Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੁਰਸਕਾਰ ਸਮਾਗਮ ਦਾ ਆਯੋਜਨ

ਡਾ. ਸੁਖਦੇਵ ਸਿੰਘ ਸਿਰਸਾ ਅਕਾਡਮੀ ਦੇ ਸਰਵਉੱਚ ਸਨਮਾਨ ਫ਼ੈਲੋਸ਼ਿਪ ਅਤੇ ਪ੍ਰੋ. ਕੰਵਲਜੀਤ ਕੌਰ, ਡਾ. ਰਮੇਸ਼ਇੰਦਰ ਕੌਰ ਬੱਲ, ਡਾ. ਜਸਬੀਰ ਕੌਰ ਕੇਸਰ, ਡਾ. ਗੁਰਨਾਮ ਕੌਰ ਬੇਦੀ ਪ੍ਰੋ. ਨਿਰਪਜੀਤ ਕੌਰ ਗਿੱਲ ਪੁਰਸਕਾਰ ਨਾਲ ਸਨਮਾਨਤ

Web Admin

Web Admin

5 Dariya News

ਲੁਧਿਆਣਾ , 07 Mar 2020

Last updated on: Mar 07, 2020, 00:00 IST

ਸਪਰਪਿਤ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੁਰਸਕਾਰ ਸਮਾਗਮ ਕੀਤਾ ਗਿਆ ਜਿਸ ਵਿਚ ਸਿਖਿਆ ਸਾਹਿਤ ਤੇ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਅਧਿਆਪਕਾਵਾਂ ਨੂੰ ਪੁਰਸਕਾਰ ਪ੍ਰਦਾਨ ਕੀਤੇ ਗਏ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਸ. ਪ. ਸਿੰਘ ਸਾਬਕਾ ਉਪਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਕੀਤੀ। ਸ. ਅਰਵਿੰਦਰ ਸਿੰਘ ਰੰਗਾ, ਕਮਿਸ਼ਨਰ ਸੈਂਟਰਲ ਐਕਸਾਈਜ਼ ਅਤੇ ਕਸਟਮਜ਼ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੇ ਆਰੰਭ ਵਿਚ ਪੰਜਾਬੀ ਸਾਹਿਤ ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਸਵਾਗਤੀ ਸ਼ਬਦ ਕਹੇ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਸਮਾਗਮ ਦਾ ਸਮੁੱਚਾ ਪ੍ਰਬੰਧ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਅਤੇ ਕਾਲਜ ਦੇ ਪੰਜਾਬੀ ਵਿਭਾਗ ਨੇ ਕੀਤਾ। ਪ੍ਰਧਾਨਗੀ ਮੰਡਲ ਵਿਚ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਸਰਬਜੀਤ ਸਿੰਘ, ਜਗਬੀਰ ਸਿੰਘ ਸੋਖੀ ਸ਼ਾਮਲ ਸਨ।ਪੁਰਸਕਾਰ ਦੀ ਰਸਮ ਤੋਂ ਪਹਿਲਾਂ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਆਪਣੀ ਸਵਰਗੀ ਪਤਨੀ ਪ੍ਰੋ. ਨਿਰਪਜੀਤ ਕੌਰ ਗਿੱਲ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਖੋਜ ਅਤੇ ਅਧਿਆਪਨ ਤੋਂ ਇਲਾਵਾ ਉਨ੍ਹਾਂ ਨੇ ਬਹੁਤ ਸਾਰੀਆਂ ਵਿਦਿਆਰਥਣਾਂ ਦੀ ਰਹਿਨੁਮਾਈ ਕੀਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਹੌਸਲੇ ਨਾਲ ਅੱਗੇ ਵੱਧਦੇ ਰਹਿਣ ਦੀ ਪ੍ਰੇਰਣਾ ਦਿੰਦੇ ਰਹੇ।ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਆਪਣਾ ਸਰਵਉੱਚ ਸਨਮਾਨ 'ਫ਼ੈਲੋਸ਼ਿਪ' ਡਾ. ਸੁਖਦੇਵ ਸਿੰਘ ਨੂੰ ਪ੍ਰਦਾਨ ਕੀਤਾ ਗਿਆ। ਇਸ ਦੇ ਨਾਲ ਹੀ ਅਕਾਡਮੀ ਦੇ ਸਾਬਕਾ ਪ੍ਰਧਾਨ  ਪ੍ਰੋ. ਗੁਰਭਜਨ ਸਿੰਘ ਗਿੱਲ ਵਲੋਂ ਆਪਣੀ ਪਤਨੀ ਸਵਰਗੀ ਪ੍ਰੋ. ਨਿਰਪਜੀਤ ਕੌਰ ਗਿੱਲ ਦੀ ਯਾਦ ਵਿਚ ਸ਼ੁਰੂ ਕੀਤਾ ਪੁਰਸਕਾਰ ਪ੍ਰੋ. ਜਸਬੀਰ ਕੌਰ ਕੇਸਰ, ਪ੍ਰੋ. ਕੰਵਲਜੀਤ ਕੌਰ (ਮਰਨ ਉਪਰੰਤ), ਡਾ. ਰਮੇਸ਼ ਇੰਦਰ ਕੌਰ ਬੱਲ ਤੇ ਡਾ. ਗੁਰਨਾਮ ਕੌਰ ਬੇਦੀ ਨੂੰ ਪ੍ਰਦਾਨ ਕੀਤੇ ਗਏ। 

ਸਨਮਾਨਤ ਸ਼ਖ਼ਸੀਅਤਾਂ ਨੂੰ ਅਕਾਡਮੀ ਵਲੋਂ ਇੱਕੀ-ਇੱਕੀ ਹਜ਼ਾਰ ਰੁਪਏ, ਸ਼ੋਭਾ ਪੱਤਰ, ਪੁਸਤਕਾਂ ਦੇ ਸੈੱਟ ਅਤੇ ਦੋਸ਼ਾਲੇ ਦੇ ਕੇ ਸਨਮਾਨਤ ਕੀਤਾ ਗਿਆ। ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸੁਖਦੇਵ ਸਿੰਘ ਨੇ ਫ਼ੈਲੋਸ਼ਿਪ ਦੇ ਰਕਮ ਵਿਚ ਦਸ ਹਜ਼ਾਰ ਰੁਪਏ ਹੋਰ ਜੋੜ ਕੇ ਇੱਕੀ ਹਜ਼ਾਰ ਰੁਪਏ ਅਕਾਡਮੀ ਨੂੰ ਦਾਨ ਵਜੋਂ ਦਿੱਤੇ। ਇਸ ਮੌਕੇ ਡਾ. ਸਰਬਜੀਤ ਸਿੰਘ ਹੋਰਾਂ ਨੇ ਡਾ. ਸੁਖਦੇਵ ਸਿੰਘ ਦੇ ਜੀਵਨ ਅਤੇ ਸਾਹਿਤਕ ਤੇ ਅਕਾਦਮਿਕ ਯੋਗਦਾਨ ਬਾਰੇ ਖੋਜ-ਪੱਤਰ ਪੇਸ਼ ਕੀਤਾ। ਉਪਰੰਤ  ਸਾਰੀਆਂ ਸਨਮਾਨਿਤ ਸ਼ਖ਼ਸੀਅਤਾਂ ਨੇ ਆਪਣੀ ਸਾਹਿਤਕ ਅਤੇ ਅਕਾਦਮਿਕ ਯਾਤਰਾ ਦੇ ਕੌੜੇ ਮਿੱਠੇ ਅਨੁਭਵ ਸਾਂਝੇ ਕੀਤੇ ਅਤੇ ਇਨ੍ਹਾਂ ਸਨਮਾਨਾਂ ਲਈ ਉਨ੍ਹਾਂ ਦੀ ਚੋਣ ਕਰਨ 'ਤੇ ਪੰਜਾਬੀ ਸਾਹਿਤ ਅਕਾਡਮੀ ਦਾ ਧੰਨਵਾਦ ਕੀਤਾ।ਸਮਾਗਮ ਦਾ ਮੰਚ ਸੰਚਾਲਨ ਅਕਾਡਮੀ ਦੇ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਕੀਤਾ। ਪ੍ਰੋ. ਜਸਪਾਲ ਕੌਰ, ਸ੍ਰੀ ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਸ੍ਰੀ ਤੈਲੋਚਨ ਲੋਚੀ ਨੇ ਸਨਮਾਨਤ ਸ਼ਖ਼ਸੀਅਤਾਂ ਬਾਰੇ ਸ਼ੋਭਾ ਪੱਤਰ ਪੇਸ਼ ਕੀਤੇ।ਇਸ ਮੌਕੇ ਤੇਜ ਪ੍ਰਤਾਪ ਸਿੰਘ ਸੰਧੂ, ਡਾ. ਮਾਨ ਸਿੰਘ ਤੂਰ, ਗੁਰਜੀਤ ਸਿੰਘ ਢਿੱਲੋਂ, ਪ੍ਰਿਥੀਪਾਲ ਸਿੰਘ ਐਸ.ਪੀ., ਪੁਨੀਤਪਾਲ ਸਿੰਘ ਗਿੱਲ, ਡਾ. ਕੁਲਦੀਪ ਸਿੰਘ, ਦਲਵੀਰ ਲੁਧਿਆਣਵੀ, ਸੁਰਿੰਦਰ ਦੀਪ, ਪ੍ਰੋ. ਰਾਜੇਸ਼ਵਰਪਾਲ, ਪ੍ਰੋ. ਤੇਜਿੰਦਰ ਕੌਰ, ਸਥਾਨਕ ਲੇਖਕ ਅਤੇ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਰਾਮਗੜ੍ਹੀਆ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਸ. ਰਣਜੋਧ ਸਿੰਘ (ਉੱਘੇ ਲੇਖਕ ਅਤੇ ਫ਼ੋਟੋ ਆਰਟਿਸਟ) ਨੇ ਸਨਮਾਨਤ ਸ਼ਖ਼ਸੀਅਤਾਂ ਨੂੰ ਮਾਬਾਰਿਕਬਾਦ ਦਿੱਤੀ ਅਤੇ ਕਿਹਾ ਕਿ ਹਰ ਵਰ੍ਹੇ ਪ੍ਰੋ. ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਦਾ ਸਮਾਗਮ ਰਾਮਗੜ੍ਹੀਆ ਗਰਲਜ਼ ਕਾਲਜ ਵਿਚ ਹੀ ਕਰਵਾਇਆ ਜਾਇਆ ਕਰੇਗਾ। ਉਨ੍ਹਾਂ ਅੱਜ ਦੇ ਸਮਾਗਮ ਨੂੰ ਸਫ਼ਲ ਕਰਨ ਲਈ ਅਕਾਡਮੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

 

Tags: Award , Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD