Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਪੁਗਾਏ ਆਪਣੇ ਬੋਲ, ਬਾਕੀ ਬਚਦੇ 5 ਨੌਜਵਾਨ ਵੀ ਦੁਬਈ ਤੋਂ ਭੇਜੇ ਵਾਪਸ ਭਾਰਤ

ਡਾ.ਐੱਸ.ਪੀ.ਸਿੰਘ ਓਬਰਾਏ ਨਾ ਫੜਦੇ ਬਾਂਹ ਤਾਂ ਵਾਪਸ ਆਉਣਾ ਸੀ ਅਸੰਭਵ : ਪੀੜਤ ਨੌਜਵਾਨ

5 Dariya News

5 Dariya News

5 Dariya News

ਅੰਮ੍ਰਿਤਸਰ , 05 Mar 2020

Last updated on: Mar 05, 2020, 00:00 IST

ਦੁਬਈ ਅੰਦਰ ਪਾਕਿਸਤਾਨੀ ਕੰਪਨੀ ਮਾਲਕ ਵੱਲੋਂ ਧੋਖਾ ਦਿੱਤੇ ਜਾਣ ਤੋਂ ਬਾਅਦ ਲਵਾਰਸਾਂ ਵਾਂਗ ਰੁਲਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ ਨੂੰ ਆਪਣੇ ਖਰਚੇ ਤੇ ਵਾਪਸ ਭੇਜਣ ਦਾ ਬੀੜਾ ਚੁੱਕਣ ਵਾਲੇ ਅਤੇ ਪੂਰੀ ਦੁਨੀਆਂ 'ਚ ਵੱਡੇ ਦਿਲ ਵਾਲੇ ਸਰਦਾਰ ਦੇ ਨਾਂ ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਅੱਜ ਬਾਕੀ ਬਚਦੇ 5 ਨੌਜਵਾਨ ਵੀ ਦੁਬਈ ਤੋਂ ਵਾਪਸ ਵਤਨ ਭੇਜ ਕੇ ਆਪਣੇ ਆਪਣੇ ਕਹੇ ਬੋਲ ਪੁਗਾ ਦਿੱਤੇ ਹਨ।ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਨੌਜਵਾਨਾਂ ਨੂੰ ਹਵਾਈ ਅੱਡੇ ਤੋਂ ਲੈਣ ਲਈ ਉਚੇਚੇ ਤੌਰ ਤੇ ਪਹੁੰਚੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ,ਖਜ਼ਾਨਚੀ ਨਵਜੀਤ ਸਿੰਘ ਘਈ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੁਬਈ ਦੀ ਮਦਾਰ ਅਲ ਫ਼ਲਕ ਨਾਮੀ ਇੱਕ ਕੰਪਨੀ ਨੇ ਸਕਿਓਰਿਟੀ ਦੇ ਕੰਮ ਲਈ ਭਾਰਤ ਤੋਂ ਦੁਬਈ ਸੱਦਿਆ ਸੀ ਪਰ ਕੁਝ ਮਹੀਨਿਆਂ ਬਾਅਦ ਹੀ ਪਾਕਿਸਤਾਨ ਨਾਲ ਸਬੰਧਿਤ ਉਸ ਕੰਪਨੀ ਮਾਲਕ ਉਕਤ ਨੌਜਵਾਨਾਂ ਨੂੰ  ਕਈ ਮਹੀਨਿਆਂ ਦੀ ਤਨਖ਼ਾਹ ਦਿੱਤੇ ਬਿਨ੍ਹਾਂ  ਹੀ ਆਪਣੀ ਕੰਪਨੀ ਨੂੰ ਬੰਦ ਕਰ ਕੇ ਭੱਜ ਗਿਅਾ ਸੀ। ਜਿਸ ਕਾਰਨ ਬਹੁਤ ਸਾਰੇ ਨੌਜਵਾਨਾਂ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਹੋਣਾ ਪਿਆ ਸੀ । ਉਨ੍ਹਾਂ ਦੱਸਿਆ ਉਕਤ ਨੌਜਵਾਨਾਂ ਦੇ ਡਾ.ਓਬਰਾਏ ਦੇ ਸੰਪਰਕ 'ਚ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਡਾ. ਓਬਰਾਏ ਨੇ ਇਨ੍ਹਾਂ ਨੌਜਵਾਨਾਂ ਨੂੰ ਜਿੱਥੇ ਰਹਿਣ ਲਈ ਛੱਤ ਦੇਣ ਤੋਂ ਇਲਾਵਾ ਤਿੰਨ ਸਮੇਂ ਦਾ ਖਾਣਾ ਮੁਹੱਈਆ ਕਰਵਾਇਆ ਉੱਥੇ ਹੀ ਇਨ੍ਹਾਂ ਨੌਜਵਾਨਾਂ ਦੇ ਵਾਪਸ ਆਉਣ ਲਈ ਸਾਰੇ ਲੋੜੀਂਦੇ ਜ਼ਰੂਰੀ ਕਾਗਜ਼ਾਤ ਮੁਕੰਮਲ ਕਰਨ ਤੋਂ ਬਾਅਦ ਦੁਬਈ ਤੋਂ ਭਾਰਤ ਦੀਆਂ ਹਵਾਈ ਟਿਕਟਾਂ,ਜੁਰਮਾਨੇ,ਓਵਰਸਟੇਅ ਦਾ ਸਾਰਾ  ਖਰਚਾ ਵੀ ਉਨ੍ਹਾਂ ਖੁਦ ਕਰ ਕੇ ਅੱਜ ਆਪਣੇ ਕਹੇ ਬੋਲਾਂ ਨੂੰ ਪੁਗਾਉਂਦਿਆਂ ਹੋਇਆਂ ਸਾਰੇ ਦੇ ਸਾਰੇ 29 ਨੌਜਵਾਨਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ 'ਚ ਪਹੁੰਚਾ ਦਿੱਤਾ ਹੈ। ਦੁਬਈ ਤੋਂ ਵਤਨ ਪੁੱਜੇ ਊਨਾ (ਹਿਮਾਚਲ ਪ੍ਰਦੇਸ਼) ਦੇ ਨੌਜਵਾਨ ਨੀਰਜ ਕੁਮਾਰ, ਜਿਲ੍ਹਾ ਰੋਪੜ ਦੇ ਦਰਸ਼ਨਪ੍ਰੀਤ ਸਿੰਘ ਤੇ ਅਜੇ ਕੁਮਾਰ,ਫ਼ਤਿਹਗੜ੍ਹ ਸਾਹਿਬ ਦੇ ਲਵਪ੍ਰੀਤ ਸਿੰਘ ਜਦ ਕਿ ਮੁਹਾਲੀ ਦੇ ਉਮੇਸ਼ ਕੁਮਾਰ ਨੇ ਨਮ ਅੱਖਾਂ ਨਾਲ ਬੇਗਾਨੀ ਧਰਤੀ ਤੇ ਉਨ੍ਹਾਂ ਨਾਲ ਹੋਏ ਵੱਡੇ ਧੋਖੇ ਤੋਂ ਬਾਅਦ ਵਾਪਰੇ ਘਟਨਾਕ੍ਰਮ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਨੇ ਕਰਜ਼ਾ ਚੁੱਕ ਕੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਿਦੇਸ਼ ਭੇਜਿਆ ਸੀ ਪਰ ਜੋ ਕੁਝ ਉਥੇ ਉਨ੍ਹਾਂ ਨਾਲ ਵਾਪਰਿਆ ਉਸ ਨੂੰ ਸੋਚ ਕੇ ਹੁਣ ਵੀ ਉਨ੍ਹਾਂ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਡਾ.ਐੱਸ.ਪੀ.ਸਿੰਘ ਓਬਰਾਏ  ਇਸ ਔਖੇ ਸਮੇਂ 'ਚ ਉਨ੍ਹਾਂ ਦੀ ਬਾਂਹ ਨਾ ਫੜਦੇ ਤਾਂ ਉਹ ਕਦੇ ਵੀ ਵਾਪਸ ਆਪਣੇ ਮਾਪਿਆਂ ਕੋਲ ਨਹੀਂ ਆ ਸਕਦੇ ਸਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁੱਲ 29 ਨੌਜਵਾਨਾਂ 'ਚੋਂ ਪੰਜਾਬ ਦੇ 18,ਹਰਿਆਣਾ ਦੇ 6,ਹਿਮਾਚਲ ਦੇ 4 ਅਤੇ ਦਿੱਲੀ 1 ਨੌਜਵਾਨ ਸ਼ਾਮਲ ਸੀ। ਇਸ ਮੌਕੇ ਉਕਤ ਨੌਜਵਾਨਾਂ ਦੇ ਮਾਪਿਆਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਢਿੱਲੋਂ ਵੀ ਮੌਜੂਦ ਸਨ ।

 

Tags: Sarbat Da Bhala Trust Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD