Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ ਅਤੇ 8 ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ

5 Dariya News

5 Dariya News

5 Dariya News

ਚੰਡੀਗੜ੍ਹ , 16 Mar 2020

ਪੰਜਾਬ ਸਰਕਾਰ ਵੱਲੋਂ ਅੱਜ 4 ਆਈ.ਏ.ਐਸ. ਅਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚੋਂ ਸ੍ਰੀਮਤੀ ਰਵਨੀਤ ਕੌਰ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ, ਜੰਗਲਾਤ ਅਤੇ ਜੰਗਲੀ ਜੀਵਨ ਵਿਭਾਗ, ਸ੍ਰੀ ਏ.ਵੇਨੂੰ ਪ੍ਰਸਾਦ ਨੂੰ ਪ੍ਰਮੁੱਖ ਸਕੱਤਰ, ਜਲ ਸਰੋਤ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ ਮਾਈਨਜ਼ ਐਂਡ ਜਿਓਲੋਜੀ ਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ ਪਾਵਰ ਅਤੇ ਵਾਧੂ ਚਾਰਜ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ., ਸ੍ਰੀ ਜਸਕਿਰਨ ਸਿੰਘ ਨੂੰ ਵਿਸ਼ੇਸ਼ ਸਕੱਤਰ ਜੇਲ੍ਹਾਂ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੀਆਰਟੀਸੀ, ਪਟਿਆਲਾ ਅਤੇ ਸ੍ਰੀ ਗਿਰਿਸ਼ ਦਿਆਲਨ ਨੂੰ ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਤੇ ਵਾਧੂ ਚਾਰਜ ਡਾਇਰੈਕਟਰ ਸ਼ਹਿਰੀ ਹਵਾਬਾਜੀ ਅਤੇ ਵਾਧੂ ਚਾਰਜ ਮੁੱਖ ਪ੍ਰਬੰਧਕ, ਗਮਾਡਾ, ਐਸ.ਏ.ਐਸ. ਨਗਰ ਲਾਇਆ ਗਿਆ ਹੈ।ਇਸੇ ਤਰ੍ਹਾਂ ਬੁਲਾਰੇ ਨੇ ਦੱਸਿਆ ਕਿ ਪੀ.ਸੀ.ਐਸ. ਅਧਿਕਾਰੀਆਂ ਵਿੱਚ ਸ੍ਰੀ ਰਾਜੀਵ ਕੁਮਾਰ ਗੁਪਤਾ ਨੂੰ ਵਧੀਕ ਸਕੱਤਰ ਪਾਵਰ ਅਤੇ ਵਾਧੂ ਚਾਰਜ ਕੰਟਰੋਲਰ, ਪ੍ਰਿੰਟਿੰਗ ਐਂਡ ਸਟੇਸ਼ਨਰੀ ਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਸੂਚਨਾ ਕਮਿਸ਼ਨ, ਸ੍ਰੀ ਰਾਜਦੀਪ ਸਿੰਘ ਬਰਾੜ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਾਨਸਾ, ਮਿਸ. ਨਯਨ ਨੂੰ ਲੈਂਡ ਐਕੂਜੀਸ਼ਨ ਅਫਸਰ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਜਲੰਧਰ, ਸ੍ਰੀ ਬਰਾਜਿੰਦਰ ਸਿੰਘ ਨੂੰ ਵਧੀਕ ਮੁੱਖ ਪ੍ਰਬੰਧਕ, ਜਲੰਧਰ, ਵਿਕਾਸ ਅਥਾਰਟੀ ਜਲੰਧਰ ਤੇ ਵਾਧੂ ਚਾਰਜ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ, ਜਲੰਧਰ, ਸ੍ਰੀ ਹਰਦੀਪ ਸਿੰਘ ਨੂੰ ਸਹਾਇਕ ਕਮਿਸ਼ਨਰ (ਜਨਰਲ), ਜਲੰਧਰ, ਸ੍ਰੀ ਰਵਿੰਦਰ ਸਿੰਘ ਅਰੋੜਾ ਨੂੰ ਸਹਾਇਕ ਕਮਿਸ਼ਨਰ (ਜਨਰਲ), ਬਰਨਾਲਾ ਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਬਰਨਾਲਾ ਅਤੇ ਸ੍ਰੀ ਤਰਸੇਮ ਚੰਦ ਨੂੰ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ, ਫਰੀਦਕੋਟ ਅਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਜਨਰਲ), ਫਰੀਦਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ।  

 

Tags: Transfer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD