Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦੇਸ਼ ਦੀ ਸੇਵਾ 'ਚ ਮੋਹਰੀ ਹੈ ਪੰਜਾਬ ਦੀ ਧਰਤੀ : ਓਮ ਬਿਰਲਾ

ਕਿਹਾ, ਹੁਸ਼ਿਆਰਪੁਰ ਜ਼ਿਲ੍ਹੇ ਦੇ 574 ਨੌਜਵਾਨਾਂ ਨੇ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ

Web Admin

Web Admin

5 Dariya News

ਹੁਸ਼ਿਆਰਪੁਰ , 07 Mar 2020

Last updated on: Mar 07, 2020, 00:00 IST

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪੰਜਾਬ ਦੀ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਪੰਜਾਬ ਸੂਬਾ ਦੇਸ਼ ਦੀ ਸੇਵਾ ਕਰਨ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਹ ਅੱਜ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਖੇ ਆਜ਼ਾਦੀ ਘੁਲਾਟੀਆਂ ਅਤੇ ਫੌਜ 'ਚ ਲਗਾਤਾਰ ਦੇਸ਼ ਦੀ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼, ਸਾਬਕਾ ਐਮ.ਪੀ. ਅਤੇ ਵਾਈਸ ਚੇਅਰਮੈਨ ਭਾਰਤੀ ਰੈਡ ਕਰਾਸ ਸੋਸਾਇਟੀ ਸ਼੍ਰੀ ਅਵਿਨਾਸ਼ ਰਾਏ ਖੰਨਾ, ਸਾਬਕਾ ਕੈਬਨਿਟ ਮੰਤਰੀ ਸ਼੍ਰੀ ਤੀਕਸ਼ਨ ਸੂਦ, ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ਼੍ਰੀ ਗੌਰਵ ਗਰਗ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਦਾ ਕਿਸਾਨ ਅੰਨਦਾਤਾ ਦੇ ਰੂਪ ਵਿੱਚ ਦੇਸ਼ ਦੀ ਸੇਵਾ ਕਰ ਰਿਹਾ ਹੈ, ਉਥੇ ਪੰਜਾਬ ਦਾ ਨੌਜਵਾਨ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਕੱਲੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੀ 574 ਨੌਜਵਾਨ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਹਨ, ਜਿਸ ਕਾਰਨ ਇਹ ਧਰਤੀ ਆਉਣ ਵਾਲੀਆਂ ਪੀੜ੍ਹੀਆਂ ਅੰਦਰ ਦੇਸ਼ ਸੇਵਾ ਦਾ ਜਜ਼ਬਾ ਪੈਦਾ ਕਰਦੀ ਰਹੇਗੀ।

ਲੋਕ ਸਭਾ ਸਪੀਕਰ ਵਲੋਂ ਜਿੱਥੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਲਗਾਤਾਰ ਪੀੜ੍ਹੀ ਦਰ ਪੀੜ੍ਹੀ ਫੌਜ ਦੀ ਸੇਵਾ ਕਰ ਰਹੇ 21 ਪਰਿਵਾਰਾਂ ਦਾ ਸਨਮਾਨ ਕੀਤਾ ਗਿਆ, ਉਥੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਆ ਗਿਆ। ਇਸ ਤੋਂ ਪਹਿਲਾਂ ਸ਼੍ਰੀ ਬਿਰਲਾ ਨੇ ਐਮ.ਪੀ. ਲੈਡ ਸਕੀਮ ਅਧੀਨ 81.50 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਟਾਊਨ ਕਲੱਬ ਹੁਸ਼ਿਆਰਪੁਰ ਵਿਖੇ ਆਜ਼ਾਦੀਆਂ ਘੁਲਾਟੀਆਂ ਲਈ ਉਸਾਰੀ ਗਈ ਫੋਟੋ ਗੈਲਰੀ ਦਾ ਉਦਘਾਟਨ ਕੀਤਾ, ਉਪਰੰਤ ਇਸੇ ਸਕੀਮ ਅਧੀਨ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਵਿਖੇ ਜੰਗੀ ਸ਼ਹੀਦਾਂ ਲਈ ਉਸਾਰੀ ਗਈ ਫੋਟੋ ਗੈਲਰੀ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਇੱਥੇ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਤੋਂ ਪਹਿਲਾਂ ਸਵੇਰੇ ਜਦੋਂ ਲੋਕ ਸਪੀਕਰ ਸ਼੍ਰੀ ਓਮ ਬਿਰਲਾ ਹੁਸ਼ਿਆਰਪੁਰ ਪਹੁੰਚੇ ਤਾਂ ਮਾਡਲ ਟਾਊਨ ਕਲੱਬ ਹੁਸ਼ਿਆਰਪੁਰ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਸ਼੍ਰੀ ਵਰਿੰਦਰ ਸਿੰਘ ਬਾਜਵਾ, ਸਾਬਕਾ ਐਮ.ਪੀ. ਸ਼੍ਰੀ ਕਮਲ ਚੌਧਰੀ, ਮੇਅਰ ਸ਼੍ਰੀ ਸ਼ਿਵ ਸੂਦ ਅਤੇ ਸ਼੍ਰੀ ਰਮਨ ਘਈ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।

 

Tags: Om Birla , Avinash Rai Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD