Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਏ.ਡੀ.ਸੀ. ਨੇ ਤਿੰਨ ਰੋਜ਼ਾ ਜ਼ਿਲ੍ਹਾ ਉੱਦਮੀ ਮੇਲੇ ਦਾ ਕੀਤਾ ਉਦਘਾਟਨ

ਵੱਖ-ਵੱਖ ਅਦਾਰਿਆਂ ਵੱਲੋਂ ਲਗਾਏ ਗਏ ਸਟਾਲਾਂ ਦਾ ਲਿਆ ਜਾਇਜ਼ਾ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 28 Feb 2020

Last updated on: Feb 28, 2020, 00:00 IST

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਛੋਟੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਆਯੋਜਿਤ ਕੀਤੇ ਗਏ ਤਿੰਨ ਰੋਜਾ ਜ਼ਿਲ੍ਹਾ ਉਦਮੀ ਸਮਾਗਮ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਕਰਵਾਈ । ਉਨ੍ਹਾਂ ਇਸ ਮੌਕੇ ਸਰਕਾਰੀ ਵਿਭਾਗਾਂ ਸਮੇਤ ਨੈਸ਼ਨਲ ਸਮਾਲ ਇੰਡਸਟਰੀ ਕਾਰਪੋਰੇਸ਼ਨ, ਖਾਦੀ ਐਂਡ ਵਿਲੇਜ ਇੰਡਸਟਰੀ ਕਮਿਸ਼ਨ, ਸੈਲਫ ਹੈਲਪ ਗਰੁੱਪ, ਵਿੱਤੀ ਸੰਸਥਾਵਾਂ, ਵੱਖ-ਵੱਖ ਮਾਈਕਰੋ ਸਮਾਲ ਇੰਟਰਪ੍ਰਾਈਜਿਜ ਯੂਨਿਟਾਂ ਵੱਲੋਂ ਲਗਾਏ ਗਏ ਲਗਭਗ 70 ਸਟਾਲਾਂ ਦਾ ਜਾਇਜਾ ਵੀ ਲਿਆ ਅਤੇ ਤਿਆਰ ਕੀਤੀਆਂ ਵਸਤਾਂ ਦੀ ਪ੍ਰਦਰਸ਼ਨੀ ਵੀ ਵੇਖੀ। ਇਸ ਦੌਰਾਨ ਵਿੱਚ ਹੀਟ ਟਰੀਟਮੈਂਟ ਤੇ ਇਲੈਕਟ੍ਰੋਨਿਕਸ ਵਿਸ਼ੇ 'ਤੇ ਮਾਹਰਾਂ ਦੇ ਲੈਕਚਰ ਵੀ ਕਰਵਾਏ ਗਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਤਿੰਨ ਰੋਜਾ ਜ਼ਿਲ੍ਹਾ ਉਦਮੀ ਸਮਾਗਮ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਾਈਕਰੋ, ਸਮਾਲ, ਮੀਡੀਅਮ ਇੰਟਰਪ੍ਰਾਈਜਿਜ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਮੰਤਵ ਸਰਵਿਸ ਤੇ ਮੈਨੂਫੈਕਚਰ ਸੈਕਟਰ ਵਿੱਚ ਖਰੀਦਦਾਰ ਤੇ ਵੇਚਣ ਵਾਲੇ ਨੂੰ ਇੱਕੋ ਮੰਚ 'ਤੇ ਇਕੱਠਾ ਕਰਨ ਦੇ ਨਾਲ ਤਕਨਾਲੌਜੀ ਦਾ ਅਦਾਨ ਪ੍ਰਦਾਨ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਰੋਜਾ ਸਮਾਗਮਾਂ ਦੌਰਾਨ ਬਿਜਨਸਮੈਨਾਂ ਤੇ ਖਪਤਕਾਰਾਂ ਦੀ ਮਿਲਣੀ ਵੀ ਕਰਵਾਈ ਜਾਵੇਗੀ ਅਤੇ ਬੈਂਕਾਂ ਤੇ ਗ੍ਰਾਹਕਾਂ ਨੂੰ ਵੀ ਇੱਕੋ ਮੰਚ 'ਤੇ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਸਵੈ ਰੋਜ਼ਗਾਰ ਧੰਦਿਆਂ ਅਤੇ ਛੋਟੇ ਉਦਯੋਗਾਂ ਲਈ ਬੈਕਾਂ ਤੋਂ ਮਿਲਣ ਵਾਲੇ ਕਰਜ਼ਿਆਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਉਤਪਾਦਕਾਂ ਨੂੰ ਆਪਣੇ ਉਤਪਾਦ ਵੇਚਣ ਲਈ ਮਾਰਕੀਟਿੰਗ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਲਾਭਕਾਰੀ ਸਕੀਮਾਂ ਅਤੇ ਈ ਮਾਰਕੀਟਿੰਗ ਥਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਇਸ ਮੌਕੇ ਵਾਤਾਵਰਣ ਨੂੰ ਸਵੱਛ ਰੱਖਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਤਿੰਨ ਰੋਜਾ ਸਮਾਗਮ ਵਿੱਚ ਵੱਖ-ਵੱਖ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਹੁਨਰ ਵਿਕਾਸ ਮਿਸ਼ਨ ਤਹਿਤ ਨੌਜਵਾਨਾਂ ਨੂੰ ਹੁਨਰ ਸਿਖਲਾਈ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਹ ਸਮਾਗਮ ਉਦਮੀਆਂ ਅਤੇ ਖਪਤਕਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਇਸ ਮੌਕੇ ਛੋਟੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਆਯੋਜਿਤ ਕੀਤੇ ਇਸ ਜ਼ਿਲ੍ਹਾ ਉਦੱਮੀ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਮਾਗਮ ਛੋਟੇ ਉਦਯੋਗਾਂ ਲਈ ਕਾਫੀ ਲਾਹੇਵੰਦ ਸਾਬਤ ਹੋਵੇਗਾ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਨੋਜਵਾਨਾ ਨੇ ਹਿੱਸਾ ਲਿਆ ਅਤੇ ਸਵੈ ਰੁਜ਼ਗਾਰ ਸਬੰਧੀ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ। ਇਸਦੇ ਨਾਲ ਹੀ ਨੋਜਵਾਨਾਂ ਵੱਲੋਂ ਤਿਆਰ ਕੀਤੇ ਵੱਖ ਵੱਖ ਅਤਿ ਆਧੁਨਿਕ ਯੰਤਰ ਪ੍ਰਦਰਸ਼ਿਤ ਵੀ ਕੀਤੇ ਗਏ।ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਪਵਿੱਤਰ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਜਸਪ੍ਰੀਤ ਸਿੰਘ, ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਸ਼੍ਰੀ ਹਰਿੰਦਰਜੀਤ ਸਿੰਘ ਪੰਨੂ, ਫੰਕਸ਼ਨਲ ਮੈਨੇਜਰ ਸ਼੍ਰੀ ਮਾਨ ਮੋਹਿੰਦਰ ਸਿੰਘ, ਨੀਰਜ ਠਾਕੁਰ ਤੋਂ ਇਲਾਵਾ ਜ਼ਿਲ੍ਹਾ ਉਦਯੋਗ ਕੇਂਦਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD