Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਖ ਭਾਈਚਾਰਾ ਦਿੱਲੀ ਹਿੰਸਾ ਪੀੜਤਾਂ ਦੀ ਹਰ ਸੰਭਵ ਮਦਦ ਲਈ ਅਗੇ ਆਵੇ : ਬਾਬਾ ਹਰਨਾਮ ਸਿੰਘ ਖ਼ਾਲਸਾ

ਦਿੱਲੀ ਹਿੰਸਾ ਅਤੇ ਦੇਸ਼ 'ਚ ਘਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਮੰਦਭਾਗਾ, ਦੋਸ਼ੀਆਂ ਖ਼ਿਲਾਫ਼ ਹੋਵੇ ਤੁਰੰਤ ਸਖ਼ਤ ਕਾਰਵਾਈ।

5 Dariya News

5 Dariya News

5 Dariya News

ਅੰਮ੍ਰਿਤਸਰ , 29 Feb 2020

Last updated on: Feb 29, 2020, 00:00 IST

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੇਸ਼ ਦੀ ਰਾਜਧਾਨੀ ਦਿਲੀ ਵਿਖੇ ਇਕ ਘੱਟਗਿਣਤੀ ਭਾਈਚਾਰੇ ਖ਼ਿਲਾਫ਼ ਹੋ ਰਹੀ ਹਿੰਸਾ ਨੂੰ ਮੰਦਭਾਗਾ ਕਰਾਰ ਦਿਤਾ ਅਤੇ ਪੀੜਤ ਪਰਿਵਾਰਾਂ ਨਾਲ  ਗਹਿਰੇ ਦੁਖ ਅਤੇ ਹਮਦਰਦੀ ਦਾ ਇਜ਼ਹਾਰ ਕੀਤਾ । ਉਨ੍ਹਾਂ ਦਿੱਲੀ ਵਿਖੇ ਸਿਖ ਭਾਈਚਾਰੇ ਵੱਲੋਂ ਪੀੜਤਾਂ ਪ੍ਰਤੀ ਨਿਭਾਈ ਜਾ ਰਹੀ ਭੂਮਿਕਾ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਦੇਸ਼ ਵਿਦੇਸ਼ ਦੀਆਂ ਸਿਖ ਸੰਗਤਾਂ ਨੂੰ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਲਈ ਅਗੇ ਆਉਣ ਦਾ ਵੀ ਸਦਾ ਦਿਤਾ।ਪ੍ਰੋ: ਸਰਚਾਂਦ ਸਿੰਘ ਰਾਹੀਂ ਜਾਰੀ ਬਿਆਨ 'ਚ  ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਦੇਸ਼ ਵਿਚ ਘੱਟਗਿਣਤੀਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਹਿੰਸਾ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ  ਸਰਕਾਰਾਂ ਦਾ ਮੁੱਢਲਾ ਫ਼ਰਜ਼ ਤੇ ਜ਼ਿੰਮੇਵਾਰੀ ਹਰੇਕ ਨਾਗਰਿਕ ਅਤੇ ਘੱਟਗਿਣਤੀਆਂ ਦੀ ਜਾਨ ਮਾਲ ਦੀ ਰਾਖੀ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਹਿੰਸਾ ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਦਿਲੀ ਪੁਲੀਸ ਦੀ ਨਾਕਾਮੀ ਦਾ ਸਿੱਟਾ ਹੈ। ਇਨ੍ਹਾਂ ਵੱਲੋਂ ਮੌਕੇ 'ਤੇ ਢੁਕਵੀਂ ਕਾਰਵਾਈ ਕੀਤੀ ਗਈ ਹੁੰਦੀ ਤਾਂ ਹਿੰਸਾ ਨੂੰ ਫੈਲਣ ਤੋਂ ਅਤੇ ਦੁਖਾਂਤ ਨੂੰ ਵਾਪਰਨ ਤੋਂ ਵੀ ਰੋਕਿਆ ਜਾ ਸਕਦਾ ਸੀ। ਜਾਂ ਫਿਰ ਘੱਟੋ ਘਟ ਜਾਨੀ ਮਾਲੀ ਨੁਕਸਾਨ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਹਿੰਸਾ ਨੇ ਨਵੰਬਰ '੮੪ ਦੇ ਸਿਖ ਕਤਲੇਆਮ ਦੀਆਂ ਯਾਦਾਂ ਤਾਜ਼ਾ ਕਰਾ ਦਿਤੀਆਂ ਹਨ, ਸਿਖ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੁੰਦੀ ਤਾਂ ਅਜ ਦਿੱਲੀ ਨੂੰ ਮੁੜ ਹਿੰਸਾ ਨਾ ਦੇਖਣੀ ਪੈਂਦੀ। ਉਨ੍ਹਾਂ ਕੇਂਦਰ ਸਰਕਾਰ ਨੂੰ ਦਿਲੀ ਦੰਗਿਆਂ ਦਾ ਕਾਰਨ ਬਣੇ ਨਾਗਰਿਕਤਾ ਸੋਧ ਕਾਨੂੰਨ ਦੀ ਸੰਵੇਦਨਸ਼ੀਲ ਮਾਮਲੇ ਨੂੰ ਮੁੜ ਵਿਚਾਰਦਿਆਂ ਠੋਸ ਅਤੇ ਸਰਵ ਪ੍ਰਵਾਨਿਤ ਹੱਲ ਕੱਢਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਵੋਟ ਰਾਜਨੀਤੀ ਲਈ ਸਿਆਸੀ ਆਗੂਆਂ ਵੱਲੋਂ ਇਕ ਦੂਜੇ ਭਾਈਚਾਰਿਆਂ ਪ੍ਰਤੀ ਫ਼ਿਰਕੂ ਨਫ਼ਰਤ ਫੈਲਾਉਣ ਅਤੇ ਉਕਸਾਊ ਬਿਆਨਾਂ ਭਾਸ਼ਣਾਂ ਕਾਰਨ ਸਾਹਮਣੇ ਆਈ ਇਸ ਹਿੰਸਾ ਨੇ ਦੇਸ਼ ਦੀ ਪਰਜਾਤੰਤਰ ਧਰਮ ਨਿਰਪੱਖ ਅਕਸ ਨੂੰ ਇਕ ਵਾਰ ਫਿਰ ਧੁੰਦਲਾ ਕਰ ਦਿਤਾ ਹੈ।  

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD