Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਗਮਾਡਾ ਵਲੋਂ ਲੈਂਡ ਪੂਲਿੰਗ ਸਕੀਮ ਅਧੀਨ ਐਲ.ਓ.ਆਈ. ਨਾ ਦੇਣ ਖਿਲਾਫ ਨਾਹਰੇਬਾਜੀ

ਸ਼੍ਰੋਮਣੀ ਅਕਾਲੀ ਦਲ ਦੇ ਮੋਹਾਲੀ ਹਲਕਾ ਇੰਚਾਰਜ ਬਲਵੰਤ ਸਿੰਘ ਰਾਮੂਵਾਲੀਆ ਨੂੰ ਮੰਗ ਪੱਤਰ ਦਿਤਾ ਗਿਆ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 09 Apr 2012

ਈਕੋਸਿਟੀ ਵਿੱਚ ਲੈਂਡ ਪੂਲਿੰਗ ਸਕੀਮ ਅਧੀਨ ਅਲਾਟ ਕੀਤੇ ਗਏ ਰਿਹਾਇਸ਼ੀ ਤੇ ਵਪਾਰਕ ਪਲਾਟਾਂ ਦੀ ਗਮਾਡਾ ਵੱਲੋਂ ਅਜੇ ਤਕ ਐਲ ਓ ਆਈ ਜਾਰੀ ਨਾ ਕਰਨ ਨਾਲ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਗਮਾਡਾ ਦਫਤਰ ਅੱਗੇ ਪਹੁੰਚੇ ਦੁਖੀ ਕਿਸਾਨਾਂ ਨੇ ਗਮਾਡਾ ਖਿਲਾਫ ਜੋਰਦਾਰ ਨਾਹਰੇਬਾਜੀ ਕੀਤੀ ਤੇ ਦੱਸਿਆ ਕਿ ਗਮਾਡਾ ਨੇ ਤਾਂ ਕਿਸਾਨਾਂ ਤੋਂ ਜਮੀਨ ਅਕਵਾਇਰ ਕਰਕੇ ਪਲਾਟ ਅੱਗੇ ਵੇਚ ਕੇ ਅਰਬਾਂ ਰੁਪਏ ਕਮਾ ਲਏ ਹਨ ਪਰ ਲੈਂਡ ਪੂਲਿੰਗ ਅਧੀਨ ਕਿਸਾਨਾਂ ਨੂੰ ਮਿਲਣ ਵਾਲੇ ਕਮਰਸ਼ੀਅਲ ਤੇ ਰਿਹਾਇਸ਼ੀ ਖੇਤਰ ਬਾਰੇ ਕੋਈ ਐਲ.ਓ. ਆਈ. ਜਾਰੀ ਨਹੀਂ ਕੀਤਾ ਜਾ ਰਿਹਾ। ਅ.ਓ.ਆਈ. ਜਾਰੀ ਨਾ ਹੋਣ ਦੀ ਸੂਰਤ ਵਿੱਚ ਕਿਸਾਨ ਮਿਲਣ ਵਾਲੇ ਪਲਾਟਾਂ ਨੂੰ ਵੇਚ ਨਹੀਂ ਸਕਦਾ। ਕਈ ਕਿਸਾਨਾਂ ਨੇ ਇਹ ਪਲਾਟ ਵੇਚ ਕੇ ਹੋਰ ਜਮੀਨ ਲੈਣੀ ਹੈ ਪਰ ਐਲ.ਓ. ਆਈ. ਨਾ ਹੋਣ ਕਰਕੇ ਉਹ ਵੇਚ ਨਹੀਂ ਸਕਦੇ ਜਦੋਂ ਕਿ ਉਸੇ ਹੀ ਥਾਂ ਤੇ ਗਮਾਡਾ ਆਪਣੇ ਪਲਾਟ ਵੇਚ ਵੀ ਚੁੱਕਾ ਹੈ। ਹਾਜਰ ਕਿਸਾਨਾਂ ਨੇ ਦੋਸ਼ ਲਾਇਆ ਕਿ ਐਲ.ਓ.ਆਈ. ਜਾਰੀ ਕਰਨ ਨਾਲ ਕਿਸਾਨਾਂ ਵਲੋਂ ਵੇਚੇ ਜਾਣ ਵਾਲੇ ਪਲਾਟਾਂ ਤੌਂ ਟਰਾਂਸਫਰ ਫੀਸ ਦੇ ਰੂਪ ਵਿੱਚ ਗਮਾਡਾ ਨੂੰ ਵੀ ਆਮਦਨ ਆਉਣੀ ਹੈ ਜਿਸਦਾ ਹੁਣ ਗਮਾਡਾ ਨੂੰ ਨੁਕਸਾਨ ਹੋ ਰਿਹਾ ਹੈ। ਗਮਾਡਾ ਨੇ ਐਰੋਸਿਟੀ ਵਿੱਚ ਸਾਢੇ ਸੋਲਾਂ ਏਕੜ ਜਮੀਨ ਦਾ ਅਵਾਰਡ ਸੁਨਾਉਣ ਤੋਂ ਪਹਿਲਾਂ ਹੀ ਕਿਸਾਨਾਂ ਦੀ ਖੜੀ ਫਸਲ ਵਾਹ ਦਿਤੱ ਹੈ ਤੇ ਐਲ.ਐਂਡ ਟੀ ਕੰਪਨੀ ਨੂੰ ਟੈਂਡਰ ਦੇ ਕੇ ਕੰਮ ਸ਼ੁਰੂ ਕਰ ਦਿੱਤਾ ਹੈ।ਇਸ ਤੋਂ ਪਹਿਲਾਂ ਕਿਸਾਨਾਂ ਵਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮੋਹਾਲੀ ਹਲਕਾ ਇੰਚਾਰਜ  ਸ: ਬਲਵੰਤ ਸਿੰਘ ਰਾਮੂਵਾਲੀਆ ਨੂੰ ਮੰਗ ਪੱਤਰ ਵੀ ਦਿਤਾ।ਅੱਜ ਇਕੱਠੇ ਹੋਏ ਕਿਸਾਨਾਂ ਵਿੱਚ ਮੁੱਖ ਤੋਰ ਤੇ ਬਾਲ ਕ੍ਰਿਸ਼ਨ, ਬਰਿੰਦਰ ਸਿੰਘ, ਜਰਨੈਲ ਸਿੰਘ, ਗੁਰਮੀਤ ਸਿੰਘ, ਗੁਰਪਿੰਦਰ ਸਿੰਘ, ਨਰਜੰਣ ਸਿੰਘ, ਬਲਵਿੰਦਰ ਸਿੰਘ, ਰਾਜ ਕੁਮਾਰ ਆਦਿ ਸ਼ਾਮਲ ਸਨ।  

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD