Thursday, 23 July 2026

 

 

ਖ਼ਾਸ ਖਬਰਾਂ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

 

ਮਾਣ ਸਤਿਕਾਰ ਨਾਲ ਸੇਵਾ ਮੁਕਤ ਹੋਣ ਵਾਲੇ ਅਧਿਕਾਰੀ ਖੁਸ਼ਨਸੀਬ ਹੁੰਦੇ ਹਨ : ਜਸਪ੍ਰੀਤ ਸਿੰਘ

ਸੁਰਜੀਤ ਸਿੰਘ ਡੀ.ਪੀ.ਆਰ.ਓ. 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਨਵਿਰਤ, ਨਸੀਬ ਸਿੰਘ, ਸੇਵਾਦਾਰ ਵੀ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 28 Feb 2020

Last updated on: Feb 28, 2020, 00:00 IST

33 ਸਾਲ ਆਪਣੀਆਂ ਸਰਕਾਰੀ ਸੇਵਾਵਾਂ ਨਿਭਾ ਕੇ ਮਾਣ ਸਤਿਕਾਰ ਨਾਲ ਸੇਵਾ ਮੁਕਤ ਹੋਣਾ ਬਹੁਤ ਘੱਟ ਅਧਿਕਾਰੀਆਂ ਦੇ ਹਿੱਸੇ ਆਉਂਦਾ ਹੈ ਅਤੇ ਸ. ਸੁਰਜੀਤ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫਸਰ ਉਨ੍ਹਾਂ ਅਫਸਰਾਂ ਵਿੱਚੋਂ ਹਨ ਜਿਨ੍ਹਾਂ ਨੇ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ. ਸੁਰਜੀਤ ਸਿੰਘ ਅਤੇ  ਸ਼੍ਰੀ ਨਸੀਬ ਸਿੰਘ ਸੇਵਾਦਾਰ ਦੀ ਸੇਵਾ ਮੁਕਤੀ ਮੌਕੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਦਿੱਤੀ ਵਿਦਾਇਗੀ ਪਾਰਟੀ ਮੌਕੇ ਕਰਵਾਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਡੀ.ਪੀ.ਆਰ.ਓ. ਸੁਰਜੀਤ ਸਿੰਘ ਨੂੰ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਵਿਦਾਇਗੀ ਪਾਰਟੀ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ. ਸੁਰਜੀਤ ਸਿੰਘ ਨੇ ਹਮੇਸ਼ਾਂ ਆਪਣੇ ਫਰਜਾਂ ਨੂੰ ਪੂਰੇ ਸਮਰਪਣ ਦੀ ਭਾਵਨਾਂ ਨਾਲ ਨਿਭਾਇਆ ਹੈ ਅਤੇ ਉਨ੍ਹਾਂ ਦੇ ਪੱਤਰਕਾਰ ਭਾਈਚਾਰੇ ਨਾਲ ਵਧੀਆ ਤਾਲਮੇਲ ਹੋਣ ਸਦਕਾ ਪ੍ਰਸ਼ਾਸ਼ਨ ਨੂੰ ਹਮੇਸ਼ਾਂ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਾਂ ਪੱਖੀ ਵਤੀਰਾ ਰੱਖਦੇ ਹੋਏ ਉਸਾਰੂ ਸਹਿਯੋਗ ਦਿੱਤਾ ਹੈ।ਐਸ.ਪੀ. (ਜਾਂਚ) ਸ. ਹਰਪਾਲ ਸਿੰਘ ਨੇ ਕਿਹਾ ਕਿ ਸ. ਸੁਰਜੀਤ ਸਿੰਘ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਪ੍ਰਸ਼ਾਸ਼ਨ ਹਮੇਸ਼ਾਂ ਉਨ੍ਹਾਂ ਨੂੰ ਯਾਦ ਰੱਖੇਗਾ। ਉਨ੍ਹਾਂ ਉਮੀਦ ਜਾਹਰ ਕੀਤੀ ਕਿ ਸ. ਸੁਰਜੀਤ ਸਿੰਘ ਸੇਵਾ ਮੁਕਤੀ ਤੋਂ ਬਾਅਦ ਸਮਾਜ ਸੇਵਾ ਦੇ ਖੇਤਰ ਵਿੱਚ ਉਸਾਰੂ ਭੂਮਿਕਾ ਨਿਭਾਉਣਗੇ ਅਤੇ ਉਨ੍ਹਾਂ ਦੇ ਲੰਮੇਂ ਤਜ਼ਰਬੇ ਦਾ ਸਮਾਜ ਦੇ ਹੋਰ ਵਰਗਾਂ ਨੂੰ ਵੀ ਲਾਭ ਪਹੁੰਚੇਗਾ। ਉਨ੍ਹਾਂ ਕਾਮਨਾ ਕੀਤੀ ਕਿ ਪ੍ਰਮਾਤਮਾਂ ਸ. ਸੁਰਜੀਤ ਸਿੰਘ ਨੂੰ ਲੰਮੀ ਉਮਰ ਬਖਸ਼ੇ ਅਤੇ ਉਹ ਆਪਣੀਆਂ ਪਰਿਵਾਰਕ ਜਿੰਮੇਵਾਰੀਆਂ ਦੇ ਨਾਲ-ਨਾਲ ਸਮਾਜ ਦੇ ਹਰੇਕ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦੇ ਰਹਿਣ।

ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਪਵਿੱਤਰ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਜਸਪ੍ਰੀਤ ਸਿੰਘ, ਡੀ.ਪੀ.ਆਰ.ਓ. ਪਟਿਆਲਾ ਸ. ਇਸ਼ਵਿੰਦਰ ਸਿੰਘ ਗਰੇਵਾਲ, ਉਘੇ ਪੱਤਰਕਾਰ ਸ਼੍ਰੀ ਗੁਰਪ੍ਰੀਤ ਸਿੰਘ ਨਿਆਮੀਆਂ, ਕੇਵਲ ਸਿੰਘ ਰਾਣਾ ਤੇ ਏ.ਪੀ.ਆਰ.ਓ. ਸਤਿੰਦਰਪਾਲ ਸਿੰਘ ਨੇ ਕਿਹਾ ਕਿ ਸ. ਸੁਰਜੀਤ ਸਿੰਘ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਵਿਕਾਸ ਕੰਮਾਂ ਨੂੰ ਹਮੇਸ਼ਾਂ ਹੀ ਸੁਚੱਜੇ ਢੰਗ ਨਾਲ ਮੀਡੀਆ ਰਾਹੀਂ ਆਮ ਲੋਕਾਂ ਤੱਕ ਪਹੁੰਚਾਇਆ ਹੈ।ਇਸ ਮੌਕੇ ਸ. ਸੁਰਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਹਮੇਸ਼ਾਂ ਸਰਕਾਰ ਵੱਲੋਂ ਦਿੱਤੇ ਗਏ ਟੀਚਿਆਂ ਨੂੰ ਖਿੜੇ ਮੱਥੇ ਪ੍ਰਿੰਟ, ਇਲੈਕਟ੍ਰੋਨਿਕ ਤੇ ਸ਼ੋਸ਼ਲ ਮੀਡੀਆ ਰਾਹੀਂ ਆਮ ਲੋਕਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾਂ ਕੰਮ ਪ੍ਰਤੀ ਹਾਂ ਪੱਖੀ ਸੋਚ ਰੱਖ ਕੇ ਹੀ ਆਪਣੇ ਫਰਜ਼ ਨਿਭਾਉਣੇ ਚਾਹੀਦੇ ਹਨ ਅਤੇ ਹਮੇਸ਼ਾਂ ਲੋਕ ਸੇਵਾ ਦੇ ਕੰਮ ਕਰਕੇ ਆਨੰਦ ਪ੍ਰਾਪਤ ਕਰਨਾ ਚਾਹੀਦਾ ਹੈ।ਇਥੇ ਵਰਨਣਯੋਗ ਹੈ ਕਿ ਜ਼ਿਲ੍ਹਾ ਲੋਕ ਸੰਪਰਕ ਅਫਸਰ, ਦਫ਼ਤਰ ਦੇ ਸੇਵਾਦਾਰ ਸ਼੍ਰੀ ਨਸੀਬ ਸਿੰਘ ਵੀ ਅੱਜ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ। ਉਨ੍ਹਾਂ ਨੂੰ ਸਮੂਹ ਸਟਾਫ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰੀਕ ਸਿੰਘ ਸਿੱਧੂ, ਡੀ.ਐਸ.ਪੀ. ਹਰਦੀਪ ਸਿੰਘ ਬਡੂੰਗਰ, ਡੀ.ਡੀ.ਪੀ.ਓ. ਗੁਰਨੇਤਰ ਸਿੰਘ, ਪੱਤਰਕਾਰ ਸ਼੍ਰੀ ਆਕਾਸ਼ ਘਈ, ਬਰਜਿੰਦਰ ਸਿੰਘ ਸਲੂਜਾ, ਸ਼੍ਰੀ ਸੁਰਿੰਦਰ ਭਾਰਦਵਾਜ, ਸੁਰਜੀਤ ਸਿੰਘ ਸ਼ਾਹੀ, ਪਰਮਿੰਦਰ ਸਿੰਘ ਬਖਸ਼ੀ, ਸ਼੍ਰੀ ਜੋਆਏ ਕੋਟੀ, ਜਗਦੇਵ ਸਿੰਘ ਤੋਂ ਇਲਾਵਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦਾ ਸਮੂਹ ਸਟਾਫ ਮੌਜੂਦ ਸੀ।

 

Tags: DIPR PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD