Monday, 13 May 2024

 

 

ਖ਼ਾਸ ਖਬਰਾਂ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ

 

ਕੌਵਿਡ-19 ਦੇ ਮੱਦੇਨਜ਼ਰ ਫੂਡ ਤੇ ਡਰੱਗ ਪ੍ਰਬੰਧਨ ਵਿਭਾਗ ਨੇ ਰੱਖੀ ਕੈਮਿਸਟਾਂ 'ਤੇ ਤਿੱਖੀ ਨਜ਼ਰ

ਦਵਾਈਆਂ, ਸੈਨੀਟਾਈਜ਼ਰ ਅਤੇ ਮਾਸਕ ਦੀ ਨਕਲੀ ਕਿੱਲਤ ਅਤੇ ਵਾਧੂ ਕੀਮਤਾਂ ਵਸੂਲਣ 'ਤੇ ਲਗਾਈ ਜਾਵੇਗੀ ਰੋਕ: ਪੰਨੂੰ

5 Dariya News

5 Dariya News

5 Dariya News

ਚੰਡੀਗੜ੍ਹ , 08 Mar 2020

ਕੌਵਿਡ-19 ਦੇ ਫੈਲਣ ਦੇ ਮੱਦੇਨਜ਼ਰ ਫੂਡ ਅਤੇ ਡਰੱਗਜ਼ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਸ੍ਰੀ ਕੇ ਐਸ ਪੰਨੂ ਨੇ ਰਾਜ ਦੀਆਂ ਸਮੂਹ ਜ਼ੋਨਲ ਲਾਇਸੈਂਸਿੰਗ ਅਥਾਰਟੀਜ਼ ਅਤੇ ਡਰੱਗ ਕੰਟਰੋਲ ਅਫਸਰਾਂ ਨੂੰ ਨਿਰਦੇਸ਼ ਦਿੰਦਿਆਂ ਲੋਕਾਂ ਨੂੰ ਜੀਵਨ ਰੱਖਿਅਕ  ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।  ਸ੍ਰੀ ਪੰਨੂ ਨੇ ਕਿਹਾ ਕਿ ਕੋਰੋਨਾ ਵਾਇਰਸ ਸੰਕਰਮਣ ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਬਾਰੇ ਪ੍ਰਕਾਸ਼ਤ ਹੋ ਰਹੀਆਂ ਖਬਰਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਇਹ ਖਦਸ਼ਾ ਹੈ ਕਿ ਇਹ ਬਿਮਾਰੀ ਹੋਰ ਥਾਵਾਂ 'ਤੇ ਵੀ ਫੈਲ ਸਕਦੀ ਹੈ।ਪੰਨੂ ਨੇ ਕਿਹਾ ਕਿ ਅਜਿਹੇ ਖਦਸ਼ਿਆਂ ਕਾਰਨ ਕੁਝ ਦਵਾਈਆਂ ਅਤੇ ਸਿਹਤ ਸਬੰਧੀ ਲੋੜੀਂਦੀਆਂ ਵਸਤਾਂ  ਜਿਵੇਂ ਸੈਨੀਟਾਈਜ਼ਰ ਅਤੇ ਮਾਸਕ ਬਹੁਤ ਜ਼ਿਆਦਾ ਮੰਗ ਵਿੱਚ ਹਨ ਅਤੇ ਮੰਗ ਦੇ ਵਧਣ ਨਾਲ, ਕੁਝ ਦਵਾਈਆਂ ਅਤੇ ਲੋੜੀਂਦੀਆਂ ਵਸਤਾਂ ਦੀ ਅਸਥਾਈ / ਨਕਲੀ ਕਿੱਲਤ ਹੋਣ ਦੀ ਸੰਭਾਵਨਾ ਹੈ। ਉਕਤ ਦਵਾਈਆਂ ਅਤੇ ਵਸਤਾਂ ਦੀ ਅਸਥਾਈ / ਨਕਲੀ ਘਾਟ ਦਾ ਫਾਇਦਾ ਲੈ ਕੇ ਕੁਝ ਕੈਮਿਸਟ ਬਹੁਤ ਜ਼ਿਆਦਾ ਕੀਮਤਾਂ ਵਸੂਲ ਸਕਦੇ ਹਨ ਜਾਂ ਜਮ੍ਹਾਂਖੋਰੀ ਕਰ ਸਕਦੇ ਹਨ।ਉਨ੍ਹਾਂ ਨੇ ਅਜਿਹੀ ਸਥਿਤੀ ਤੋਂ ਬਚਣ ਲਈ ਅਧਿਕਾਰੀਆਂ ਨੂੰ ਆਪਣੇ ਖੇਤਰਾਂ ਦੀਆਂ ਕੈਮਿਸਟ ਐਸੋਸੀਏਸ਼ਨਾਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਨੂੰ ਅਜਿਹੀਆਂ ਬੇਨਿਯਮੀਆਂ ਵਿਚ ਸ਼ਾਮਲ ਨਾ ਹੋਣ ਦੀ ਸਲਾਹ ਦਿੱਤੀ । ਉਨ੍ਹਾਂ ਭਵਿੱਖ ਵਿਚ ਕੈਮਿਸਟਾਂ ਦੀਆਂ ਦੁਕਾਨਾਂ ਵਿਚ ਜ਼ਰੂਰੀ ਦਵਾਈਆਂ ਅਤੇ ਸਿਹਤ ਸਬੰਧੀ ਵਸਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਕਾਲੇ ਬਾਜ਼ਾਰੀ ਅਤੇ ਜਮ੍ਹਾਂਖੋਰੀ ਕਰਨ ਵਾਲੇ ਕੈਮਿਸਟਾਂ ਵਿਰੁੱਧ ਡਰੱਗਜ਼ ਪ੍ਰਾਈਜ਼ਜ਼ ਕੰਟਰੋਲ ਆਰਡਰ (ਡੀ.ਪੀ.ਸੀ.ਓ.), 2013 ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਏਗੀ।

 

Tags: Coronavirus , Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD