Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਣੇ ਤਿੰਨ ਕਾਬੂ

ਸਰਹਿੰਦ ਪੁਲਿਸ ਨੇ 720 ਨਸ਼ੀਲੀਆਂ ਗੋਲੀਆਂ ਸਮੇਤ 2 ਮੁਲਜ਼ਮ ਅਤੇ 11 ਨਸ਼ੀਲੇ ਟੀਕਿਆਂ ਤੇ 11 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸਮੇਤ ਇੱਕ ਮੁਲਜ਼ਮ ਕੀਤਾ ਕਾਬੂ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 12 Mar 2020

Last updated on: Mar 12, 2020, 00:00 IST

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸਰਹਿੰਦ ਪੁਲਿਸ ਨੇ 720 ਨਸ਼ੀਲੀਆਂ ਗੋਲੀਆਂ, 11 ਨਸ਼ੀਲੇ ਟੀਕਿਆਂ ਤੇ ਨਸ਼ੀਲੀ ਦਵਾਈ ਦੀਆਂ 11 ਸ਼ੀਸ਼ੀਆਂ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ। ਇਹ ਜਾਣਕਾਰੀ ਐਸ.ਪੀ. (ਜਾਂਚ) ਸ. ਹਰਪਾਲ ਸਿੰਘ ਨੇ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ. ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਮੁੱਖ ਥਾਣਾ ਅਫਸਰ ਥਾਣਾ ਸਰਹਿੰਦ ਇੰਸਪੈਕਟਰ ਰਜਨੀਸ਼ ਕੁਮਾਰ ਵੱਲੋਂ ਮਿਤੀ 09-03-2020 ਨੂੰ ਸਹਾਇਕ ਥਾਣੇਦਾਰ ਹਰਬੰਸ ਲਾਲ ਨੇ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾਂ ਵਿਰੁੱਧ ਪੁਰਾਣਾ ਬੱਸ ਸਟੈਂਡ ਜੀ.ਟੀ. ਰੋਡ ਸਰਹਿੰਦ ਪੁਲ ਦੇ ਨੀਚੇ ਨਾਕਾ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪਿੰਡ ਸਾਨੀਪੁਰ ਰੋਡ ਸਾਈਡ ਤੋਂ ਦੋ ਨੌਜਵਾਨ ਪਲੈਟਿਨਾ ਮੋਟਰ ਸਾਈਕਲ ਨੰ: ਪੀ.ਬੀ.-10-ਈ.ਟੀ.-9475 'ਤੇ ਸਵਾਰ ਹੋ ਕੇ ਆਏ ਅਤੇ ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਰੋਕ ਕੇ ਉਨ੍ਹਾਂ ਦਾ ਨਾਮ ਤੇ ਪਤਾ ਪੁਛਿਆ ਤਾਂ ਉਨ੍ਹਾਂ ਆਪਣਾ ਨਾਮ ਗੁਰਸੇਵਕ ਸਿੰਘ ਵਾਸੀ ਪਿੰਡ ਬੇਰ ਕਲਾਂ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਸਤਨਾਮ ਸਿੰਘ ਵਾਸੀ ਪਿੰਡ ਬੇਰ ਕਲਾਂ ਥਾਣਾ ਮਲੌਦ ਜ਼ਿਲ੍ਹਾ ਲੁਧਿਆਣਾ ਦੱਸਿਆ। ਉਨ੍ਹਾਂ ਦੱਸਿਆ ਕਿ  ਮੋਟਰ ਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਪਾਸ ਇੱਕ ਕਾਲੇ ਰੰਗ ਦਾ ਬੈਗ ਫੜਿਆ ਹੋਇਆ ਸੀ। ਜਿਸ 'ਤੇ ਸਹਾਇਕ ਥਾਣੇਦਾਰ ਹਰਬੰਸ ਲਾਲ ਨੂੰ ਸ਼ੱਕ ਹੋਇਆ ਤਾਂ ਮੌਕੇ 'ਤੇ ਦੂਸਰੇ ਤਫਤੀਸ਼ੀ ਅਫਸਰ ਨੂੰ ਆਉਣ ਲਈ ਥਾਣਾ ਸਰਹਿੰਦ ਵਿਖੇ ਸੂਚਨਾ ਦਿੱਤੀ। ਜਿਸ 'ਤੇ ਥਾਣਾ ਸਰਹਿੰਦ ਤੋਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਮੌਕੇ 'ਤੇ ਪਹੁੰਚੇ। 

ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਸਹਾਇਕ ਥਾਣੇਦਾਰ ਹਰਬੰਸ ਲਾਲ ਵੱਲੋਂ ਰੋਕੇ ਹੋਏ ਉਕਤ ਕਥਿਤ ਦੋਸ਼ੀਆਂ ਦੇ ਨਾਮ ਅਤੇ ਪਤਾ ਪੁੱਛਣ ਉਪਰੰਤ ਉਨ੍ਹਾਂ ਦੇ ਕਾਲੇ ਰੰਗ ਦੇ ਬੈਗ ਦੀ ਤਲਾਸ਼ੀ ਕੀਤੀ ਤਾਂ ਬੈਗ ਵਿੱਚੋਂ 72 ਪੱਤੇ ਕੁੱਲ 720 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ  ਪੁਲਿਸ ਟੀਮ ਨੇ ਉਕਤ ਕਥਿਤ ਦੋਸ਼ੀਆਂ ਵਿਰੁੱਧ ਮੁੱਖ ਥਾਣਾ ਅਫਸਰ ਵੱਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਥਾਣਾ ਸਰਹਿੰਦ ਵਿਖੇ ਦਰਜ ਕੀਤਾ ਗਿਆ  ਹੈ।ਐਸ.ਪੀ. ਹਰਪਾਲ ਸਿੰਘ ਨੇ ਹੋਰ ਦੱਸਿਆ ਕਿ ਇੱਕ ਹੋਰ ਕੇਸ ਵਿੱਚ ਸਹਾਇਕ ਥਾਣੇਦਾਰ ਹੰਸ ਰਾਜ ਮਿਤੀ 09-03-2020 ਨੂੰ ਸਮੇਤ ਪੁਲਿਸ ਪਾਰਟੀ ਪਿੰਡ ਭੱਟਮਾਜਰਾ ਨੈਸ਼ਨਲ ਹਾਈਵੇਅ ਪੁੱਲ ਦੇ ਨੀਚੇ ਮੌਜੂਦ ਸੀ ਤਾਂ ਰਿੰਮ ਝਿੰਮ ਢਾਬਾ ਸਾਇਡ ਵਾਲੀ ਰੋਡ 'ਤੇ ਇੱਕ ਨੌਜਵਾਨ ਸਕੂਟਰੀ 'ਤੇ ਪੁੱਲ ਥੱਲੇ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸਹਾਇਕ ਥਾਣੇਦਾਰ ਹੰਸ ਰਾਜ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਨਾਮ ਪਤਾ ਪੁਛਿਆ ਤਾਂ ਉਸ ਨੇ ਆਪਣਾ ਨਾਮ ਪਾਰਸ ਵਾਸੀ ਮੁਹੱਲਾ ਦਿਆਲਪੁਰੀ ਸਰਹਿੰਦ ਸ਼ਹਿਰ ਥਾਣਾ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੱਸਿਆ। ਥਾਣੇਦਾਰ ਸੁਰੇਸ਼ ਕੁਮਾਰ ਇੰਚਾਰਜ ਨਬੀਪੁਰ ਚੌਂਕੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਮੌਕੇ 'ਤੇ ਸਹਾਇਕ ਥਾਣੇਦਾਰ ਹੰਸਰਾਜ ਵੱਲੋਂ ਰੋਕੇ ਗਏ ਉਕਤ ਵਿਅਕਤੀ ਦਾ ਨਾਮ ਪਤਾ ਪੁੱਛਣ ਉਪਰੰਤ ਉਸ ਦੀ ਤਲਾਸ਼ੀ ਕੀਤੀ ਤਾਂ ਤਲਾਸ਼ੀ ਕਰਨ 'ਤੇ ਉਸ ਦੇ ਲੋਅਰ ਦੀ ਜੇਬ ਵਿੱਚੋਂ ਇੱਕ ਸਫੇਦ ਰੰਗ ਦੇ ਮੋਮੀ ਕਾਗਜ਼ ਦੇ ਵਜ਼ਨਦਾਰ ਲਿਫਾਫੇ ਵਿੱਚੋਂ 11 ਟੀਕੇ ਅਤੇ ਨਸ਼ੀਲੀ ਦਵਾਈ ਦੀਆਂ 11 ਸ਼ੀਸ਼ੀਆਂ ਬ੍ਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਿਰੁੱਧ ਮੁੱਖ ਅਫਸਰ ਥਾਣਾ ਸਰਹਿੰਦ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸਰਹਿੰਦ ਵਿਖੇ ਦਰਜ਼ ਕੀਤਾ ਗਿਆ ਹੈ।    

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD