Saturday, 18 May 2024

 

 

ਖ਼ਾਸ ਖਬਰਾਂ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ

 

ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਪ੍ਰਾਜੈਕਟ ਨਾਲ ਸਬੰਧਤ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ

5 Dariya News

5 Dariya News

5 Dariya News

ਸੁਲਤਾਨਪੁਰ ਲੋਧੀ , 16 Mar 2020

ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅੱਜ ‘ਸੁਲਤਾਨਪੁਰ ਲੋਧੀ ਸਮਾਰਟ ਸਿਟੀ’ ਪ੍ਰਾਜੈਕਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।  ਇਸ ਦੌਰਾਨ ਉਨਾਂ ਇਸ ਪ੍ਰਾਜੈਕਟ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਵਿੱਢੀ ਤਿਆਰੀ ਦਾ ਮੁਲਾਂਕਣ ਕੀਤਾ। ਉਨਾਂ ਦੱਸਿਆ ਕਿ ਇਸ ਸਬੰਧੀ ਸਮੁੱਚੀ ਪਲਾਨਿੰਗ ਦੀ ਪ੍ਰਪੋਜ਼ਲ ਤਿਆਰ ਕਰ ਲਈ ਗਈ ਹੈ ਅਤੇ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਤੇਜ਼ੀ ਨਾਲ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸੁਲਤਾਨਪੁਰ ਲੋਧੀ ਨੂੰ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ਲਈ 271 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ, ਜਿਸ ਵਿਚ ਸ਼ਹਿਰ ਦਾ ਸੁੰਦਰੀਕਰਨ ਕਰਨ, ਸ਼ਹਿਰ ਦੇ ਚੱਪੇ-ਚੱਪੇ ’ਤੇ ਸੀ. ਸੀ. ਟੀ. ਵੀ ਕੈਮਰੇ ਲਗਾਉਣ, ਪ੍ਰਮੁੱਖ ਥਾਵਾਂ ’ਤੇ ਪਬਲਿਕ ਐੱਡਰੈਸ ਸਿਸਟਮ ਲਗਾਉਣ, ਵੇਰੀਏਬਲ ਮੈਸੇਜ ਡਿਸਪਲੇ ਅਤੇ ਵਾਟਰ ਕੁਆਲਿਟੀ ਸੈਂਸਰ ਆਦਿ ਲਗਾਏ ਜਾਣਾ ਸ਼ਾਮਿਲ ਹੈ। ਇਸ ਤੋਂ ਇਲਾਵਾ ਸ਼ਹਿਰ ਵਿਚ ਇੰਟੀਗ੍ਰੇਟਿਡ ਕਮਾਂਡ ਐਂਡ ਸੈਂਟਰਲ ਸੈਂਟਰ, ਪ੍ਰਾਇਮਰੀ ਡਾਟਾ ਸੈਂਟਰ, ਡਿਜ਼ਾਸਟਰ ਰਿਕਵਰੀ ਸੈਂਟਰ ਅਤੇ ਨੈੱਟਵਰਕ ਸੈਂਟਰ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਹੈ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪਵਿੱਤਰ ਨਗਰੀ ਨੂੰ ਸਮਾਰਟ ਸੜਕਾਂ, ਸਟੋਨ ਪਿਚਿੰਗ, ਸਜਾਵਟੀ ਲਾਈਟਾਂ, ਸਜਾਵਟੀ ਦਰੱਖਤਾਂ, ਸਮਾਰਟ ਪੋਲਾਂ ਅਤੇ ਫੁਆਰਿਆਂ ਆਦਿ ਨਾਲ ਸ਼ਿੰਗਾਰਿਆ ਜਾਵੇਗਾ। ਇਸੇ ਤਰਾਂ ਪਵਿੱਤਰ ਬੇਈਂ ਦੀ ਸਟੋਨ ਪਿਚਿੰਗ ਅਤੇ ਰੇਗ ਕਰਨ ਤੋਂ ਇਲਾਵਾ ਇਸ ਦੀ ਕੰਕਰੀਟ ਲਾਈਨਿੰਗ, ਇੰਟਰਲਾਕਿੰਗ ਟਾਈਲਾਂ ਦੀ ਸੜਕ ਅਤੇ ਸੋਲਰ ਪਾਵਰ ਸਿਸਟਮ ਆਦਿ ਦੀ ਤਜਵੀਜ਼ ਹੈ। ਇਸੇ ਤਰਾਂ ਇਥੇ ਬਿਜਲੀ ਦੀ ਅੰਡਰ ਗਰਾਉੂਂਡ ਵਾਇਰਿੰਗ ਤੋਂ ਇਲਾਵਾ ਨਵੇਂ ਟ੍ਰਾਂਸਫਾਰਮਰ ਸਥਾਪਿਤ ਕੀਤੇ ਜਾਣ ਅਤੇ ਹੋਰ ਬਹੁਤ ਸਾਰੇ ਕਾਰਜਾਂ ਦੀ ਯੋਜਨਾ ਉਲੀਕੀ ਗਈ ਹੈ।ਇਸ ਉਪਰੰਤ ਵਿਧਾਇਕ ਸ. ਚੀਮਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਜੈਕਟ ਨਾਲ ਸਬੰਧਤ ਵੱਖ-ਵੱਖ ਥਾਵਾਂ ਦਾ ਦੌਰਾ ਵੀ ਕੀਤਾ ਗਿਆ, ਜਿਨਾਂ ਵਿਚ ਸਮਾਰਟ ਸੜਕਾਂ, ਅੰਡਰਗਰਾਉੂਂਡ ਵਾਇਰਿੰਗ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਡੰਪ ਆਦਿ ਵਾਲੀਆਂ ਸਾਈਟਾਂ ਸ਼ਾਮਿਲ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨਿਰਧਾਰਤ ਕੀਤੀ ਗਈ ਸਬਜੀ ਮੰਡੀ ਦਾ ਦੌਰਾ ਵੀ ਕੀਤਾ ਗਿਆ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਰੇਹੜੀ ਵਾਲਿਆਂ ਨੂੰ ਮੰਡੀ ਵਿਚ ਹੀ ਆਪਣੀਆਂ ਰੇਹੜੀਆਂ ਲਗਾਉਣ ਲਈ ਪਾਬੰਦ ਕੀਤਾ ਜਾਵੇ। ਇਸ ਮੌਕੇ ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਡੀ. ਐਸ. ਪੀ ਸ. ਸਰਵਨ ਸਿੰਘ ਬੱਲ, ਨਾਇਬ ਤਹਿਸੀਲਦਾਰ ਸ. ਮੇਲਾ ਸਿੰਘ, ਬੀ. ਡੀ. ਪੀ. ਓ ਸ. ਗੁਰਪ੍ਰਤਾਪ ਸਿੰਘ ਗਿੱਲ, ਈ. ਓ ਸ. ਬਲਜੀਤ ਸਿੰਘ ਬਿਲਗਾ, ਐਕਸੀਅਨ ਪੀ. ਡਬਲਿੳੂ. ਡੀ ਸ੍ਰੀ ਵਰਿੰਦਰ ਕੁਮਾਰ, ਐਕਸੀਅਨ ਸੀਵਰੇਜ ਸ੍ਰੀ ਸੰਨੀ ਗੋਗਨਾ ਅਤੇ ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD