Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦੁੱਧ ਦੇ ਪੌਸ਼ਟੀਕਰਨ ਸਬੰਧੀ ਅਡਵਾਈਜ਼ਰੀ ਜਾਰੀ

ਪੌਸ਼ਟੀਕਰਨ ਕੀਤੇ ਭੋਜਨ ਪਦਾਰਥਾਂ ਦੀ ਪਛਾਣ ਲਈ '+ਐਫ' ਲੋਗੋ ਕੀਤਾ ਨੋਟੀਫਾਈ

5 Dariya News

5 Dariya News

5 Dariya News

ਚੰਡੀਗੜ੍ਹ , 12 Mar 2020

Last updated on: Mar 12, 2020, 00:00 IST

ਪੰਜਾਬ ਦੇ ਲੋਕਾਂ ਵਿੱਚ ਪਾਈ ਜਾਂਦੀ ਵਿਟਾਮਿਨ ਏ ਅਤੇ ਡੀ ਦੀ ਘਾਟ ਨੂੰ ਦੂਰ ਕਰਨ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੇ ਸਾਰੇ ਦੁੱਧ ਪ੍ਰੋਸੈਸਿੰਗ ਪਲਾਂਟਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ (ਫੋਰਟੀਫਿਕੇਸ਼ਨ ਆਫ ਫੂਡਜ਼) ਰੈਗੂਲੇਸ਼ਨ ਅਨੁਸਾਰ ਦੁੱਧ ਦੇ ਪੌਸ਼ਟੀਕਰਨ ਲਈ ਇੱਕ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਦੇ ਮਿਸ਼ਨ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਸ. ਪੰਨੂ ਨੇ ਕਿਹਾ ਕਿ ਭੋਜਨ ਦਾ ਪੌਸ਼ਟੀਕਰਨ ਇਕ ਵਿਗਿਆਨਕ ਤੌਰ 'ਤੇ ਪ੍ਰਮਾਣਿਤ, ਲਾਹੇਵੰਦ, ਮਾਪਦੰਡਾਂ ਵਾਲਾ ਅਤੇ ਟਿਕਾਊ ਤਰੀਕਾ ਹੈ ਜੋ ਸੂਖਮ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ। ਉਹਨਾਂ ਦੱਸਿਆ ਕਿ ਅਕਤੂਬਰ 2016 ਵਿੱਚ, ਐਫ.ਐਸ.ਐਸ.ਏ.ਆਈ. ਨੇ ਭਾਰਤ ਵਿੱਚ ਸੂਖਮ ਪੌਸ਼ਟਿਕ ਤੱਤਾਂ ਦੀ ਘਾਟ ਨੂੰ ਪੂਰਾ ਕਰਨ ਲਈ ਦੁੱਧ ਸਮੇਤ ਕਈ ਭੋਜਨ ਪਦਾਰਥਾਂ ਦੇ ਪੌਸ਼ਟੀਕਰਨ ਲਈ ਫੂਡ ਸੇਫਟੀ ਐਂਡ ਸਟੈਂਡਰਡਜ (ਫੋਰਟੀਫਿਕੇਸ਼ਨ ਆਫ ਫੂਡਜ਼) ਰੈਗੂਲੇਸ਼ਨਜ, 2016 ਲਾਗੂ ਕੀਤਾ ਸੀ।ਉਹਨਾਂ ਦੱਸਿਆ ਕਿ ਪੌਸ਼ਟੀਕਰਨ ਕੀਤੇ ਭੋਜਨ ਪਦਾਰਥਾਂ ਦੀ ਪਛਾਣ ਲਈ '+ਐਫ' ਲੋਗੋ ਨੋਟੀਫਾਈ ਕੀਤਾ ਗਿਆ ਹੈ। ਫੂਡ ਸੇਫਟੀ ਐਂਡ ਸਟੈਂਡਰਡਜ਼ (ਫੋਰਟੀਫਿਕੇਸਨ ਆਫ ਫੂਡਜ) ਰੈਗੂਲੇਸ਼ਨਜ, 2016 ਦੇ ਸਡਿਊਲ-1 ਦੇ ਨਿਯਮਾਂ ਅਨੁਸਾਰ, ਦੁੱਧ (ਟੋਨਡ, ਡਬਲ ਟੋਨਡ, ਸਕਿੱਮਡ ਮਿਲਕ ਜਾਂ ਸਟੈਂਡਰਡਈਜ਼ ਮਿਲਕ) ਦਾ ਸੂਖਮ ਪੌਸਟਿਕ ਤੱਤਾਂ ਨਾਲ ਪੌਸ਼ਟੀਕਰਨ ਕੀਤੇ ਜਾਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਹਨਾਂ ਹਦਾਇਤਾਂ ਅਨੁਸਾਰ ਵਿਟਾਮਿਨ ਏ 270 ਮਾਈਕ੍ਰੋਗ੍ਰਾਮ ਤੋਂ 450 ਮਾਈਕ੍ਰੋਗ੍ਰਾਮ ਅਤੇ ਵਿਟਾਮਿਨ ਡੀ 5 ਮਾਈਕ੍ਰੋਗ੍ਰਾਮ  ਤੋਂ 7.5 ਮਾਈਕ੍ਰੋਗ੍ਰਾਮ ਹੋਣਾ ਚਾਹੀਦਾ ਹੈ।ਮਿਸਨ ਡਾਇਰੈਕਟਰ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਟਾਮਿਨ ਡੀ ਅਤੇ ਵਿਟਾਮਿਨ ਏ ਦੀ ਘਾਟ ਨਾਲ ਜੂਝ ਰਹੇ ਹਨ, ਇਸ ਲਈ ਅਜਿਹੇ ਸੂਖਮ ਪੌਸ਼ਟਿਕ ਤੱਤਾਂ ਦੀ ਘਾਟ ਨੂੰ ਪੂਰਾ ਕਰਨ ਲਈ ਦੁੱਧ ਦਾ ਪੌਸ਼ਟੀਕਰਨ ਕਰਨਾ ਲਾਜ਼ਮੀ ਹੈ। ਇਸ ਲਈ, ਪੈਕ ਕੀਤੇ ਤਰਲ ਦੁੱਧ ਵੇਚਣ ਵਾਲੇ ਸੂਬੇ ਦੇ ਸਾਰੇ ਦੁੱਧ ਪ੍ਰੋਸੈਸਿੰਗ ਪਲਾਂਟਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ (ਫੋਰਟੀਫਿਕੇਸਨ ਆਫ ਫੂਡਜ) ਰੈਗੂਲੇਸ਼ਨਜ, 2016 ਅਨੁਸਾਰ ਦੁੱਧ ਦਾ ਪੌਸ਼ਟੀਕਰਨ ਕਰਨ ਦੀ ਅਪੀਲ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ ਫੂਡ ਸੇਫਟੀ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੈਕ ਕੀਤੇ ਤਰਲ ਦੁੱਧ ਦੀ ਵਿਕਰੀ ਕਰਨ ਵਾਲੇ ਸਾਰੇ ਦੁੱਧ ਪ੍ਰੋਸੈਸਿੰਗ ਪਲਾਂਟਾਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਉਣ।ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਭਗ 50 ਦੁੱਧ ਪ੍ਰੋਸੈਸਿੰਗ ਪਲਾਂਟ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 14 ਪਲਾਂਟ ਵਿਚ ਹਨ ਅਤੇ ਇਸ ਤੋਂ ਬਾਅਦ ਲੁਧਿਆਣਾ ਵਿੱਚ 8 ਪਲਾਂਟ ਹਨ।  

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD