ਸੌਪਿਨਜ਼ ਸਕੂਲ, ਸੈਕਟਰ 32 ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਭਰ ਦੇ ਦੇਸ਼ਾਂ ਦੇ ਸਮਾਜ, ਸਭਿਆਚਾਰ, ਰਾਜਨੀਤਿਕ ਅਤੇ ਆਰਥਿਕ ਹਾਲਤਾਂ ਨਾਲ ਜਾਣੂ ਕਰਾਉਣ ਦੇ ਮੰਤਵ ਨਾਲ ਵਿਸ਼ਵ ਸੈਰ ਸਪਾਟਾ ਦਿਵਸ ਨੂੰ ਸਮਰਪਿਤ ਈਸਟ ਮੀਟ ਵੈਸਟ ਨਾਮਕ ਥੀਮ ਹੇਠ ਸਭਿਆਚਾਰਕ ਪ੍ਰੋਗਰਾਮਾਂ ਦੀ ਲੜੀ ਸ਼ੁਰੂ ਕੀਤੀ। ਮਹੀਨਾ ਭਰ ਚੱਲਣ ਵਾਲੇ ਇਸ ਪ੍ਰੋਗਰਾਮ...