Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਮੁੱਖ ਸਕੱਤਰ ਵੱਲੋਂ ਮੋਬਾਈਲ ਐਪ 'ਕੋਵਾ ਪੰਜਾਬ' ਲਾਂਚ

ਸੂਬੇ ਦੇ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਇਸ ਮੋਬਾਈਲ ਐਪ ਰਾਹੀਂ ਮਿਲੇਗੀ ਜਾਣਕਾਰੀ

5 Dariya News

5 Dariya News

5 Dariya News

ਚੰਡੀਗੜ੍ਹ , 09 Mar 2020

ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨੀਆਂ ਵਰਤਣ ਬਾਰੇ ਸਮੇਂ ਸਮੇਂ ਉਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਸਟੇਟ ਮੈਨੇਜਮੈਂਟ ਕੋਵਿਡ-19 ਗਰੁੱਪ ਦੀ ਉੱਚ ਪੱਧਰੀ ਮੀਟਿੰਗ ਵਿੱਚ ਮੋਬਾਈਲ ਐਪਲੀਕੇਸ਼ਨ 'ਕੋਵਾ ਪੰਜਾਬ' ਲਾਂਚ ਕੀਤੀ ਗਈ।ਦੱਸਣਯੋਗ ਹੈ ਕਿ ਕੋਵਾ ਐਪ ਦਾ ਅਰਥ ਕੋਰੋਨਾ ਵਾਇਰਸ ਅਲਰਟ ਹੈ। ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵੱਲੋਂ ਇਹ ਐਪ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਯਾਤਰਾ ਅਤੇ ਰੋਕਥਾਮ ਬਾਰੇ ਜਾਣਕਾਰੀ ਮੁਹੱਈਆ ਕਰਾਈ ਜਾ ਸਕੇ।ਸ੍ਰੀ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਇਸ ਐਪਲੀਕੇਸ਼ਨ ਰਾਹੀਂ ਸਰਕਾਰ ਵੱਲੋਂ ਸਮੇਂ ਸਮੇਂ 'ਤੇ ਇਸ ਬਿਮਾਰੀ ਬਾਰੇ ਅਤੇ ਇਸ ਤੋਂ ਬਚਾਅ ਲਈ ਇਹਤਿਆਤੀ ਤਰੀਕਿਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਜੇਕਰ ਕੋਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਇਹ ਐਪ ਨਾਗਰਿਕਾਂ ਨੂੰ ਜ਼ਿਲ੍ਹੇ ਦੇ ਨਜ਼ਦੀਕੀ ਹਸਪਤਾਲ ਅਤੇ ਨੋਡਲ ਅਫਸਰ ਬਾਰੇ ਵੀ ਜਾਣਕਾਰੀ ਮੁਹੱਈਆ ਕਰਾਏਗੀ।

ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਇਹ ਐਪ ਉਹ ਸਾਰੀ ਜਾਣਕਾਰੀ ਮੁਹੱਈਆ ਕਰਵਾਉਂਦੀ ਹੈ ਜਿਸ ਰਾਹੀਂ ਨਾਗਰਿਕ ਆਪਣੇ ਅਤੇ ਆਪਣੇ ਪਰਿਵਾਰ ਨੂੰ ਕੋਵਿਡ-19 ਤੋਂ ਬਚਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਐਂਡਰਾਇਡ ਪਲੇਅ ਸਟੋਰ ਅਤੇ ਆਈਓਐਸ ਐਪਸਟੋਰ ਉਤੇ “ਕੋਵਾ ਪੰਜਾਬ'' ਨਾਂ ਦੇ ਨਾਲ ਉਪਲਬਧ ਹੈ। ਉਨ੍ਹਾਂ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਉਹ ਇਸ ਐਪ ਨੂੰ ਆਪਣੇ ਫੋਨਾਂ ਵਿੱਚ ਰੱਖਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੀਆਂ ਐਡਵਾਇਜ਼ਰੀਆਂ ਬਾਰੇ ਜਲਦੀ ਸੂਚਨਾ ਮਿਲ ਸਕੇ।ਪ੍ਰਮੁੱਖ ਸਕੱਤਰ ਸਿਹਤ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਇਸ ਐਪ ਰਾਹੀਂ ਸਰਕਾਰ ਵੱਲੋਂ ਨਾਗਰਿਕਾਂ ਨਾਲ ਸਮੇਂ ਸਮੇਂ 'ਤੇ ਇਸ ਬਿਮਾਰੀ ਸਬੰਧੀ ਅਪਡੇਟਸ ਅਤੇ ਹਦਾਇਤਾਂ ਸਾਂਝੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਐਪ ਵਿੱਚ ਡਾਇਨਾਮਿਕ ਨਕਸ਼ੇ ਦੇ ਨਾਲ ਨਾਲ ਇਕ ਰੀਅਲ ਟਾਈਮ ਕਾਊਂਟਰ ਵੀ ਦਿੱਤਾ ਗਿਆ ਹੈ ਜਿਸ ਨਾਲ ਸੂਬੇ ਦੇ ਨਾਗਰਿਕਾਂ ਨੂੰ ਕੋਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਮਿਲਦੀ ਰਹੇਗੀ।ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਸਕੱਤਰ ਸਿਹਤ ਵਿਭਾਗ ਸ੍ਰੀ ਕੁਮਾਰ ਰਾਹੁਲ, ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀ ਰਵੀ ਭਗਤ, ਸਕੱਤਰ ਸਿਹਤ ਵਿਭਾਗ ਸ੍ਰੀ ਮਨਵੇਸ਼ ਸਿੰਘ ਸਿੱਧੂ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਸ੍ਰੀ ਪਰਮਿੰਦਰ ਪਾਲ ਸਿੰਘ, ਡਾਇਰੈਕਟਰ ਸਿਹਤ ਡਾ. ਅਵਨੀਤ ਕੌਰ, ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।  

 

Tags: Chief Secretary Punjab , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD