Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕਾਵਿ ਰੰਗਾਂ ਦੀ ਵੰਨ ਸੁਵੰਨਤਾ ਬਿਖੇਰਦਾ ਪੰਜਵਾਂ ਅੰਮ੍ਰਿਤਸਰ ਸਾਹਿਤ ਉਤਸਵ ਸੰਪੰਨ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕੀਤਾ 'ਚੜ੍ਹਿਆ ਬਸੰਤ' ਦਾ ਉਦਘਾਟਨ

5 Dariya News

5 Dariya News

5 Dariya News

ਅੰਮ੍ਰਿਤਸਰ , 27 Feb 2020

Last updated on: Feb 27, 2020, 00:00 IST

ਬਸੰਤ ਰੁਤ ਨੂੰ ਸਮਰਪਿਤ ਪੰਜਵੇਂ'ਅੰਮਿਤਸਰ ਸਾਹਿਤ ਉਤਸਵ'ਦੇ ਤੀਜੇ ਅਤੇ ਆਖਰੀ ਦਿਨ ਦੌਰਾਨ 'ਚੜ੍ਹਿਆਂ ਬਸੰਤ' 11ਵੇਂ ਕਵੀ ਦਰਬਾਰ ਦਾ ਆਯੋਜਨ ਬਹੱਦ ਖੂਬਸੂਰਤ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਿਆ। ਕਵੀ ਦਰਬਾਰ ਵਿਚ ਪੇਸ਼ ਕੀਤੀਆਂ ਗਈਆਂ ਕਵਿਤਾਵਾਂ ਤੋਂ ਭਵਿੱਖ ਦੀ ਪੰਜਾਬੀ ਕਵਿਤਾ ਦੇ ਨਕਸ਼ ਪਛਾਣੇ ਜਾ ਸਕਣ ਦੀ ਸੰਭਾਵਨਾ ਸੀ। ਇਸ ਵਿਚ ਪੰਜਾਬੀ ਕਵਿਤਾ ਦੇ ਵੱਖ ਵੱਖ ਰੰਗ ਪੇਸ਼ ਹੋਏ। ਪ੍ਰਚਲਤ ਧਾਰਾਵਾਂ ਅਤੇ ਰੁਝਾਨਾਂ ਤੋਂ ਇਲਾਵਾ ਕਵਿਤਾ ਦੇ ਅਜਿਹੇ ਰੰਗ ਵੀ ਦੇਖਣ ਨੂੰ ਮਿਲੇ ਜਿਨ੍ਹਾਂ ਨੂੰ ਕਿਸੇ ਵੀ ਵਿਚਾਰਧਾਰਕ ਪ੍ਰਭਾਵ ਨਾਲ ਸਬੰਧਤ ਨਹੀਂ ਕੀਤਾ ਜਾ ਸਕਦਾ।ਇਸ ਮੌਕੇ ਪ੍ਰਧਾਨਗੀ ਕਰ ਰਹੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਅਤੇ ਪਦਮਸ਼ੀ੍ਰ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਮੁਸ਼ਾਇਰਾ ਪੜ੍ਹਨਾ ਵੀ ਕਲਾ ਹੈ ਜਿਸ ਨੂੰ ਹਰ ਕਵੀ ਨਹੀਂ ਨਿਭਾਅ ਸਕਦਾ। ਕਵੀ ਨੂੰ ਚੁਪ ਹੋਣ ਦੀ ਜਾਚ ਸਿਖਣੀ ਚਾਹੀਦੀ ਹੈ ਜਿਸ ਨਾਲ ਉਹ ਆਪਣੀ ਅੰਦਰੀ ਕਵਿਤਾ ਨੂੰ ਵਧੇਰੇ ਇਕਾਰਤਾ ਅਤੇ ਸ਼ਿਦਤ ਨਾਲ ਸੁਣ ਸਕੇ। ਉਨ੍ਹਾਂ ਅੱਗੇ ਕਿਹਾ ਕਿ 'ਚੜ੍ਹਿਆ ਬਸੰਤ' ਨੇ ਕਾਵਿਕ ਵੰਨ ਸੁਵੰਨਤਾ ਨਾਲ ਪੰਜਾਬੀ ਚਿੰਤਨ ਅਤੇ ਸਾਹਿਤ ਜਗਤ ਵਿਚ ਇਕ ਵਿਸ਼ੇਸ਼ ਸਥਾਨ ਹਾਸਲ ਕਰ ਲਿਆ ਹੈ। ਇਸ ਮੌਕੇ ਨਾਦ ਪ੍ਰਗਾਸੁ ਸ਼ਬਦ ਸਨਮਾਨ ਨਾਲ ਸਨਮਾਨਿਤ ਕੀਤੇ ਗਏ ਕਵੀ ਪਰਮਿੰਦਰ ਸੋਢੀ ਨੇ ਨਾਦ ਪ੍ਰਗਾਸੁ ਸੰਸਥਾ ਦੇ ਯਤਨਾ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਕਿ ਚਿੰਤਨ ਅਤੇ ਕਾਵਿਕਤਾ ਦੀ ਪਛਾਣ ਕੀਤੀ ਹੈ ਜੋ ਮੌਜੂਦਾ ਸਮੇਂ ਜਿਸਨੂੰ ਮੌਜੂਦਾ ਸਮੇਂ ਦਾ ਇਕ ਦੁਰਲੁਭ ਸੰਕੇਤ ਮੰਨਿਆ ਜਾ ਸਕਦਾ ਹੈ।ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪ੍ਰੋ. ਜਸਪਾਲ ਕੌਰ ਕਾਂਗ ਨੇ ਕਿਹਾ ਕਿ ਰਿਗਵੇਦ, ਧਮਪੱਦ, ਦਸਮ ਗ੍ਰੰਥ ਆਦਿ ਨੇ ਸਾਡੇ ਚਿੰਤਨ, ਕਲਾ ਅਤੇ ਗਿਆਨ ਦੇ ਪ੍ਰਗਟਾਵੇ ਨੂੰ ਹਮੇਸ਼ਾ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਵਿਤਾ ਨਿਰਾ ਕਥਨ ਨਹੀਂ ਹੁੰਦੀ ਬਲਕਿ ਸਿਰਜਣਾਤਮਕ ਅਤੇ ਗੁੱਝੇ ਅਰਥਾਂ ਨੂੰ ਪ੍ਰਗਟਾਉਣ ਦੀ ਕਲਾ ਹੈ ਜਿਸ ਵਿਚੋਂ ਲੇਖਕ ਦੇ ਚਿਤਵਣ ਤੋਂ ਲੈ ਕੇ ਚਿਤਰਨ ਤਕ ਦਾ ਅਨੁਭਵ ਇਕ ਸੁਰ ਹੁੰਦਾ ਹੈ। ਇਸ ਤੋਂ ਇਲਾਵਾ ਅੱਜ ਦੀ ਇਸ ਕਾਵਿ ਸੰਗਤ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ, ਪੰਜਾਬੀ ਅਕਾਦਮੀ ਦਿੱਲੀ ਦੇ ਸਕੱਤਰ ਗੁਰਭੇਜ ਸਿੰਘ ਗੁਰਾਇਆ ਅਤੇ ਖਾਲਸਾ ਕਾਲਜ ਫਾਰ ਵਿਮਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵੀ ਸੰਬੋਧਤ ਕੀਤਾ।

ਇਸ ਕਵੀ ਦਰਬਾਰ ਆਰੰਭ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੁਆਰਾ ਸ਼ਮ੍ਹਾਂ ਰੌਸ਼ਨ ਕਰਨ ਦੇ ਨਾਲ ਹੋਇਆ। ਇਸ ਤੋਂ ਬਾਅਦ ਨਾਦ ਪ੍ਰਗਾਸੁ ਸੰਸਥਾ ਦੇ ਸਕੱਤਰ ਵਰਿੰਦਰ ਪਾਲ ਸਿੰਘ ਨੇ ਆਏ ਸਰੋਤਿਆਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਪਰੰਤ ਬਸੰਤ ਰਾਗ ਦਾ ਸਾਰੰਗੀ ਵਾਦਨ ਪ੍ਰੋ. ਸੁਖਵਿੰਦਰ ਸਿੰਘ ਦੁਆਰਾ ਸ਼ਾਸਤਰੀ ਵਿਧੀ ਨਾਲ ਕੀਤਾ ਗਿਆ ਅਤੇ ਬਸੰਤ ਰਾਗ ਦਾ ਗਾਇਨ ਭਾਈ ਅਵਤਾਰ ਸਿੰਘ ਬੋਦਲਾਂ ਘਰਾਣੇ ਨੇ ਕੀਤਾ। ਬਾਅਦ ਵਿਚ ਹਾਜਰ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।  ਚੜ੍ਹਿਆ ਬਸੰਤ ਕਵੀ ਦਰਬਾਰ ਵਿਚ ਕੁਲ ਅਠਾਰ੍ਹਾਂ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਜਿਸ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਦੀਆਂ ਉੁਪ ਬੋਲੀਆਂ ਦੇ ਕਵੀ ਸੁਆਮੀ ਅੰਤਰਨੀਰਵ (ਪਹਾੜੀ) ਐਜ਼ਾਜ ਸੈਫ (ਗੋਜਰੀ) ਸਲੀਮ ਤਾਬਿਸ਼ (ਪੋਠੋਹਾਰੀ) ਅਤੇ ਸੁਰਜੀਤ ਹੋਸ਼ ਬਡਸਾਲੀ (ਡੋਗਰੀ) ਵੀ ਸੁਣਨ ਨੂੰ ਮਿਲੇ। ਇਨ੍ਹਾਂ ਤੋਂ ਇਲਾਵਾ ਪ੍ਰਕਾਸ਼ ਪ੍ਰਭਾਕਰ, ਮਨਜੀਤ ਇੰਦਰ, ਵਿਜੇ ਵਿਵੇਕ, ਸੁਖਵਿੰਦਰ ਅੰਮ੍ਰਿਤ, ਭੁਪਿੰਦਰਪ੍ਰੀਤ, ਮੁਕੇਸ਼ ਆਲਮ, ਸੁਰਜੀਤ ਜੱਜ, ਨੀਤੂ ਅਰੋੜਾ, ਅਮਰਜੀਤ ਕੌਰ ਹਿਰਦੇ, ਅਨੂ ਬਾਲਾ, ਹਰਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਨੇ ਆਪਣੀਆਂ ਰਚਨਾਵਾਂ ਦੀ ਪੇਸ਼ਕਾਰੀ ਕੀਤੀਅੰਤ ਵਿਚ ਧੰਨਵਾਦੀ ਮਤਾ ਪੇਸ਼ ਕਰਦਿਆਂ ਪ੍ਰੋ ਜਗਦੀਸ਼ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਲਾਹੌਰ ਦੇ ਨਾਲ ਨਾਲ ਕਲਾ, ਸਾਹਿਤ ਅਤੇ ਚਿੰਤਨ ਦਾ ਕੇਂਦਰ ਰਿਹਾ ਹੈ ਜਿਸ ਨੂੰ ਹੁਣ ਮੁੜ ਪੁਨਰ ਸੁਰਜੀਤ ਕਰਨ ਦੇ ਯਤਨ ਕਰ ਰਹੇ ਹਾਂ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਆਪਣੇ ਪ੍ਰਤੀਕਾਂ ਅਤੇ ਪਰੰਪਰਾ ਵਿਚੋਂ ਗਿਆਨ ਦੀ ਦਿਸ਼ਾ ਪੈਦਾ ਕਰਨੀ ਚਾਹੀਦੀ ਹੈ ਜਿਸ ਨਾਲ ਜੀਵਨ ਦੇ ਹੋਂਦਮੁਖੀ ਅਤੇ ਤੱਤਮੀਮਾਂਸਕ ਪ੍ਰਸ਼ਨਾਂ ਨੂੰ ਸੰਬੋਧਨ ਹੋਇਆ ਜਾ ਸਕਦਾ ਹੈ।ਜ਼ਿਕਰਯੋਗ ਹੈ ਕਿ ਨਾਦ ਪ੍ਰਗਾਸੁ ਵੱਲੋਂ ਕਲਾ ਦੇ ਖੇਤਰ ਵਿਚ ਕਾਰਜਸ਼ੀਲ ਵਿਦਿਆਰਥੀਆਂ ਦੇ ਉਦੇਸ਼ ਨਾਲ ਉਨਾਂਹ ਦੁਆਰਾ ਬਣਾਈਆਂ ਕਲਾ ਕ੍ਰਿਤਾਂ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ। ਇਸ ਤੋਂ ਇਲਾਵਾ ਲੱਕੜ ਕਾਰੀਗਰੀ ਪ੍ਰਦਰਸ਼ਨੀ, ਫੋਟੋਗ੍ਰਾਫੀ ਅਤੇ ਪੁਰਾਤਨ ਸਾਜ਼ਾਂ ਦੀਆਂ ਪ੍ਰਦਰਸ਼ਨੀਆਂ ਨੇ ਵੀ ਵਿਦਿਆਰਥੀਆਂ ਨੂੰ ਅਕਾਰਸ਼ਿਤ ਕਰੀ ਰੱਖਿਆ।ਇਸ ਮੌਕੇ ਕਵੀਆਂ ਅਤੇ ਵਿਦਵਾਨਾਂ ਨੂੰ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਰਾਜ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਇਲਾਵਾ ਹੋਰਨਾਂ ਵਿਦਿਅਕ ਸੰਸਥਾਵਾਂ ਤੋਂ ਵਿਦਵਾਨਾਂ, ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD