Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਏਥੇ ਹੀ ਕੋਈ ਨਾ ਕੋਈ ਕਿੱਤਾ ਕਰਕੇ ਖੁਸ਼ਹਾਲ ਜ਼ਿੰਦਗੀ ਬਸਰ ਕਰਨ : ਬਲਵਿੰਦਰ ਸਿੰਘ ਲਾਡੀ

Web Admin

Web Admin

5 Dariya News

ਬਟਾਲਾ , 01 Mar 2020

Last updated on: Mar 01, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਰਾਜ ਸਰਕਾਰ ਪੂਰੀ ਸੁਹਿਰਦਤਾ ਨਾਲ ਇਹ ਯਤਨ ਕਰ ਰਹੀ ਹੈ ਕਿ ਕਿਰਸਾਨੀ ਨੂੰ ਲਾਹੇਵੰਦਾ ਧੰਦਾ ਬਣਾਇਆ ਜਾਵੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਅੱਜ ਬਟਾਲਾ ਵਿਖੇ 11ਵੀਂ ਕੌਮੀ ਪਸ਼ੂਧੰਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਦੌਰਾਨ ਪਸ਼ੂ ਪਾਲਕਾਂ ਅਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਪਸ਼ੂਧੰਨ ਚੈਂਪੀਅਨਸ਼ਿਪ ਕਰਾਉਣ ਦਾ ਮਕਸਦ ਸੂਬੇ ਦੇ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨਾ ਹੈ ਅਤੇ ਸਰਕਾਰ ਦੇ ਇਹ ਯਤਨ ਸਫਲ ਵੀ ਹੋ ਰਹੇ ਹਨ।ਵਿਧਾਇਕ ਲਾਡੀ ਨੇ ਕਿਹਾ ਕਿ ਜੇਕਰ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਸਹਾਇਕ ਧੰਦਾ ਵੀ ਕਰਦੇ ਹਨ ਤਾਂ ਉਹ ਆਪਣੀ ਆਮਦਨ ਨੂੰ ਹੋਰ ਵਧਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਹਾਇਕ ਧੰਦਿਆਂ ਵਿੱਚ ਤਰੱਕੀ ਦੀਆਂ ਅਸੀਮ ਸੰਭਾਵਨਾਵਾਂ ਹਨ ਅਤੇ ਇਹ ਕਿਸਾਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਵਿਦੇਸ਼ ਜਾਣ ਦੀ ਬਜਾਏ ਇਥੇ ਹੀ ਕੋਈ ਨਾ ਕੋਈ ਕਿੱਤਾ ਸ਼ੁਰੂ ਕਰਕੇ ਆਪਣਾ ਬਹੁਤ ਵਧੀਆ ਜੀਵਨ ਬਸਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਦੀ ਕੋਸ਼ਿਸ਼ ਸਦਕਾ ਬਹੁਤ ਸਾਰੇ ਨੌਜਵਾਨਾਂ ਨੇ ਸਵੈ-ਰੁਜ਼ਗਾਰ ਦਾ ਰਾਹ ਚੁਣਿਆ ਹੈ। ਇਸ ਮੌਕੇ ਵਿਧਾਇਕ ਲਾਡੀ ਨੇ ਪਸ਼ੂਧੰਨ ਚੈਂਪੀਅਨਸ਼ਿਪ ਵਿੱਚ ਜੇਤੂ ਪਸ਼ੂ ਪਾਲਕਾਂ ਨੂੰ ਪੰਜਾਬ ਸਰਕਾਰ ਵਲੋਂ ਨਕਦ ਇਨਾਮ ਵੀ ਤਕਸੀਮ ਕੀਤੇ। ਇਸਤੋਂ ਪਹਿਲਾਂ ਉਨ੍ਹਾਂ ਨੇ ਪਸ਼ੂਆਂ ਦੀਆਂ ਨਸਲਾਂ ਦੇ ਮੁਕਾਬਲੇ ਦੇਖੇ ਅਤੇ ਇਸ ਸਬੰਧੀ ਪਸ਼ੂ ਪਾਲਕਾਂ ਅਤੇ ਮਾਹਿਰਾਂ ਤੋਂ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼੍ਰੀ ਮਨਪ੍ਰੀਤ ਸਿੰਘ ਛੱਤਵਾਲ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਇੰਦਰਜੀਤ ਸਿੰਘ, ਜਾਇੰਟ ਡਾਇਰੈਕਟਰ ਡਾ. ਸਤਬੀਰ ਸਿੰਘ ਬਾਜਵਾ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਡਾ. ਸਰਬਜੀਤ ਸਿੰਘ, ਡਾ. ਗੁਰਦੇਵ ਸਿੰਘ, ਡਾ. ਕੇਵਲ ਅਰੋੜਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Balwinder Singh Laddi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD