Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਚਹਿਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ

5 Dariya News

5 Dariya News

5 Dariya News

ਚੰਡੀਗੜ੍ਹ , 12 Mar 2020

ਪੰਜਾਬ ਬ੍ਰਾਹਮਣ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਗੀਤਾ ਸ਼ਰਮਾ ਨੇ ਵੀਰਵਾਰ ਨੂੰ ਇੱਥੇ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ।ਸ੍ਰੀ ਚਹਿਲ ਨੇ ਗੀਤਾ ਸ਼ਰਮਾ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ 'ਤੇ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਫੂਡ ਗਰੇਨ ਕਾਰਪੋਰੇਸ਼ਨ ਖੇਤਰ ਹੋਰ ਉਤਸ਼ਾਹਤ ਹੋਵੇਗਾ ਜਿਸ ਦਾ ਸਿੱਧਾ ਫਾਇਦਾ ਕਿਸਾਨਾਂ ਨੂੰ ਹੋਵੇਗਾ। ਸ੍ਰੀਮਤੀ ਗੀਤਾ ਸ਼ਰਮਾ ਨੇ ਇਹ ਜ਼ਿੰਮੇਵਾਰੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਰਪੋਰੇਸ਼ਨ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਆਪਣੀ ਯੋਗਤਾ ਤੇ ਸਮਰੱਥਾ ਨਾਲ ਸੰਸਥਾ ਦੀ ਸੇਵਾ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਚੇਅਰਪਰਸਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ।ਖੇਡ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਚੇਚੇ ਤੌਰ 'ਤੇ ਸ੍ਰੀਮਤੀ ਗੀਤਾ ਸ਼ਰਮਾ ਨੂੰ ਅਹੁਦਾ ਸੰਭਾਲਣ ਤੋਂ ਪਹਿਲਾਂ ਮਿਲ ਕੇ ਸ਼ੁਭ ਕਾਮਨਾਵਾਂ ਦਿੱਤੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਮਨਜੀਤ ਸਿੰਘ ਬਰਾੜ, ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਜੀਵ ਗਰਗ, ਪੰਜਾਬ ਬ੍ਰਾਹਮਣ ਸਭਾ ਦੇ ਪ੍ਰਧਾਨ ਸ੍ਰੀ ਸ਼ੇਖਰ ਸ਼ੁਕਲਾ, ਉਪ ਪ੍ਰਧਾਨ ਸ੍ਰੀ ਵੀ.ਕੇ.ਵੈਦ ਤੇ ਸ੍ਰੀ ਰੋਹਿਤ ਸ਼ਰਮਾ ਵੀ ਹਾਜ਼ਰ ਸਨ।

 

Tags: Bharat Inder Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD