Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪਿੰਡਾਂ-ਸ਼ਹਿਰਾਂ ਦੇ ਵਾਸੀਆਂ ਨੂੰ ਹੁਣ ਨਹੀਂ ਜਾਣਾ ਪਵੇਗਾ ਥਾਣੇ -ਐੱਸਐੱਸਪੀ ਰਾਜ ਬਚਨ ਸਿੰਘ ਸੰਧੂ

ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦੇ ਵਿੱਚ ਦੋ ਦੋ ਪੁਲਿਸ ਮੁਲਾਜ਼ਮਾਂ ਦੀ ਲਗਾਈ ਪੱਕੀ ਡਿਊਟੀ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 28 Feb 2020

ਸ੍ਰੀ ਦਿਨਕਰ ਗੁਪਤਾ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਰਾਜਬਚਨ ਸਿੰਘ ਸੰਧੂ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 235 ਪਿੰਡਾਂ ਅਤੇ ਸ਼ਹਿਰਾਂ ਦੇ 77 ਵਾਰਡਾਂ ਅੰਦਰ ਦੋ ਦੋ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜੋ ਆਪਣੀ ਰੁਟੀਨ ਦੀ ਡਿਊਟੀ ਕਰਨ ਦੇ ਨਾਲ-ਨਾਲ ਇਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਇੱਕ ਰਜਿਸ਼ਟਰ ਵਿੱਚ ਨੋਟ ਕਰਕੇ ਸੀਨੀਅਰ ਅਫਸਰਾਂ ਦੇ ਧਿਆਨ ਵਿੱਚ ਲਿਆ ਕੇ ਮੌਕੇ ਤੇ ਨਿਪਟਰਾ ਕਰਨਗੇ। ਐਸਐਸਪੀ ਸ੍. ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਛੋਟੇ ਪਿੰਡਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਵੱਡੇ ਪਿੰਡਾਂ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਇਸੇ ਨਾਲ ਵਾਰਡਾਂ ਅੰਦਰ ਦੋ-ਦੋ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਆਪਸੀ ਭਾਈਚਾਰਕ ਸਾਂਝ ਪੈਦਾ ਕਰਨਗੇ ਅਤੇ ਚੰਗੀ ਸਿਹਤ ਦੇ ਨਾਲ ਇਨ੍ਹਾਂ ਵੱਲੋਂ ਨਸ਼ਿਆਂ ਦੇ ਖਿਲਾਫ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਵਲੋਂ ਪਿੰਡਾਂ ਅਤੇ ਵਾਰਡਾਂ ਵਿੱਚ ਹਫ਼ਤਾਵਾਰੀ ਮੀਟਿੰਗਾਂ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾਵੇਗਾ ਅਤੇ ਮੋਹਤਵਾਰ ਮੈਂਬਰਾ ਦੇ ਮੋਬਾਇਲ ਨੰਬਰਾਂ ਦਾ ਵਟਸ ਐੱਪ ਗਰੁੱਪ ਬਣਾ ਕੇ ਉਸ ਵਟਸਐਪ ਗਰੁੱਪ ਰਾਹੀਂ ਵੀ ਇਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। 

ਇਨ੍ਹਾਂ ਪੁਲਿਸ ਮੁਲਾਜਮਾਂ ਵੱਲੋਂ ਨੌਜਵਾਨ ਪੀੜੀ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਜਾਵੇਗਾ ਤੇ ਜੋ ਨਸ਼ੇ ਦੀ ਦਲ-ਦਲ ਵਿੱਚ ਫਸ ਚੁੱਕੇ ਹਨ ਉਨਾਂ ਦਾ ਇਲਾਜ ਕਰਵਾ ਕੇ ਦਿੱਤਾ ਜਾਵੇਗਾ। ਉਨ੍ਹਾ ਦੱਸਿਆ ਕੇ ਇਸ ਕੰਮ ਲਈ ਤਇਨਾਤ ਕੀਤੇ ਪੁਲਿਸ ਮੁਲਾਜਮ ਦੀ ਜਿਲ੍ਹਾਂ ਅੰਦਰ ਬਦਲੀ ਹੋਣ ਤੇ ਵੀ ਇਹ ਉਸੇ ਪਿੰਡਾਂ ਅੰਦਰ ਹੀ ਆਪਣੀ ਡਿਉਟੀ ਨਭਾਉਦੇ ਰਹਿਣਗੇ। ਐਸ.ਐਸ.ਪੀ ਨੇ ਦੱਸਿਆ ਕੇ ਡੀ.ਐਸ.ਪੀ (ਐਚ) ਹੀਨਾ ਗੁਪਤਾ ਨੂੰ ਇਸ ਪ੍ਰੋਜੈਕਟ ਦਾ ਨੋਡਲ ਅਫਸਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਪਿੰਡਾਂ ਅਤੇ ਵਾਰਡਾ ਅੰਦਰ ਆਪਣੇ ਕਸਬੇ ਸ਼ਹਿਰੀ ਖੇਤਰ ਚੌਕ, ਪੁਆਇੰਟਾਂ ਮੁਹੱਲੇ ਬਾਜ਼ਾਰਾਂ ਗਲੀਆਂ, ਕਾਲੋਨੀਆਂ, ਦਾ ਵੇਰਵਾ ਰੱਖਣ ਦੇ ਨਾਲ ਨਾਲ ਉਹ ਧਾਰਮਿਕ ਸਮਾਗਮਾਂ, ਜਗਰਾਤਿਆਂ ਅਤੇ ਮੇਲੇ ਦੇ ਵਿੱਚ ਵੀ ਪੁਲਿਸ ਫੋਰਸ ਦਾ ਪ੍ਰਬੰਧ ਕਰਨਗੇ, ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਹੈ ਕਿ ਸਾਰੇ ਹੀ ਧਾਰਮਿਕ ਸਥਾਨਾਂ ਤੇ ਕੈਮਰੇ ਲਗਵਾਉਣ ਦੇ ਜਿੰਮੇਵਾਰ ਹੋਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਦੜਾ ਸੱਟਾ, ਨਾਜਾਇਜ਼ ਸ਼ਰਾਬ ਬਣਾਉਣ, ਅਤੇ ਵੇਚਣ ਵਾਲੇ, ਨਸ਼ਾ ਤਿਆਰ ਕਰਨ ਅਤੇ ਵੇਚਣ ਵਾਲੇ, ਕਬੂਤਰਬਾਜ਼ੀ ਕਰਨ ਵਾਲੇ ਦੋਸ਼ੀ ਟ੍ਰੈਵਲ ਏਜੰਟਾਂ ਦੇ ਪ੍ਰਤੀ ਚੌਕਸ ਰਹਿਣਗੇ ਅਤੇ ਜੋ ਕੋਈ ਇਸ ਤਰਾਂ ਦਾ ਜੁਰਮ ਕਰਦਾ ਫੜਿਆ ਜਾਂਦਾ ਹੈ ੳਹਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸ੍ਰੀ ਗੁਰਮੇਲ ਸਿੰਘ ਧਾਲੀਵਾਲ ਐਸ.ਪੀ .ਐਚ ਵੀ ਹਾਜ਼ਰ ਸਨ।    

 

Tags: SSP Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD