Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਵਿਜੈ ਇੰਦਰ ਸਿੰਗਲਾ ਨੇ ਕੈਂਸਰ ਪੀੜਤਾਂ ਨੂੰ ਸੌਂਪੇ ਰਜਿਸਟਰੇਸ਼ਨ ਪੱਤਰ

ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਣਗੇ ਕੈਂਸਰ ਰੋਗੀ

5 Dariya News

5 Dariya News

5 Dariya News

ਸੰਗਰੂਰ , 09 Mar 2020

Last updated on: Mar 09, 2020, 00:00 IST

ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਨੂੰ ਹੋਰ ਵਧਾਉਂਦੇ ਹੋਏ ਹੋਮੀ ਭਾਬਾ ਕੈਂਸਰ ਹਸਪਤਾਲ ਨੂੰ ਵੀ ਇਮਪੈਨਲਡ ਹਸਪਤਾਲਾਂ ਦੀ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ ਜਿਸ ਨਾਲ ਹੁਣ ਇਸ ਯੋਜਨਾ ਤਹਿਤ ਰਜਿਸਟਰਡ ਕੈਂਸਰ ਦੇ ਪੀੜਤਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਮੁਫ਼ਤ ਸੁਵਿਧਾ ਮਿਲ ਸਕੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਹਸਪਤਾਲ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਅੰਬੂਮਨੀ ਦੀ ਮੌਜੂਦਗੀ ਵਿੱਚ ਇਸ ਯੋਜਨਾ ਤਹਿਤ ਰਜਿਸਟਰਡ ਹੋਏ ਮਰੀਜ਼ਾਂ ਨੂੰ ਰਜਿਸਟਰੇਸ਼ਨ ਪੱਤਰ ਜਾਰੀ ਕਰਦਿਆਂ ਕੀਤਾ। ਸ਼੍ਰੀ ਸਿੱਧੂ ਨੇ ਕਿਹਾ ਕਿ ਸਰਬਤ ਸਿਹਤ ਬੀਮਾ ਯੋਜਨਾ ਤਹਿਤ 45 ਲੱਖ ਤੋਂ ਵੱਧ ਲੋਕਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ।ਸਿਹਤ ਮੰਤਰੀ ਸ਼੍ਰੀ ਸਿੱਧੂ ਨੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸੰਗਰੂਰ ਨੂੰ ਮੈਡੀਕਲ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਵਾਲੀ ਸੋਚ ਅਤੇ ਸ਼੍ਰੀ ਸਿੰਗਲਾ ਦੇ ਸਾਰਥਕ ਯਤਨਾਂ ਸਦਕਾ ਸੰਗਰੂਰ ਮੈਡੀਕਲ ਹੱਬ ਵਜੋਂ ਵਿਕਸਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਿਵਲ ਹਸਪਤਾਲ ਸੰਗਰੂਰ ਦੀ ਇਮਾਰਤ ਦਾ ਵੀ ਨਵੀਨੀਕਰਨ ਕਰਕੇ ਇਸ ਨੂੰ ਅਤਿ ਆਧੁਨਿਕ ਇਲਾਜ ਤਕਨੀਕਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਲਈ ਸੁਵਿਧਾਵਾਂ ਦਾ ਵਿਸਥਾਰ ਵੀ ਕੀਤਾ ਜਾਵੇਗਾ ਅਤੇ ਲੋਕਾਂ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਪੀ.ਪੀ.ਪੀ. ਮਾਡਲ ਦੇ ਆਧਾਰ 'ਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਸੀ.ਟੀ ਸਕੈਨ, ਐਮ.ਆਰ.ਆਈ, ਕੈਥ ਲੈਬ ਤੋਂ ਇਲਾਵਾ ਹੋਰ ਐਡਵਾਂਸ ਟੈਸਟ ਉਪਲਬਧ ਕਰਵਾਏ ਜਾਣਗੇ।

ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਵਿਖੇ ਟਰਾਮਾ ਸੈਂਟਰ ਬਣਵਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਨਿਯਮਾਂ ਮੁਤਾਬਕ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਅਤੇ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਇਸ ਸਬੰਧੀ ਲਗਾਤਾਰ ਕੇਂਦਰ ਸਰਕਾਰ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਦੱਸਿਆ ਕਿ ਭਵਾਨੀਗੜ੍ਹ ਹਸਪਤਾਲ ਨੂੰ ਪ੍ਰਾਇਮਰੀ ਹੈਲਥ ਸੈਂਟਰ ਤੋਂ ਅਪਗ੍ਰੇਡ ਕਰਕੇ ਸਬ ਡਵੀਜ਼ਨਲ ਹਸਪਤਾਲ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਹਸਪਤਾਲਾਂ ਵਿੱਚ ਦਰਪੇਸ਼ ਸਫ਼ਾਈ, ਫਰਨੀਚਰ, ਸਟਾਫ਼ ਆਦਿ ਦੀਆਂ ਘਾਟਾਂ ਨੂੰ ਤਰਜੀਹ ਦੇ ਆਧਾਰ 'ਤੇ ਦੂਰ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਇਲਾਕਾ ਵਾਸੀਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਮੰਤਰੀ ਵੱਲੋਂ ਵਿਸ਼ੇਸ਼ ਕਦਮ ਪੁੱਟੇ ਜਾਣ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਕੇ ਮੈਡੀਕਲ ਕਾਲਜ ਦਾ ਦਰਜਾ ਦਿਵਾਉਣ ਲਈ ਪ੍ਰਪੋਜ਼ਲ ਤਿਆਰ ਕੀਤਾ ਗਿਆ ਹੈ ਜੋ ਪ੍ਰਵਾਨਗੀ ਲਈ ਭਾਰਤ ਸਰਕਾਰ ਕੋਲ ਭੇਜਿਆ ਜਾਵੇਗਾ ਅਤੇ ਜੇ ਇਸ ਸਬੰਧੀ ਮੰਜ਼ੂਰੀ ਮਿਲ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਗਰੂਰ ਮੈਡੀਕਲ ਹੱਬ ਵਜੋਂ ਰਾਜ ਭਰ ਵਿੱਚੋਂ ਮੋਹਰੀ ਜ਼ਿਲ੍ਹਾ ਹੋਵੇਗਾ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਪੀ.ਜੀ.ਆਈ ਦੇ ਸੈਟੇਲਾਈਟ ਕੇਂਦਰ ਵਿਖੇ ਪਿਛਲੇ ਦੋ ਸਾਲਾਂ ਤੋਂ ਓ.ਪੀ.ਡੀ ਸਫ਼ਲਤਾ ਨਾਲ ਚੱਲ ਰਹੀ ਹੈ ਅਤੇ ਜਲਦੀ ਹੀ ਇਹ ਹਸਪਤਾਲ ਵੀ ਸ਼ੁਰੂ ਹੋ ਜਾਵੇਗਾ। ਸ਼੍ਰੀ ਸਿੰਗਲਾ ਨੇ ਕਿਹਾ ਕਿ ਕੈਂਸਰ ਹਸਪਤਾਲ ਨੂੰ ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਨਾਲ ਜੋੜੇ ਜਾਣ 'ਤੇ ਹੁਣ ਕੈਂਸਰ ਦੇ ਰੋਗੀਆਂ ਨੂੰ 5 ਲੱਖ ਰੁਪਏ ਤੱਕ ਦੀ ਨਗਦੀ ਰਹਿਤ ਇਲਾਜ ਸੁਵਿਧਾ ਹਾਸਲ ਹੋ ਸਕੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਨਰੇਸ਼ ਗਾਬਾ, ਸੀਨੀਅਰ ਆਗੂ ਮਹੇਸ਼ ਕੁਮਾਰ ਮੇਸ਼ੀ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ।

 

Tags: Balbir Singh Sidhu , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD