Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰੋਨਾ ਵਾਇਰਸ ਤੋਂ ਸਿਹਤ ਵਿਭਾਗ ਸੁਚੇਤ ਰਹੇ : ਗੁਰਜੀਤ ਸਿੰਘ ਔਜਲਾ

ਪੰਜਾਬ ਸਰਕਾਰ ਵੱਡੇ ਪੱਧਰ ਤੇ ਮਨਾਏਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੂਰਬ-ਡਿੰਪਾ

5 Dariya News

5 Dariya News

5 Dariya News

ਅੰਮ੍ਰਿਤਸਰ , 29 Feb 2020

Last updated on: Feb 29, 2020, 00:00 IST

ਜ਼ਿਲਾ ਡਿਵੈੱਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਚੇਅਰਮੈਨ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਕੋ-ਚੇਅਰਮੈਨ ਜਸਬੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਖਡੂਰ ਸਾਹਿਬ  ਦੀ ਪ੍ਰਧਾਨਗੀ ਹੇਠ ਅੱਜ ਬੱਚਤ ਭਵਨ ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਦੌਰਾਨ ਜ਼ਿਲੇ ਵਿੱਚ ਐੱਮ.ਪੀ. ਲੈਂਡ ਫੰਡਾਂ ਅਤ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਪਲਵੀ ਚੌਧਰੀ, ਸ੍ਰੀਮਤੀ ਕੋਮਲ ਮਿੱਤਲ ਕਸ਼ਿਨਰ ਨਗਰ ਨਿਗਮ, ਸ੍ਰੀ ਰਜਤ ਓਬਰਾਏ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ,  ਸ੍ਰੀ ਵਿਕਾਸ ਹੀਰਾ, ਸ੍ਰੀ ਦੀਪਕ ਭਾਟੀਆ, ਸ੍ਰੀ ਸੁਮਿਤ ਮੁਧ (ਐਸ:ਡੀ:ਐਮਜ਼), ਸਿਵਲ ਸਰਜਨ ਡਾ:  ਪ੍ਰਭਦੀਪ ਕੌਰ ਜੌਹਲ, ਸ੍ਰ ਦਿਲਰਾਜ ਸਿੰਘ ਸਰਕਾਰੀਆ ਚੇਅਰਮੈਨ ਜਿਲ੍ਹਾ ਪ੍ਰੀਸ਼ਦ,  ਮੁੱਖ ਖੇਤੀਬੜੀ ਅਫਸਰ ਸ੍ਰ ਦਲਬੀਰ ਸਿੰਘ ਛੀਨਾ, ਸ੍ਰੀਮਤੀ ਲੀਲਾ ਵਰਮਾ, ਸ੍ਰੀ ਸੰਜੀਵ ਰਾਮਪਾਲ ਦੋਵੇਂ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਸ੍ਰ ਔਜਲਾ ਨੇ ਸਿਹਤ ਵਿਭਾਗ ਨੂੰ ਚੌਕਸ ਕਰਦਿਆਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਕਰੋਨਾ ਵਾਇਰਸ ਪੂਰੇ ਸੰਸਾਰ ਵਿੱਚ ਫੈਲ ਰਿਹਾ ਹੈ ਅਤੇ ਸਿਹਤ ਵਿਭਾਗ ਨੂੰ ਇਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ   ਏਅਰਪੋਰਟ ਰਾਹੀਂ ਅੰਮ੍ਰਿਤਸਰ ਆ ਰਹੇ ਯਾਤਰੂਆਂ ਦੀ ਪੂਰੀ ਤਰ੍ਹਾਂ ਮੈਡੀਕਲ ਜਾਂਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਤੇਜੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ ਅਤੇ ਇਹ ਚੀਨ ਤੋਂ ਹੁੰਦਾ ਹੋਇਆ ਕਈ ਮੁਲਕਾਂ ਤੱਕ ਫੈਲ ਚੁੱਕਾ ਹੈ। ਇਸ ਮੌਕੇ ਸਿਵਲ ਸਰਜਨ ਡਾ: ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਏਅਰਪੋਰਟ ਤੇ ਥਰਮਸ ਸਕੈਨਰ ਲਗਾਇਆ ਗਿਆ ਹੈ ਅਤੇ ਜੋ ਵੀ ਯਾਤਰੂ ਚਾਹੇ ਕਿਸੇ ਵੀ ਦੇਸ਼ ਤੋਂ ਆਉਦੇ ਹੋਣ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕ ਸਭਾ ਮੈਂਬਰ ਸ੍ਰ ਔਜਲਾ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਅਧੀਨ ਬਣ ਰਹੀਆਂ ਸੜਕਾਂ ਦੀ ਸਬੰਧਤ ਅਧਿਕਾਰੀਆਂ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਪੀ:ਡਬਲਿਯੂ: ਡੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਜਨਾਲਾ ਤੋਂ ਚੋਗਾਵਾਂ ਬਣਨ ਵਾਲੀ ਸੜਕ ਤੁਰੰਤ ਮੁਕੰਮਲ ਕੀਤੀ ਜਾਵੇ ਅਤੇ ਏਅਰਪੋਰਟ ਰੋਡ ਨੂੰ ਵੀ ਜਲਦ ਮੁਰੰਮਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ ਕੀਤੀ ਕਿ ਸੜਕਾਂ ਦੇ ਕੰਮ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸ੍ਰ ਔਜਲਾ ਨੇ ਜਿਲ੍ਹਾ ਸਿਖਿਆ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਦੇ ਵਿੱਚ ਨਵੇਂ ਕਮਰਿਆਂ ਦੀ ਉਸਾਰੀ ਲਈ ਬਣਾਈ ਗਈ ਕਮੇਟੀ ਵਿੱਚ ਪੰਚਾਂ-ਸਰਪੰਚਾਂ ਨੂੰ ਜਰੂਰ ਸ਼ਾਮਲ ਕੀਤਾ ਜਾਵੇ ਅਤੇ ਮਿਆਰੀ ਢੰਗ ਦੇ ਨਾਲ ਕਮਰੇ ਉਸਾਰੇ ਜਾਣ। ਸ੍ਰ ਔਜਲਾ ਨੇ ਦੱਸਿਆ ਕਿ ਸ਼ਹਿਰ ਵਿੱਚ ਘੁੰਮ ਰਹੀਆਂ ਅਵਾਰਾ ਪਸ਼ੂਆਂ ਲਈ ਜਲਦੀ ਹੀ ਇਕ ਗਊਸ਼ਾਲਾ ਦਾ ਨਿਰਮਾਣ ਕੀਤਾ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੋ-ਚੇਅਰਮੈਨ ਸ੍ਰ ਜਸਬੀਰ ਸਿੰਘ ਡਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਬਹੁਤ ਵੱਡੇ ਪੱਧਰ ਤੇ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੂਰਬ ਮਨਾ ਰਹੀ ਹੈ ਅਤੇ ਹਰੇਕ ਅਧਿਕਾਰੀ/ਕਰਮਚਾਰੀ ਦਾ ਫ਼ਰਜ ਬਣਦਾ ਹੈ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਕਰੇ। ਸ੍ਰ ਡਿੰਪਾ ਵੱਲੋਂ ਪੀ:ਡਬਲਿਯੂ:ਡੀ ਅਧਿਕਾਰੀਆਂ ਨੂੰ ਬਿਆਸ ਤੋਂ ਬਾਬਾ ਬਕਾਲਾ ਸਾਹਿਬ ਨੂੰ ਜਾਂਦੀ ਸੜਕ ਦਾ ਕੰਮ ਤੁਰੰਤ ਕਰਨ ਦੇ ਆਦੇਸ਼ ਦਿੱਤੇ। ਸ੍ਰ ਡਿੰਪਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਈ ਸੜਕਾਂ ਦਾ ਕਾਇਆ ਕਲਪ ਕੀਤਾ ਜਾਵੇਗਾ। ਸ੍ਰ ਡਿੰਪਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਤੁਹਾਡਾ ਫ਼ਰਜ ਬਣਦਾ ਹੈ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੇ ਲੋਕਾਂ ਤੱਕ ਜਰੂਰ ਪਹੁੰਚਾਇਆ ਜਾਵੇ।ਮੀਟਿੰਗ ਦੌਰਾਨ ਸ੍ਰ ਔਜਲਾ ਅਤੇ ਸ੍ਰ ਡਿੰਪਾ ਨੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਮਗਨਰੇਗਾ, ਨੈਸ਼ਨਲ ਰੂਰਲ ਅਰਬਨ ਮਿਸ਼ਨ, ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ, ਐੱਮ.ਪੀ. ਲੈਂਡ ਸਕੀਮ ਅਤੇ ਬਾਰਡਰ ਏਰੀਆ ਡਿਵੈੱਲਪਮੈਂਟ ਸਕੀਮ, ਦੀਨ ਦਿਆਲ ਅਨਤੋਦਿਆ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਨੈਸ਼ਨਲ ਸੋਸ਼ਲ ਅਸਿਸਮੈਂਟ ਪ੍ਰੋਗਰਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਅਰਬਨ ਤੇ ਗ੍ਰਾਮੀਣ, ਸਵੱਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਡਿਜੀਟਲ ਇੰਡੀਆ ਲੈਂਡ ਰਿਕਾਰਡ ਮੌਡਰਨ ਰਾਈਜਸ਼ਨ ਪ੍ਰੋਗਰਾਮ, ਦੀਨ ਦਿਆਲ ਉਪਾਧਿਆਏ ਗ੍ਰਾਮ ਜੋਤੀ ਯੋਜਨਾ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਪ੍ਰਧਾਨ ਮੰਤਰੀ ਕੌਂਸ਼ਲ ਵਿਕਾਸ ਯੋਜਨਾ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਨਾਂ ਯੋਜਨਾਵਾਂ ਤਹਿਤ ਕਰਵਾਏ ਗਏ ਕੰਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।ਸ੍ਰ ਔਜਲਾ ਨੇ ਪੀ:ਐਸ:ਪੀ:ਸੀ:ਐਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਵਿੱਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਠੀਕ ਕੀਤਾ ਜਾਵੇ ਅਤੇ ਬਾਰਡਰ ਏਰੀਆ ਦੇ ਕਿਸਾਨਾਂ ਨੂੰ ਝੋਨੇ ਲਈ ਸਵੇਰੇ ਸਮੇਂ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਉਨਾਂ ਨੂੰ ਬਾਰਡਰ ਤੇ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਆ ਸਕੇ। ਇਸ ਮੌਕੇ  ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਸ੍ਰ ਔਜਲਾ ਅਤੇ ਸ੍ਰ ਡਿੰਪਾ ਨੂੰ ਵਿਸ਼ਵਾਸ਼ ਦਿਵਾਇਆ ਕਿ ਜੋ ਵੀ ਕਮੀਆਂ ਰਹਿ ਗਈਆਂ ਹਨ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਮੈਂਬਰ ਪਾਰਲੀਮੈਂਟ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ ਗਈ ਹੈ।

 

Tags: Gurjeet Singh Aujla , Jasbir Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD