Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੰਤਰੀ ਸਮੂਹ ਵੱਲੋਂ ਪੰਜਾਬ ਵਿੱਚ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਸਖਤ ਇਹਤਿਹਾਤੀ ਹਦਾਇਤਾਂ ਜਾਰੀ

ਪ੍ਰਾਇਵੇਟ ਹਸਪਤਾਲਾਂ ਵਿੱਚ 250 ਵੈਂਟੀਲੇਟਰ ਅਤੇ ਅੰਮ੍ਰਿਤਸਰ ਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ 20-20 ਵੈਂਟੀਲੇਟਰ ਤਿਆਰ

5 Dariya News

5 Dariya News

5 Dariya News

ਚੰਡੀਗੜ੍ਹ , 13 Mar 2020

Last updated on: Mar 13, 2020, 00:00 IST

ਸੂਬੇ ਵਿਚ ਕੋਵਿਡ 19 ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਰੋਕਣ ਲਈ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਸੱਤ ਮੰਤਰੀਆਂ ਦੇ ਸਮੂਹ (ਜੀਓਐਮ) ਦੀ ਮੀਟਿੰਗ ਹੋਈ। ਸੂਬੇ ਵਿੱਚ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਇਤਿਹਾਤੀ ਉਪਾਵਾਂ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਮੰਤਰੀ ਸਮੂਹ ਨੇ ਵਿਆਪਕ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸਨਰਾਂ ਨੂੰ ਵੱਡੇ ਇਕੱਠਾਂ ਲਈ ਪ੍ਰਵਾਨਗੀ ਨਾ ਦੇਣ ਸਬੰਧੀ ਹਦਾਇਤ ਕੀਤੀ ਗਈ ਹੈ ਅਤੇ ਧਾਰਮਿਕ ਲੀਡਰਾਂ ਤੇ ਡੇਰਾ ਮੁਖੀਆਂ ਨੂੰ ਵੀ ਆਪਣੇ ਧਾਰਮਿਕ ਸਮਾਗਮਾਂ ਨੂੰ ਵੀ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਧਾਨਗੀ ਹੇਠ ਇਸ ਉੱਚ ਪੱਧਰੀ ਸਮੂਹ ਦਾ ਗਠਨ ਕੀਤਾ ਹੈ, ਜਿਸ ਵਿੱਚ ਸ੍ਰੀ ਓਮ ਪ੍ਰਕਾਸ ਸੋਨੀ, ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ੍ਰੀਮਤੀ ਰਜੀਆ ਸੁਲਤਾਨਾ, ਸ੍ਰੀ ਬਲਬੀਰ ਸਿੰਘ ਸਿੱਧੂ, ਸ੍ਰੀ ਵਿਜੇ ਇੰਦਰ ਸਿੰਗਲਾ ਅਤੇ ਸ੍ਰੀ ਭਾਰਤ ਭੂਸਣ ਆਸੂ ਸ਼ਾਮਲ ਹਨ। ਮੰਤਰੀਆਂ ਦਾ ਸਮੂਹ ਰੋਜ਼ਾਨਾ ਅਧਾਰ 'ਤੇ ਸਥਿਤੀ ਦਾ ਜਾਇਜਾ ਲਵੇਗਾ ਅਤੇ ਲੋੜੀਂਦੀਆਂ ਦਵਾਈਆਂ ਦੀ ਉਪਲਬਧਤਾ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਸੂਬੇ ਭਰ ਵਿੱਚ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਨੂੰ ਯਕੀਨੀ ਬਣਾਏਗਾ ਤਾਂ ਕਿ ਕੋਵਿਡ-19 ਦੇ ਸੱਕੀ ਮਰੀਜ਼ਾਂ ਨੂੰ ਵੱਖ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਦੀ ਪ੍ਰਬੰਧਕੀ ਅਮਲੇ ਨੇ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਅਤੇ ਇਸ ਸਮੇਂ ਸੂਬੇ ਭਰ ਵਿੱਚ ਕੋਵਿਡ 19 ਦੇ ਮਰੀਜਾਂ ਨੂੰ ਵੱਖਰੇ ਰੱਖਣ ਲਈ 2200 ਬੈੱਡ ਤਿਆਰ ਹਨ। 

ਇਸ ਤੋਂ ਇਲਾਵਾ ਪ੍ਰਾਇਵੇਟ ਹਸਪਤਾਲਾਂ ਵਿੱਚ 250 ਵੈਂਟੀਲੇਟਰ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ 20-20 ਵੈਂਟੀਲੇਟਰ ਤਿਆਰ ਹਨ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ-ਆਪ ਨੂੰ ਕੋਵਿਡ-19 ਤੋਂ ਬਚਾਉਣ ਲਈ ਹੱਥ ਮਿਲਾਉਣ, ਭੀੜ ਵਾਲੀਆਂ ਥਾਵਾਂ 'ਤੇ ਜਾਣ, ਧਾਰਮਿਕ ਇਕੱਠ ਵਿੱਚ ਜਾਣ ਤੋਂ ਗੁਰੇਜ ਕਰਨ ਸਬੰਧੀ ਜਾਗਰੂਕ ਕਰਨ ਲਈ ਸਾਰੇ ਸਰਕਾਰੀ ਵਿਭਾਗਾਂ, ਇੰਡੀਅਨ ਮੈਡੀਕਲ ਐਸੋਸੀਏਸਨ (ਆਈ.ਐੱਮ.ਏ.), ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅਤੇ ਐਨ.ਜੀ.ਓਜ ਦੇ ਨਾਲ ਸਾਂਝੇ ਤੌਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾਏਗੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ, ਡੀਡੀਪੀਓਜ / ਬੀਡੀਪੀਓਜ ਅਤੇ ਪੰਚਾਇਤ ਸੱਕਤਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ  ਨਿੱਜੀ ਤੌਰ 'ਤੇ ਜਾਗਰੂਕ ਕਰਨਗੇ। ਇਸੇ ਤਰ੍ਹਾਂ ਡੀਈਓਜ਼ ਇਹ ਯਕੀਨੀ ਬਣਾਉਣਗੇ ਕਿ ਸਵੇਰ ਦੀ ਸਭਾ ਵਿੱਚ ਇਕੱਠੇ ਹੋਏ ਸਕੂਲੀ ਵਿਦਿਆਰਥੀ ਇੱਕ ਦੂਜੇ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖਣ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੰਤਰੀ ਸਮੂਹ ਇਸ ਸਬੰਧੀ ਜਾਰੀ ਦਿਸਾ ਨਿਰਦੇਸਾਂ ਦੀ ਪਾਲਣਾ ਅਤੇ ਪ੍ਰਗਤੀ ਦੀ ਜਾਇਜਾ ਲੈਣ ਲਈ ਕਾਰਵਾਈ ਰਿਪੋਰਟ ਦੀ ਸਮੀਖਿਆ ਕਰੇਗਾ।ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਸਥਾਨਕ ਸਰਕਾਰਾਂ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੈ ਕੁਮਾਰ, ਸਿਹਤ ਅਤੇ ਪਰਿਵਾਰ ਭਲਾਈ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਕਿਰਤ ਸ੍ਰੀ ਵੀ.ਕੇ. ਜੰਜੂਆ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਕੱਤਰ ਸਿਹਤ ਸ੍ਰੀ ਕੁਮਾਰ ਰਾਹੁਲ, ਐਮ.ਡੀ. ਪੀ.ਐਚ.ਐਸ.ਸੀ. ਸ੍ਰੀ ਮਨਵੇਸ਼ ਸਿੰਘ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਅਵਨੀਤ ਕੌਰ ਮੌਜੂਦ ਸਨ।

       

 

Tags: Brahm Mohindra , Balbir Singh Sidhu , Bharat Bhushan Ashu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD