Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹੋਲਾ ਮਹੱਲਾ ਕਾਨਫਰੰਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਲੀਡਰਸ਼ਿਪ ਅਤੇ ਵਰਕਰ ਕਰਨਗੇ ਸ਼ਮੂਲੀਅਤ : ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ

ਪੰਜਾਬ ਸਰਕਾਰ ਦਾ ਬਜਟ ਖਾਲੀ ਮੰਤਰੀ ਦਾ ਖਾਲੀ ਬਜਟ ਹੋਇਆ ਸਾਬਿਤ, ਬਜਟ ਨੇ ਸਰਕਾਰ ਦੀ ਕੰਜੂਸੀ ਦੀ ਖੋਲੀ ਪੋਲ-: ਪ੍ਰੋ:ਚੰਦੂਮਾਜਰਾ

Web Admin

Web Admin

5 Dariya News

ਸ੍ਰੀ ਆਨੰਦਪੁਰ ਸਾਹਿਬ , 01 Mar 2020

Last updated on: Mar 01, 2020, 00:00 IST

ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਜਿੱਥੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਅਤੇ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਅੱਜ ਲੋਕ ਸਭਾ ਦੇ ਸਾਬਕਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨਾਲ ਇਕ ਭਰਵੀਂ ਮੀਟਿੰਗ ਕਰਕੇ ਉਨ੍ਹਾਂ ਨੂੰ 9 ਮਾਰਚ ਨੂੰ ਹੋਲੇ ਮੁਹੱਲੇ ਮੌਕੇ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਵਿਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਵੀ ਕੀਤੀ।ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਇਕ ਮਿੱਥੀ ਸਾਜਿਸ਼ ਤਹਿਤ ਕਰਤਾਰਪੁਰ ਕਾਰੀਡੋਰ ਬੰਦ ਕਰਾਉਣਾ ਚਾਹੁੰਦੀ ਹੈ। ਇਸੇ ਕਾਰਨ ਪੁਲਿਸ ਮੁਖੀ ਦਿਨਕਰ ਗੁਪਤਾ ਦੇ ਬਿਆਨ ਦਾ ਸੂਬਾ ਸਰਕਾਰ ਨੇ ਕੋਈ ਨੋਟਿਸ ਨਹੀਂ ਲਿਆ, ਜਦਕਿ ਉਕਤ ਬਿਆਨ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ। ਪੰਜਾਬ ਸਰਕਾਰ ਦੇ ਬਜਟ ਬਾਰੇ ਬੋਲਦਿਆਂ ਪ੍ਰੋ:ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਜੂਸੀ ਭਰਿਆ ਬਜਟ ਸੀ, ਜਿਸਨੇ ਪੰਜਾਬ ਸਰਕਾਰ ਦੀ ਕੰਜੂਸੀ ਦੀ ਪੋਲ ਖੋਲੀ ਹੈ। ਉਹਨਾਂ ਕਿਹਾ ਕਿ ਇਹ ਬਜਟ ਖਾਲੀ ਮੰਤਰੀ ਦਾ ਖਾਲੀ ਬਜਟ ਹੀ ਸਾਬਿਤ ਹੋਇਆ ਜਿਸ ਵਿਚ ਸਰਕਾਰ ਦੇ ਲਾਰਿਆਂ ਅਤੇ ਵਾਅਦਿਆਂ ਤੋਂ ਇਲਾਵਾ ਪਟਾਰੀ ਵਿਚੋਂ ਹੋਰ ਕੁਜ ਨਾਂ ਨਿਕਲਿਆ। ਇਸ ਮੌਕੇ ਜਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਭਾਜਪਾ ਮੰਡਲ ਪ੍ਰਧਾਨ ਰਾਜੇਸ਼ ਚੋਧਰੀ, ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ, ਮੋਹਨ ਸਿੰਘ ਢਾਹੇ, ਜਿਲ੍ਹਾ ਯੂਥ ਅਕਲੀ ਦਲ ਪ੍ਰਧਾਨ ਸੰਦੀਪ ਸਿੰਘ ਕਲੋਤਾ, ਪਰਮਜੀਤ ਸਿੰਘ ਲੱਖੇਵਾਲ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਗੁਰਿੰਦਰ ਸਿੰਘ ਗੋਗੀ, ਸੁਰਿੰਦਰ ਸਿੰਘ ਮਟੌਰ, ਸੂਚਨਾ ਅਫਸਰ ਹਰਦੇਵ ਸਿੰਘ, ਦਵਿੰਦਰ ਸਿੰਘ ਢਿੱਲੋਂ, ਕੇ ਏ ਬੇਦੀ, ਗੁਰਪ੍ਰੀਤ ਸਿੰਘ, ਮੋਹਨ ਸਿੰਘ  ਕੈਂਥ, ਮੰਡਲ ਪ੍ਰਧਾਨ ਦਿਨੇਸ਼ ਜੋਸ਼ੀ, ਨਰਿੰਦਰ ਸਿੰਘ ਧਾਰੀਵਾਲ ਸਮੇਤ ਵੱਡੀ ਗਿਣਤੀ ਵਿਚ ਅਕਲੀ ਭਾਜਪਾ ਵਰਕਰ ਹਾਜ਼ਰ ਸਨ। 

 

Tags: Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD