Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੁਦਰਤੀ ਆਫਤ ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਸਬੰਧੀ ਮੌਕ ਡਰਿੱਲ ਦੀ ਤਿਆਰੀ ਸਬੰਧੀ ਮੀਟਿੰਗ

ਅਰਬਨ ਖੇਤਰ ਸੈਲੀ ਕੁੱਲੀਆਂ ਅਤੇ ਪੇਂਡੂ ਖੇਤਰ ਪਿੰਡ ਗੋਬਿੰਦਸਰ ਵਿਖੇ 13 ਮਾਰਚ ਨੂੰ ਹੋਵੇਗੀ ਮੌਕ ਡਰਿੱਲ

5 Dariya News

5 Dariya News

5 Dariya News

ਪਠਾਨਕੋਟ , 12 Mar 2020

Last updated on: Mar 12, 2020, 00:00 IST

ਸਰਕਾਰ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਨੂੰ ਕੁਦਰਤੀ ਆਫਤ ਘੋਸ਼ਿਤ ਕੀਤਾ ਗਿਆ ਹੈ ਅਤੇ ਸਿਹਤ ਤੇ ਪਰਿਵਾਰ ਵਿਭਾਗ ਵੱਲੋਂ ਆਮ ਲੋਕਾਂ ਦੀ ਸਿਹਤ ਤੇ ਜਾਨ ਦੀ ਸੁਰੱਖਿਆ ਲਈ ਜ਼ਿਲ੍ਹੇ ਅੰਦਰ ਮੌਕ ਡਰਿੱਲ ਕਰਨ ਲਈ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇ ਕਿ ਅੱਜ ਤੱਕ ਪਠਾਨਕੋਟ ਅੰਦਰ ਕੋਈ ਵੀ ਕਰੋਨਾ ਵਾਈਰਸ ਦਾ ਪਾਜਟਿਵ ਕੇਸ ਨਹੀਂ ਪਾਇਆ ਗਿਆ ਪਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਅੰਦਰ ਵੀ ਭਵਿੱਖ ਵਿੱਚ ਜੇਕਰ ਕੋਈ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਜ਼ਿਲ੍ਹੇ ਅੰਦਰ ਮੌਕ ਡਰਿੱਲ ਕੀਤੀ ਜਾ ਰਹੀ ਹੈ, ਜੋ ਕਿ 13 ਮਾਰਚ, 2020 ਨੂੰ ਅਰਬਨ ਏਰੀਆ ਸੈਲੀ ਕੁਲੀਆਂ ਅਤੇ ਪੇਂਡੂ ਖੇਤਰ ਵਿੱਚ ਪਿੰਡ ਗੋਬਿੰਦਸਰ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਮੌਕ ਡਰਿੱਲ ਦੀਆਂ ਤਿਆਰੀਆਂ ਸਬੰਧੀ ਆਯੋਜਿਤ ਕੀਤੀ ਗਈ ਹੈ।ਜਿਸ ਵਿੱਚ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਨਾਲ ਸਬੰਧਤ ਕੀਤੇ ਜਾਣ ਵਾਲੇ ਪ੍ਰਬੰਧਾਂ ‘ਤੇ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕ ਡਰਿੱਲ ਦੌਰਾਨ ਅਰਬਨ ਖੇਤਰ ਸੈਲੀ ਕੁਲੀਆਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਜਾਵੇਗਾ ਅਤੇ ਇਸੇ ਤਰ੍ਹਾਂ ਪੇਂਡੂ ਖੇਤਰ ਪਿੰਡ ਗੋਬਿੰਦਸਰ ਵਿੱਚ ਹੋਣ ਵਾਲੀ ਮੌਕ ਡਰਿੱਲ ਦੌਰਾਨ ਵੀ ਉਸ ਏਰੀਏ ਨੂੰ ਪੂਰੀ ਤਰ੍ਹਾਂ ਨਾਲ ਕਵਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਸਿਰਫ ਮੌਕ ਡਰਿੱਲ ਹੈ ਅਤੇ ਉਨ੍ਹਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪ੍ਰਸ਼ਾਸਨ ਵੱਲੋਂ ਇਸ ਦੀ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਦੌਰਾਨ ਸਬੰਧਤ ਖੇਤਰ ਦੇ ਬਾਹਰ ਪੰਜ ਟੈਂਟ ਲਗਾ ਕੇ ਵੱਖ-ਵੱਖ ਬਲਾਕ ਬਣਾਏ ਜਾਣਗੇ। ਜਿਸ ਵਿੱਚ ਐਡਿਮਨ ਬਲਾਕ, ਫੂਡ ਸਪਲਾਈ ਵਿਭਾਗ ਦਾ ਕਰਿਆਣਾ, ਸਟੋਰ ਆਦਿ, ਮੈਡੀਕਲ ਯੂਨਿਟ ਹੈਲਪਰ, ਨਗਰ ਨਿਗਮ ਅਤੇ ਸਿੱਖਿਆ ਵਿਭਾਗ ਦੇ ਮਾਸਟਰ ਟ੍ਰੇਨਰਾਂ ਦੇ ਬਲਾਕ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਿਰਫ ਪ੍ਰਸ਼ਾਸਨ ਵੱਲੋਂ ਆਪਣੀ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਆਉਣ ਵਾਲੀ ਕੁਦਰਤੀ ਆਫਤ ਨਾਲ ਨਜਿੱਠਿਆ ਜਾ ਸਕੇ।ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਅੰਦਰ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਜੋ ਲੋਕਾਂ ਨੂੰ ਅਤੇ ਬੱਚਿਆਂ ਨੂੰ ਇਸ ਬਿਮਾਰੀ ਦੇ ਬਚਾਉ ਸਬੰਧੀ ਜਾਣਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ-ਸੀਓਵੀਆਈਡੀ-19 ਦੇ ਲੱਛਣ ਹਨ ਬੁਖਾਰ ਦਾ ਰਹਿਣਾ, ਖਾਂਸੀ, ਸਾਹ ਲੈਣ ਵਿੱਚ ਤਕਲੀਫ, ਥਕਾਵਟ ਅਤੇ ਸਿਰ ਦਰਦ। ਉਨ੍ਹਾਂ ਕਿਹਾ ਕਿ ਸਾਨੂੰ ਹੱਥਾਂ ਨੂੰ ਸਾਬੁਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ ਅਤੇ ਹੈਂਡ ਸੈਨੇਟਾਈਜਰ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ, ਖਾਂਸੀ ਕਰਦੇ ਜਾਂ ਛਿੱਕਣ ਵੇਲੇ ਨੱਕ ਅਤੇ ਮੂੰਹ ਨੂੰ ਢੱਕ ਕੇ ਰੱਖੋ। ਉਨ੍ਹਾਂ ਦੱਸਿਆ ਕਿ  ਜ਼ਿਲ੍ਹਾ ਪਠਾਨਕੋਟ ਵਿੱਚ ਭਵਿੱਖ ਵਿੱਚ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਦੇ ਨਾਲ ਨਿਪਟਨ ਲਈ ਚਾਰ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜੋ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ 9417807727, ਜ਼ਿਲ੍ਹਾ ਨੋਡਲ ਅਫਸ਼ਰ ਡਾ. ਸਰਬਜੀਤ ਕੌਰ 7529894618, 104, ਕੰਟਰੋਲ ਰੂਮ ਲੈਂਡ ਲਾਈਨ ਨੰਬਰ 0186-2220180 ਅਤੇ 0186-2221300 ਟੈਲੀਫੋਨ ਨੰਬਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਗਰ ਲੋਕਾਂ ਦੇ ਧਿਆਨ ਵਿੱਚ ਕੋਈ ਸੱਕੀ ਵਿਅਕਤੀ ਜੋ ਵਿਦੇਸ ਆਦਿ ਤੋਂ ਆਇਆ ਹੈ ਤਾਂ ਉਸ ਵਿੱਚ ਉਪਰੋਕਤ ਵਾਈਰਸ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਪਰੋਕਤ ਨੰਬਰਾਂ ਤੇ ਸੂਚਿਤ ਕੀਤਾ ਜਾਵੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ,  ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ  ਜਨਰਲ, ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ। 

 

Tags: DC Pathankot , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD