Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਚੈਂਬਰਾਂ ਦੇ ਨਿਰਮਾਣ ਲਈ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ

ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਸਥਾਪਤ ਸਵਾਗਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕੀਤੀ ਸ਼ਿਰਕਤ

5 Dariya News

5 Dariya News

5 Dariya News

ਫ਼ਿਰੋਜ਼ਪੁਰ , 16 Mar 2020

Last updated on: Mar 16, 2020, 00:00 IST

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਮਿਲੀ ਗ੍ਰਾਂਟ ਦੀ ਖ਼ੁਸ਼ੀ ਨੂੰ ਜ਼ਾਹਿਰ ਕਰਨ ਲਈ ਸਮੂਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਸੋਮਵਾਰ ਨੂੰ ਇੱਕ ਸਵਾਗਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਸ਼ਿਰਕਤ ਕੀਤੀ।ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਉਹ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਕਚਹਿਰੀ ਕੰਪਲੈਕਸ ਵਿੱਚ ਵਕੀਲਾਂ ਨੂੰ ਚੈਂਬਰ ਬਣਾਉਣ ਦੇ ਲਈ ਕੈਪਟਨ ਸਰਕਾਰ ਵੱਲੋਂ ਜਾਰੀ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਆਏ ਹਨ ਜੋ ਕਿ ਵਕੀਲਾਂ ਨੂੰ 168 ਚੈਂਬਰਾਂ ਦੇ ਨਿਰਮਾਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਪੰਜਾਬ ਦੀ ਸਭ ਤੋਂ ਪੁਰਾਣੀ ਬਾਰ ਐਸੋਸੀਏਸ਼ਨ ਵਿਚੋਂ ਇੱਕ ਹੈ ਤੇ ਮੇਰੇ ਬਚਪਨ ਦੀਆਂ ਯਾਦਾਂ ਇਸ ਬਾਰ ਨਾਲ ਜੁੜੀਆਂ ਹੋਈਆਂ ਹਨ, ਕਿਉਂਕਿ ਪਿਤਾ ਸ਼ਮਸ਼ੇਰ ਸਿੰਘ ਖੋਸਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਧੀਆ ਮੈਂਬਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅੱਜ ਆਪਣੇ ਪਰਿਵਾਰ ਵਿੱਚ ਆਇਆ ਹਾਂ ਤੇ ਮੇਰੇ ਲਈ ਇਹ ਵੱਡੀ ਖ਼ੁਸ਼ੀ ਦਾ ਮੌਕਾ ਹੈ, ਕਿ ਮੈਂ ਆਪਣੇ ਪਰਿਵਾਰ ਦੇ ਲਈ ਕੁੱਝ ਕਰ ਪਾਇਆ ਹਾਂ। ਉਨ੍ਹਾਂ ਕਿਹਾ ਕਿ ਮੇਰੀ ਅਗਲੀ ਕੋਸ਼ਿਸ਼ ਫਿਰੋਜ਼ਪੁਰ ਵਿੱਚ ਐੱਫ.ਸੀ.ਆਰ. ਕੋਰਟ ਬਣਵਾਉਣ ਦੀ ਹੈ ਜਿਸ ਦਾ ਫਿਰੋਜ਼ਪੁਰ ਵਾਸੀਆਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ ਤੇ ਇਸ ਦੇ ਬਣਨ ਨਾਲ ਕਾਫ਼ੀ ਬੱਚਿਆਂ ਨੂੰ ਰੁਜ਼ਗਾਰ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਤੁਸੀਂ ਇੱਕ ਅਧਿਆਪਕ ਦੀ ਤਰ੍ਹਾਂ ਬਣ ਕੇ ਇੱਥੇ ਆਉਣ ਵਾਲੇ ਲੋਕਾਂ ਤੇ ਬੱਚਿਆਂ ਨੂੰ ਨਿਆਂ ਦਿਵਾਓ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਲਈ ਹੋਰ ਪੈਸਿਆਂ ਦੀ ਲੋੜ ਹੈ ਤਾਂ ਮੈਨੂੰ ਦੱਸੋ ਉਹ ਵੀ ਤੁਹਾਨੂੰ ਦਿਵਾਵਾਂਗਾ।

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਸ਼ਹਿਰ ਵਿੱਚ ਗਊਸ਼ਾਲਾ ਲਈ 3 ਕਰੋੜ 70 ਲੱਖ ਰੁਪਇਆ ਆਇਆ ਹੋਇਆ ਹੈ ਤੇ ਜਲਦੀ ਹੀ ਯੋਗ ਸਥਾਨ ਲੱਭ ਕੇ ਉੱਥੇ ਗਊਸ਼ਾਲਾ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ ਦੀ ਯਾਦ ਵਿੱਚ ਸਾਢੇ 7 ਏਕੜ ਵਿੱਚ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਪਾਰਕ ਬਣ ਰਹੇ ਹਨ। ਉਨ੍ਹਾਂ ਕਿਹਾ ਕਿ 5 ਕਰੋੜ ਰੁਪਏ ਸੀ.ਸੀ.ਟੀ.ਵੀ. ਕੈਮਰੇ ਲਈ ਪੰਜਾਬ ਸਰਕਾਰ ਵੱਲੋਂ ਆਏ ਹੋਏ ਹਨ ਜੋ ਕਿ ਜਲਦੀ ਹੀ ਲੱਗਣਗੇ ਤੇ ਇਸ ਨਾਲ ਚੋਰੀਆਂ, ਲੁੱਟਾਂ-ਖੋਹਾਂ ਵੀ ਖ਼ਤਮ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਫਿਰੋਜ਼ਪੁਰ ਵਿੱਚ ਪੀ.ਜੀ.ਆਈ ਖੁੱਲ੍ਹ ਰਿਹਾ ਹੈ ਤੇ ਇਸ ਵਿੱਚ ਨਰਸਿੰਗ ਕਾਲਜ ਤੇ ਮੈਡੀਕਲ ਸਕੂਲ ਵੀ ਬਣਾਇਆ ਜਾਣਾ ਹੈ ਜਿਸ ਵਿੱਚ ਲਗਭਗ 45 ਹਜ਼ਾਰ ਬੱਚਿਆਂ ਨੂੰ ਨੌਕਰੀਆਂ ਪ੍ਰਾਪਤ ਹੋਣਗੀਆਂ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਸਦੀਪ ਸਿੰਘ ਕੰਬੋਜ ਅਤੇ ਸੈਕਟਰੀ ਗੁਰਮੀਤ ਸਿੰਘ ਸੰਧੂ ਨੇ ਕਿਹਾ ਕਿ ਵਿਧਾਇਕ ਪਿੰਕੀ ਨੇ ਉਨ੍ਹਾਂ ਨਾਲ ਜੋ ਵਾਅਦਾ ਕੀਤਾ ਹੈ, ਉਸ ਨੂੰ ਪੂਰਾ ਕਰਕੇ ਦਿਖਾਇਆ ਹੈ ਤੇ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਇੰਨੀ ਵੱਡੀ ਰਾਸ਼ੀ ਪ੍ਰਾਪਤ ਹੋਈ ਹੈ ਜੋ ਕਿ ਵਿਧਾਇਕ ਪਿੰਕੀ ਦੇ ਯਤਨਾਂ ਸਦਕਾ ਹੀ ਸੰਭਵ ਹੋ ਸਕਿਆ ਹੈ ਤੇ ਇਸ ਰਾਸ਼ੀ ਨਾਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਲਗਭਗ ਸਾਰੀਆਂ ਮੁਸ਼ਕਲਾਂ ਹੱਲ ਹੋ ਜਾਣਗੀਆਂ॥ ਉਨ੍ਹਾਂ ਕਿਹਾ ਕਿ ਵਿਧਾਇਕ ਪਿੰਕੀ ਦੇ ਇਸ ਕਾਰਜ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਸੁਨਹਿਰੀ ਅੱਖਰਾਂ ਵਿੱਚ ਦਰਜ ਕੀਤਾ ਜਾਵੇਗਾ।ਇਸ ਮੌਕੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਖੋਸਾ, ਚੰਦਰ ਮੋਹਨ ਹਾਂਡਾ, ਸੁਖਵਿੰਦਰ ਅਟਾਰੀ, ਯਾਦਵਿੰਦਰ ਸਿੰਘ ਅਤੇ ਪ੍ਰਿੰਸ ਭਾਊ ਸਮੇਤ ਸਮੂਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Parminder Singh Pinky

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD