Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚੇ ਭਲਾਈ ਸਕੀਮਾਂ ਦਾ ਲਾਭ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

5 Dariya News

5 Dariya News

5 Dariya News

ਕਪੂਰਥਲਾ , 29 Feb 2020

ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੱਲੋਂ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਮੌਜੂਦਗੀ ਵਿਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਮ ਪ੍ਰਕਾਸ਼ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਨਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ, ਤਾਂ ਜੋ ਕਰੋੜਾਂ ਰੁਪਏ ਦੇ ਹੋਰ ਪ੍ਰਾਜੈਕਟ ਲਿਆਂਦੇ ਜਾ ਸਕਣ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿੳੂਟੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕਰਨ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿਣ।ਉਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਦਾ ਲਾਭ ਦੇਣ ਲਈ ਅਨੁਸੂਚਿਤ ਆਬਾਦੀ ਦੀ ਬਹੁਲਤਾ ਵਾਲੇ 18 ਪਿੰਡਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਨਾਂ ਨੂੰ 40-40 ਲੱਖ ਦੀ ਗ੍ਰਾਂਟ ਨਾਲ ਸਰਬਪੱਖੀ ਵਿਕਾਸ ਹੋਵੇਗਾ। ਉਨਾਂ ਦੱਸਿਆ ਕਿ ਇਨਾਂ ਪਿੰਡਾਂ ਵਿਚ ਬਲਾਕ ਢਿਲਵਾਂ ਦੇ ਹਮੀਰਾ, ਚੱਕੋਕੀ, ਬੂਟ ਅਤੇ ਕਿਸ਼ਨ ਸਿੰਘ ਵਾਲਾ, ਬਲਾਕ ਫਗਵਾੜਾ ਦੇ ਨੰਗਲ, ਮੇਹਟ, ਜਗਤਪੁਰ ਜੱਟਾਂ, ਚਹੇੜੂ, ਜਮਾਲਪੁਰ, ਖਲਵਾੜਾ, ਖੇੜਾਂ, ਸੰਗਤਪੁਰ, ਚੱਕ ਹਕੀਮ, ਦਰਵੇਸ਼ ਪਿੰਡ ਅਤੇ ਮਾਧੋਪੁਰ, ਬਲਾਕ ਕਪੂਰਥਲਾ ਦਾ ਸਰਕੀ ਅਤੇ ਸੁਲਤਾਨਪੁਰ ਲੋਧੀ ਦੇ ਲਾਟੀਆਂਵਾਲਾ ਅਤੇ ਅੰਮਿ੍ਰਤਪੁਰ ਸ਼ਾਮਿਲ ਹਨ। ਉਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ 237 ਵਿਚੋਂ 230 ਦਾ ਟੀਚਾ ਪੂਰਾ ਕਰ ਲਿਆ ਗਿਆ ਹੈ।  

ਇਸ ਦੌਰਾਨ ਉਨਾਂ ਐਮ. ਪੀ ਲੈਡ, ਆਟਾ-ਦਾਲ ਸਕੀਮ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਬੇਟੀ ਬਚਾਓ ਬੇਟੀ ਪੜਾਓ, ਮਨਰੇਗਾ, ਸਰਵ ਸਿੱਖਿਆ ਅਭਿਆਨ, ਕੌਮੀ ਸਿਹਤ ਮਿਸ਼ਨ, ਆਯੂਸ਼ਮਾਨ ਭਾਰਤ, ਸਵੱਛ ਭਾਰਤ, ਦੀਨ ਦਿਆਲ ਉਪਾਧਿਆਏ ਗ੍ਰਾਮ ਜੋਤੀ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸਾਂਸਦ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੈਨਸ਼ਨਾਂ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਆਦਿ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਅਤੇ ਇਨਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਸਬੰਧਤ ਅਧਿਕਾਰੀਆਂ ਵੱਲੋਂ ਇਨਾਂ ਯੋਜਨਾਵਾਂ ਤਹਿਤ ਜ਼ਿਲੇ ਵਿਚ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਸ ਮੌਕੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਿਲੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਵਿਖਾਈ ਜਾ ਰਹੀ ਹੈ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਇਨਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨਾਂ ਭਰੋਸਾ ਦਿਵਾਇਆ ਕਿ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਐਸ. ਪੀ ਸ. ਮਨਦੀਪ ਸਿੰਘ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਐਮ ਭੁਲੱਥ ਸ. ਰਣਦੀਪ ਸਿੰਘ ਹੀਰ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਉੱਪ ਅਰਥ ਤੇ ਅੰਕੜਾ ਸਲਾਹਕਾਰ ਮੈਡਮ ਰਾਣੀ ਤੋਂ ਇਲਾਵਾ ਸਮੂਹ ਐਕਸੀਅਨ, ਬੀ. ਡੀ. ਪੀ. ਓਜ਼, ਈ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।

 

Tags: Som Parkash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD