Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੀ.ਪੀ. ਸਿੰਘ ਬਦਨੌਰ ਨੇ ਪ੍ਰਬੰਧਕੀ ਇਕਾਈ ਅਤੇ ਪੰਜਾਬ ਰੈੱਡ ਕਰਾਸ ਦੀ ਸਲਾਨਾ ਆਮ ਮੀਟਿੰਗ (ਏਜੀਐਮ) ਦੀ ਕੀਤੀ ਪ੍ਰਧਾਨਗੀ

ਰੂਪਨਗਰ ਦੀ ਝੋਲੀ ਪਈ ਓਵਰਆਲ ਟਰਾਫੀ

5 Dariya News

5 Dariya News

5 Dariya News

ਚੰਡੀਗੜ੍ਹ , 03 Mar 2020

Last updated on: Mar 03, 2020, 00:00 IST

ਪੰਜਾਬ ਦੇ ਰਾਜਪਾਲ ਅਤੇ ਪੰਜਾਬ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਸੀ੍ਰ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਜ ਰੈੱਡ ਕਰਾਸ ਸੁਸਾਇਟੀ ਦੀਆਂ ਲੋੜਵੰਦਾਂ ਦੀ ਤੰਗੀਆਂ -ਤੁਰਸ਼ੀਆਂ ਨੂੰ ਘਟਾਉਣ ਸਬੰਧੀ ਗਤੀਵਿਧੀਆਂ ਬਾਬਤ ਇੱਕ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਡਿਪਟੀ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵਿੱਤੀ ਜਿੰਮੇਵਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਨਜਿੱਠਣ ਲਈ ਚੋਖੀ ਦਿਲਚਸਪੀ ਪ੍ਰਗਟਾਈ। ਉਨ੍ਹਾਂ ਜ਼ਿਲ੍ਹਾ ਸ਼ਾਖਾਵਾਂ ਅਤੇ ਸੂਬਾਈ ਸ਼ਾਖਾ ਇੱਕ ਦੂਜੇ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਦੀ ਸਲਾਹ ਦਿੱਤੀ।ਪੰਜਾਬ ਰੈੱਡ ਕਰਾਸ ਸੁਸਾਇਟੀ ਦੀ ਪ੍ਰਬੰਧਕੀ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਸਿਖਲਾਈ ਦੇਣ ਸਬੰਧੀ ਟਾਈਮ-ਟੇਬਲ ਤਿਆਰ ਕਰਨ ਅਤੇ ਹਰੇਕ ਜ਼ਿਲ੍ਹੇ ਵਿੱਚ ਮੁੱਢਲੀ ਸਹਾਇਤਾ ਦੇਣ ਲਈ ਸਿਖਲਾਈ ਪ੍ਰਦਾਨ ਕਰਨ ਹਿੱਤ ਡਿਪਟੀ ਕਮਿਸ਼ਨਰਾਂ ਨੂੰ ਕਿਹਾ। ਉਨ੍ਹਾਂ ਕਿਹਾ ਸੋਸ਼ਲ ਐਮਰਜੈਂਸੀ ਰਿਸਪਾਂਸ ਵਲੰਟਰੀ ਸਕੀਮ ਤਹਿਤ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ 1000 ਸਿੱਖਿਅਤ ਵਲੰਟੀਅਰ ਤਿਆਰ ਕਰਨ ਦਾ ਇੱਕ ਨਿਵੇਕਲਾ ਉਪਰਾਲਾ ਹੈ।ਪੰਜਾਬ ਰੈੱਡ ਕਰਾਸ ਸੁਸਾਇਟੀ ਅਤੇ ਸੇਂਟ ਜੌਨ ਐਂਬੂਲੈਂਸ ਦੀਆਂ ਪਹਿਲਕਦਮੀਆਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਫਸਟ ਏਡ ਸਿਖਲਾਈ, ਟੀਬੀ, ਏਡਜ਼ ਅਤੇ ਐਚ.ਆਈ.ਵੀ ਪ੍ਰੋਜੈਕਟਾਂ ਦੀ ਰੋਕਥਾਮ ਅਤੇ ਰਾਜ ਵਿੱਚ ਨਸ਼ਾ ਛੁਡਾਊ  ਮੁਹਿੰਮ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਰਿਹਾ ਹੈ ਅਤੇ ਹੁਣ ਕੋਹੜ ਦੇ ਖਾਤਮੇ 'ਤੇ ਪੂਰਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਆਫਤ ਪ੍ਰਬੰਧਨ ਨੂੰ ਮਜ਼ਬੂਤ ਕਰਨ ਅਤੇ ਆਫਤ ਪ੍ਰਬੰਧਨ ਦੀਆਂ ਗਤੀਵਿਧੀਆਂ ਵਿੱਚ ਸਾਰੇ ਭਾਈਵਾਲਾਂ ਨੂੰ ਸਿਖਲਾਈ ਦੇਣ ਲਈ ਰੈਡ ਕਰਾਸ ਦੇ ਪਲੇਟਫਾਰਮ ਦੀ ਵਰਤੋਂ ਕਰਨ ਲਈ ਵੀ ਕਿਹਾ ਹੈ। ਬਾਰ ਐਸੋਸੀਏਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੈਂਬਰਾਂ ਨੂੰ ਫਸਟ ਏਡ ਦੀ ਸਿਖਲਾਈ ਦੇਣ ਵਾਲੇ ਪਹਿਲੇ ਰਾਜ ਦੇਸ਼ ਬਣਨ ਦੇ ਇਕ ਹੋਰ ਮੀਲ ਪੱਥਰ ਦੀ ਪ੍ਰਾਪਤੀ ਲਈ ਉਨ੍ਹਾਂ ਨੇ ਪੰਜਾਬ ਰੈਡ ਕਰਾਸ ਦੀ ਵੀ ਸ਼ਲਾਘਾ ਕੀਤੀ।

ਮਾਨਵਤਾਵਾਦੀ ਸੇਵਾਵਾਂ ਦੇ ਸਨਮਾਨ ਵਿੱਚ ਰਾਜਪਾਲ ਨੇ ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਨੂੰ ਪੁਰਸਕਾਰ ਵੀ ਭੇਟ ਕੀਤੇ ਜਿਨ੍ਹਾਂ ਨੇ ਰੈੱਡ ਕਰਾਸ ਦੇ ਮਿਸ਼ਨ ਅਤੇ ਸੰਦੇਸ਼ ਨੂੰ ਅੱਗੇ ਲੈ ਕੇ ਪੰਜਾਬ ਰੈਡ ਕਰਾਸ ਨਾਲ ਸਮਝੌਤਿਆਂ 'ਤੇ ਦਸਤਖਤ ਕੀਤੇ ਹਨ।ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਫਸਟ ਏਡ ਦੀ ਸਿਖਲਾਈ, ਖੂਨਦਾਨ ਮੁਹਿੰਮ, ਸਦੱਸਤਾ ਦਾਖਲਾ ਅਤੇ ਸਟੇਟ ਬ੍ਰਾਂਚ ਨੂੰ ਵਿੱਤੀ ਯੋਗਦਾਨ ਦੇਣ ਵਰਗੀ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਐਸਐਸਪੀਜ਼  ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਅਤੇ ਸਕੂਲ ਦੇ ਪ੍ਰਿੰਸੀਪਲ ਅਤੇ ਬਾਰ ਐਸੋਸੀਏਸ਼ਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਪ੍ਰਧਾਨ, ਪਤਵੰਤੇ ਅਤੇ ਸਮਾਜ ਸੇਵੀਆਂ ਸਮੇਤ ਕੁਝ ਉੱਘੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸ਼ਾਨਦਾਰ ਕਾਰਗੁਜ਼ਾਰੀ  ਲਈ ਸਮੁੱਚੀ ਟਰਾਫੀ ਜ਼ਿਲ੍ਹਾ ਰੂਪਨਗਰ ਨੇ ਪ੍ਰਾਪਤ ਕੀਤੀ।ਇਸ ਤੋਂ ਪਹਿਲਾਂ ਪੰਜਾਬ ਸਟੇਟ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੀ.ਐੱਸ. ਤਲਵਾੜ, ਨੇ ਸਦਨ ਦੀ ਪ੍ਰਵਾਨਗੀ ਲਈ ਮੀਟਿੰਗ ਦਾ ਏਜੰਡਾ ਰੱਖਿਆ। ਉਨ੍ਹਾਂ ਧੰਨਵਾਦ ਦਾ ਮਤਾ ਵੀ ਪੇਸ਼ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਪਾਲ ਦੇ ਪ੍ਰਮੁੱਖ ਸਕੱਤਰ ਸ਼੍ਰੀ ਜੇ.ਐਮ. ਬਾਲਾਮੁਰੂਗਨ, ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ  ਰਾਜੀ ਪੀ ਸ਼੍ਰੀਵਾਸਤਵ ਆਈ.ਏ.ਐੱਸ., ਫ਼ਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਆਈ.ਏ.ਐਸ., ਸ੍ਰੀ ਸੁਮੇਰ ਸਿੰਘ ਗੁਰਜਰ ਆਈ.ਏ.ਐੱਸ, ਕਮਿਸ਼ਨਰ (ਫਿਰੋਜ਼ਪੁਰ ਡਵੀਜ਼ਨ), ਸ਼੍ਰੀ ਦੀਪਇੰਦਰ ਸਿੰਘ, ਕਮਿਸ਼ਨਰ, (ਪਟਿਆਲਾ ਡਵੀਜ਼ਨ), ਡਾ. ਅਵਨੀਤ ਕੌਰ, ਡਾਇਰੈਕਟਰ (ਸਿਹਤ ਸੇਵਾਵਾਂ, ਪੰਜਾਬ), ਪੰਜਾਬ ਰਾਜ ਰੈਡ ਕਰਾਸ ਸ਼ਾਖਾ ਦੇ ਵਾਈਸ ਚੇਅਰਮੈਨ ਅਤੇ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

 

Tags: VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD