ.ਪੀ ਲੈਡ ਫੰਡਾਂ ਦੀ ਵਰਤੋਂ ਕੀਤੇ ਜਾਣ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਕਮੇਟੀ ਦੇ ਬਤੌਰ ਚੇਅਰਮੈਨ ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਸਭਾ ਮੈਂਬਰ ਡਾ. ਧਰਮਵੀਰ...