Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਤਨ ਸੈਰਬ ਫੋਸਟਰ ਸਕੂਲ ਵਿੱਚ ਸਾਲਾਨਾ ਖੇਡ ਦਿਵਸ ਦਾ ਆਯੋਜਨ

ਨਿੱਕੀ ਉਮਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਲਗਾਉਣਾ ਹੈ ਜ਼ਰੂਰੀ -ਸੁੰਦਰ ਲਾਲ ਅਗਰਵਾਲ

Web Admin

Web Admin

5 Dariya News

ਐਸ.ਏ.ਐਸ ਨਗਰ , 07 Mar 2020

Last updated on: Mar 07, 2020, 00:00 IST

ਰਤਨ ਸੈਰਬ ਫੋਸਟਰ ਸਕੂਲ ਵਿੱਚ ਸਕੂਲ ਦੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਦੇ ਲਈ ਸਾਲਾਨਾ ਖੇਡ ਦਿਵਸ ਆਯੋਜਨ ਕੀਤਾ ਗਿਆ । ਸਕੂਲ ਦੇ ਪ੍ਰਿੰਸੀਪਲ ਅਮਰਜੋਤੀ ਸ਼ਰਮਾ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਦੇ ਨਾਲ ਭਾਗ ਲਿਆ । ਸਾਲਾਨਾ ਖੇਡ ਦਿਵਸ ਦੀ ਸ਼ੁਰੂਆਤ ਖੀਲਾ ਠਾਕੁਰ ਅੰਤਰਰਾਸ਼ਟਰੀ ਹੈਂਡਬਾਲ ਖਿਡਾਰਨ ਤੇ ਡਾ ਸਫ਼ਰੀ ਲਾਲ ਅੰਤਰਰਾਸ਼ਟਰੀ ਮੇਜ਼ਬਾਨ ਅਤੇ ਰੈਸਲਿੰਗ ਗਾਈਡ ,  ਰਤਨ ਗਰੁੱਪ ਦੇ ਚੇਅਰਮੈਨ ਸ੍ਰੀ ਸੁੰਦਰ ਲਾਲ ਅਗਰਵਾਲ ਅਤੇ ਮੈਨੇਜਿੰਗ ਕਮੇਟੀ ਮੈਂਬਰ ਸ੍ਰੀਮਤੀ ਸੰਗੀਤਾ ਅਗਰਵਾਲ ਵੱਲੋਂ ਹਵਾ ਦੇ ਵਿੱਚ ਰੰਗਦਾਰ ਗੁਬਾਰੇ ਛੱਡ ਕੇ ਕੀਤੀ ਗਈ । ਇਨ੍ਹਾਂ ਗੁਬਾਰਿਆਂ ਦੇ ਉੱਪਰ ਸਕੂਲ ਦਾ ਮਾਟੋ ਗੁਰਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦੀ ਨਾਂ ਉਲੀਕੇ ਹੋਏ ਸਨ ।ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰਤਨ ਗਰੁੱਪ ਦੇ ਚੇਅਰਮੈਨ ਸ੍ਰੀ ਸੁੰਦਰ ਲਾਲ ਅਗਰਵਾਲ ਨੇ ਕਿਹਾ ਕਿ ਨਿੱਕੀ ਉਮਰੇ ਹੀ ਵਿਦਿਆਰਥੀਆਂ ਨੂੰ ਖੇਡਾਂ ਵੱਲ ਲਗਾਉਣਾ ਜ਼ਰੂਰੀ ਹੈ ।ਉਨ੍ਹਾਂ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ ਅਤੇ ਰਤਨ ਗਰੁੱਪ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮੋਹਰੀ ਰਹਿੰਦਾ ਹੈ । ਉਨ੍ਹਾਂ ਸਕੂਲ ਦੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਕੂਲ ਦੇ ਅਧਿਆਪਕਾਂ ਨੇ ਇਸ ਖੇਡ ਦਿਵਸ ਦੇ ਲਈ ਬੱਚਿਆਂ ਨੂੰ ਬਹੁਤ ਹੀ ਵਧੀਆ ਤਰੀਕੇ ਦੇ ਨਾਲ ਤਿਆਰ ਕੀਤਾ ਹੈ ।ਸਕੂਲ ਦੇ ਪਿ੍ੰਸੀਪਲ ਅਮਰ ਜੋਤੀ ਸ਼ਰਮਾ ਨੇ ਕਿਹਾ ਕਿ ਖੇਡਾਂ ਜਿੱਥੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਭਰਦੀਆਂ ਹਨ ਉੱਥੇ ਹੀ ਵਿਦਿਆਰਥੀਆਂ ਦੇ ਵਿੱਚ ਬਹੁਤ ਸਾਰੇ ਗੁਣਾਂ ਦਾ ਵਿਕਾਸ ਕਰਦੀਆਂ ਹਨ ।ਇਸ ਦੌਰਾਨ ਵਿਦਿਆਰਥੀਆਂ ਦੇ ਵਿੱਚ ਬਹੁਤ ਸਾਰੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਰੈਬਿਟ ਰੇਸ , ਲੈਗ ਰੇਸ , ਐਕਰੋਬੇਟ ਰੇਸ, ਬੈਲੇਸਿੰਗ ਰੇਸ ਅਤੇ ਰਿਲੇ ਰੇਸ ਸ਼ਾਮਿਲ ਸਨ ।ਇਸ ਦੌਰਾਨ ਬਲਾਕ ਰੇਸ ਵਿੱਚ ਅਨੰਨਿਆ ਨੇ ਪਹਿਲਾਂ ,ਸੁੰਦਰਾਂ ਨੇ ਦੂਜਾ ਅਤੇ ਪ੍ਰਣਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।ਬੈਲੇਂਸਿੰਗ ਰੇਸ ਵਿੱਚ ਹਰਨੀਤ ਸਿੰਘ ਨੇ ਪਹਿਲਾ ਵਿਸ਼ਾਲ ਨੇ ਦੂਜਾ ਅਤੇ ਸਿਮਰਨਜੀਤ ਕੌਰ ਨੇ ਤੀਜਾ ਸਥਾਨ ਲਿਆ । ਇਸੇ ਤਰ੍ਹਾਂ ਹੀ ਐਕਰੋਬੇਟ ਰੇਸ ਵਿੱਚ ਆਰਿਫ ਨੇ ਪਹਿਲਾਂ ਸੁੰਦਰਾਂ ਨੇ ਦੂਜਾ ਅਤੇ ਪ੍ਰਭਜੋਤ ਨੇ ਤੀਜਾ ਸਥਾਨ ਲਿਆ । ਪ੍ਰੋਗਰਾਮ ਦੇ ਅਖੀਰ ਦੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ।

 

Tags: Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD