Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਪੁਲਿਸ ਨੇ ਲੁਧਿਆਣਾ ਵਿਖੇ ਸੋਨੇ ਦੀ ਲੁੱਟ ਦਾ ਮਾਮਲਾ ਸੁਲਝਾਇਆ ਪੰਜਾਬ ਪੁਲਿਸ ਨੇ ਲੁਧਿਆਣਾ ਵਿਖੇ ਸੋਨੇ ਦੀ ਲੁੱਟ ਦਾ ਮਾਮਲਾ ਸੁਲਝਾਇਆ

ਚੰਡੀਗੜ੍ਹ ਮਾਰਕੀਟ ਵਿੱਚ ਭਾਰੀ ਮੁਸ਼ੱਕਤ ਤੋਂ ਬਾਅਦ ਓਸੀਸੀਯੂ ਟੀਮ ਨੇ ਦਬੋਚਿਆ ਅੰਤਰ-ਰਾਜੀ ਗੈਂਗਸਟਰ

5 Dariya News

5 Dariya News

5 Dariya News

ਲੁਧਿਆਣਾ , 12 Mar 2020

Last updated on: Mar 12, 2020, 00:00 IST

ਪੰਜਾਬ ਪੁਲਿਸ ਨੇ ਅੱਜ ਇਥੇ ਸੈਕਟਰ 36 ਦੀ ਮਾਰਕੀਟ ਵਿੱਚ ਭਾਰੀ ਮੁਸ਼ੱਕਤ ਤੋਂ ਬਾਅਦ ਅੰਤਰਰਾਜੀ ਗੈਂਗਸਟਰ ਗਗਨ ਜੱਜ ਦੀ ਗ੍ਰਿਫਤਾਰੀ ਨਾਲ ਲੁਧਿਆਣਾ ਵਿਖੇ 30 ਕਿਲੋ ਸੋਨੇ ਦੀ ਲੁੱਟ ਦੇ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ ਹੈ।ਗਗਨ ਨੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਦੀ ਟੀਮ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮ ਨੇ ਉਸ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਉਸਨੂੰ ਗ੍ਰਿਫਤਾਰ ਕਰ ਲਿਆ।ਡੀਜੀਪੀ ਦਿਨਕਰ ਗੁਪਤਾ ਨੇ ਓਸੀਸੀਯੂ ਦੀ ਟੀਮ ਨੂੰ ਉਨ੍ਹਾਂ ਦੀ ਬਹਾਦਰੀ ਲਈ ਇਨਾਮ ਦੇਣ ਦਾ ਐਲਾਨ ਕੀਤਾ ਹੈ ਅਤੇ ਕਿਹਾ ਕਿ ਲੁਧਿਆਣਾ ਕੇਸ ਵਿੱਚ ਗਿਰੋਹ ਦੇ ਹੋਰ ਮੈਂਬਰਾਂ ਅਤੇ ਗਗਨ ਦੇ ਸਾਥੀਆਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਗਗਨ ਤਿੰਨ ਹਫਤੇ ਪਹਿਲਾਂ ਵਾਪਰੀ ਲੁੱਟਖੋਹ ਦੀ ਵਾਰਦਾਤ ਵਿਚ ਸ਼ਾਮਲ ਪੰਜ ਸ਼ੱਕੀ ਵਿਅਕਤੀਆਂ ਵਿਚ ਸ਼ਾਮਲ ਸੀ।ਗਗਨਦੀਪ ਜੱਜ ਉਰਫ ਗਗਨ ਜੱਜ ਅਤੇ ਉਸਦੇ ਗਿਰੋਹ ਦੇ ਮੈਂਬਰ ਕਥਿਤ ਤੌਰ 'ਤੇ ਪੈਸੇ ਲੈ ਕੇ ਹੱਤਿਆ, ਕਤਲ ਦੀ ਕੋਸ਼ਿਸ਼, ਜ਼ਬਰੀ ਵਸੂਲੀ, ਵਾਹਨ ਖੋਹਣ ਅਤੇ ਹੋਰ ਗੰਭੀਰ ਅਪਰਾਧਿਕ ਗਤੀਵਿਧੀਆਂ ਦੇ ਦੋ ਦਰਜਨ ਤੋਂ ਵੱਧ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹਨ। ਇਕ ਹੋਰ ਫਰਾਰ ਗੈਂਗਸਟਰ ਜੈਪਾਲ ਨਾਲ ਉਸ ਦੇ ਨਜ਼ਦੀਕੀ ਸਬੰਧ ਹਨ।ਓ.ਸੀ.ਸੀ.ਯੂ. ਦੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਨੇ ਇਸ ਸਫਲ ਕਾਰਵਾਈ ਲਈ ਟੀਮ ਦੀ ਸ਼ਲਾਘਾ ਕੀਤੀ। ਆਈਜੀਪੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਖੁਲਾਸਾ ਕੀਤਾ ਕਿ ਗਗਨ ਜੱਜ ਪਾਸੋਂ ਇਕ ਪਿਸਤੌਲ, ਦੋ ਮੈਗਜੀਨ ਅਤੇ 50 ਜਿੰਦਾ ਕਾਰਤੂਸਾਂ ਤੋਂ ਇਲਾਵਾ ਲਗਭਗ 31 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਆਈਜੀਪੀ ਨੇ ਕਿਹਾ ਕਿ ਇਹ ਗਿਰੋਹ ਕਾਲ ਟਰੇਸਿੰਗ ਤੋਂ ਬਚਣ ਲਈ ਆਪਣੇ ਮੈਂਬਰਾਂ ਨਾਲ ਵਾਇਰਲੈੱਸ ਹੈਂਡਸੈੱਟਾਂ ਰਾਹੀਂ ਗੱਲਬਾਤ ਕਰਦਾ ਸੀ। ਉਹਨਾਂ ਕਿਹਾ ਕਿ ਗੈਂਗਸਟਰ ਪਾਸੋਂ ਚੋਰੀ ਦੀ ਇਕ ਆਈ-20 ਕਾਰ ਤੋਂ ਇਲਾਵਾ ਤਿੰਨ ਵਾਕੀਟਾਕੀ (ਡਬਲਯੂ/ਟੀ) ਸੈਟ ਵੀ ਬਰਾਮਦ ਕੀਤੇ ਗਏ ਹਨ।ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ 'ਚੋਂ ਗੈਂਗਸਟਰਾਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਗੁਆਂਢੀ ਸੂਬਿਆਂ ਖ਼ਾਸਕਰ ਟ੍ਰਾਈਸਿਟੀ ਦੀ ਪੁਲਿਸ ਨਾਲ ਨਜਦੀਕੀ ਤਾਲਮੇਲ ਜ਼ਰੀਏ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਹੋਰ 4-5 ਲੋੜੀਂਦੇ ਗੈਂਗਸਟਰ ਪੰਜਾਬ ਪੁਲਿਸ ਦੇ ਨਿਸ਼ਾਨੇ 'ਤੇ ਹਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਓ.ਸੀ.ਸੀ.ਯੂ. ਇਸ ਤਰ੍ਹਾਂ ਦੇ ਗੈਂਗਸਟਰਾਂ ਅਤੇ ਗਿਰੋਹਾਂ ਨਾਲ ਜੁੜੇ ਅਪਰਾਧਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD